Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਜ਼ਿਲ੍ਹੇ ਵਿੱਚ 35 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ,ਕੁੱਲ ਗਿਣਤੀ ਹੋਈ 43

ਜ਼ਿਲ੍ਹੇ ਵਿੱਚ 35 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ,ਕੁੱਲ ਗਿਣਤੀ ਹੋਈ 43

ਹੁਸ਼ਿਆਰਪੁਰ(ਬਿਊਰੋ) 
ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਸਹੂਲਤਾਂ ਵਿੱਚ ਇੱਕ ਕ੍ਰਾਂਤੀਕਾਰੀ ਤਬਦੀਲੀ: ਜੈ ਕ੍ਰਿਸ਼ਨ ਰੋੜੀ
–  ਲੋਕਾਂ ਨੂੰ ਘਰਾਂ ਦੇ ਨੇੜੇ ਆਧੁਨਿਕ ਸਿਹਤ ਸਹੂਲਤਾਂ ਪ੍ਰਾਪਤ ਕਰਨਾ ਹੋਇਆ ਆਸਾਨ: ਬ੍ਰਮ ਸ਼ੰਕਰ ਜ਼ਿੰਪਾ
ਵਿਧਾਇਕ ਡਾ. ਰਵਜੋਤ ਨੇ ਜਨੌੜੀ, ਵਿਧਾਇਕ ਕਰਮਵੀਰ ਘੁੰਮਣ ਨੇ ਘੋਗਰਾ ਅਤੇ ਵਿਧਾਇਕ ਜਸਵੀਰ ਗਿੱਲ ਨੇ ਮਿਆਣੀ ਵਿਖੇ ਆਮ ਆਦਮੀ ਕਲੀਨਿਕ ਨੂੰ ਲੋਕਾਂ ਨੂੰ ਕੀਤੇ ਸਮਰਪਿਤ 
27 ਜਨਵਰੀ : ਆਮ ਲੋਕਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸੂਬੇ ਭਰ ਵਿੱਚ ਪਹਿਲੇ ਪੜਾਅ ਵਿੱਚ ਖੋਲ੍ਹੇ ਗਏ 100 ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 400 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ, ਭਾਵ ਹੁਣ ਸੂਬੇ ਵਿੱਚ ਇਨ੍ਹਾਂ ਦੀ ਗਿਣਤੀ 500 ਹੋ ਗਈ ਹੈ।
 ਜ਼ਿਲ੍ਹੇ ਵਿੱਚ 35 ਹੋਰ ਨਵੇਂ ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ ਅਤੇ ਹੁਣ ਜ਼ਿਲ੍ਹੇ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 43 ਹੋ ਗਈ ਹੈ।
 ਇਹ ਨਵੇਂ 35 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰ ਇਸਲਾਮਾਬਾਦ, ਪੁਰਹੀਰਾਂ ਅਤੇ ਨਹਿਰ ਕਲੋਨੀ ਵਿੱਚ ਖੋਲ੍ਹੇ ਗਏ ਹਨ, ਜਦਕਿ ਪੇਂਡੂ ਖੇਤਰ ਵਿਚ ਚੱਕੋਵਾਲ, ਬਾਗਪੁਰ, ਸੂਸ, ਬੁੱਲੋਵਾਲ, ਨਸਰਾਲਾ, ਚੱਬੇਵਾਲ, ਫੁਗਲਾਣਾ, ਜੱਲੋਵਾਲ, ਮਹਿਲਾਵਾਲੀ, ਬਡਲਾ, ਘੋਗਰਾ, ਖੁਣਖੁਣ ਕਲਾਂ, ਦਾਤਾਰਪੁਰ , ਬਹਿਬਲਮੰਜ , ਚਨੌਰ , ਭੰਗਾਲਾ , ਟਾਂਡਾ ਰਾਮ ਸਹਾਏ , ਮਿਆਣੀ , ਕੰਧਾਲਾ ਸ਼ੇਖਾਂ , ਜਨੌੜੀ , ਗੜ੍ਹਦੀਵਾਲਾ, ਬਾੜੀਆਂ ਕਲਾਂ , ਸਰਹਾਲਾ ਕਲਾਂ, ਅਜਨੋਹਾ, ਪਾਲਦੀ , ਜੇਜੋਂ ,ਪੋਸੀ , ਬਿੰਜੋ , ਬੱਠਲ, ਪਦਰਾਣਾ , ਰਾਮਪੁਰ ਬਿਲੜੋ , ਮੋਰਾਂਵਾਲੀ ਵਿਖੇ ਕਾਰਜਸ਼ੀਲ ਹੋ ਗਏ ਹਨ।
 ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਪਿੰਡ ਪੋਸੀ ਵਿਖੇ ਆਮ ਆਦਮੀ ਕਲੀਨਿਕ ਨੂੰ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਇਸ ਨੂੰ ਸਿਹਤ ਸਹੂਲਤਾਂ ਵਿੱਚ ਕ੍ਰਾਂਤੀਕਾਰੀ ਤਬਦੀਲੀ ਦੱਸਿਆ।  ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਦੇ ਖੁੱਲ੍ਹਣ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਉੱਚ ਪੱਧਰੀ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।  ਇਸ ਦੌਰਾਨ ਉਨ੍ਹਾਂ ਆਮ ਆਦਮੀ ਕਲੀਨਿਕ ਵਿੱਚ ਉਪਲਬਧ ਸਹੂਲਤਾਂ ਦਾ ਜਾਇਜ਼ਾ ਵੀ ਲਿਆ।
 ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪੁਰਹੀਰਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਖੁੱਲਣ ਨਾਲ ਸਿਵਲ ਹਸਪਤਾਲਾਂ ‘ਤੇ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਖੋਲ੍ਹੇ ਗਏ ‘ਆਮ ਆਦਮੀ ਕਲੀਨਿਕ’ ਬਹੁਤ ਸਹਾਈ ਸਿੱਧ ਹੋ ਰਹੇ ਹਨ।  ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਸ਼ਾਨਦਾਰ ਉਪਰਾਲੇ ਨਾਲ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਬਦਲਾਅ ਆਇਆ ਹੈ, ਜਿਸ ਦਾ ਲੋਕਾਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ।  ਕੈਬਨਿਟ ਮੰਤਰੀ ਨੇ ਇਸ ਦੌਰਾਨ ਨਹਿਰ ਕਲੋਨੀ, ਇਸਲਾਮਾਬਾਦ ਅਤੇ ਮਹਿਲਾਂਵਾਲੀ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ ਨੇ ਵੀ ਆਮ ਆਦਮੀ ਕਲੀਨਿਕ ਨੂੰ ਲੋਕਾਂ ਲਈ ਬਹੁਤ ਲਾਹੇਵੰਦ ਦੱਸਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਆਦਿ ਹਾਜ਼ਰ ਸਨ।
 ਇਸੇ ਕੜੀ ‘ਚ ਵਿਧਾਇਕ ਸ਼ਾਮ ਚੌਰਾਸੀ ਡਾ.ਰਵਜੋਤ ਸਿੰਘ ਵਲੋਂ ਪਿੰਡ ਜਨੌੜੀ,  ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਘੋਗਰਾ ਅਤੇ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਮਿਆਣੀ ‘ਚ ਰਿਬਨ ਕੱਟ ਕੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਸਮੂਹ ਵਿਧਾਇਕਾਂ ਨੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਦੇ ਉਦਘਾਟਨੀ ਸਮਾਰੋਹ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ।  ਉਨ੍ਹਾਂ ਕਿਹਾ ਕਿ ਨਵੇਂ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਤ ਹੋਣਗੇ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 45 ਟੈਸਟ ਅਤੇ 95 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।  ਇਸ ਦੌਰਾਨ ਵਿਧਾਇਕਾਂ ਨੇ ਆਮ ਆਦਮੀ ਕਲੀਨਿਕ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ।
 ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ 8 ਆਮ ਆਦਮੀ ਕਲੀਨਿਕਾਂ ਵਿੱਚ
31 ਦਸੰਬਰ ਤੱਕ 67364 ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਵੱਖ-ਵੱਖ ਮਰੀਜ਼ਾਂ ਦੇ 6814 ਟੈਸਟ ਵੀ ਮੁਫ਼ਤ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਸੋਮਵਾਰ ਤੋਂ ਸ਼ਨੀਵਾਰ ਤੱਕ ਸਰਦੀਆਂ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਗਰਮੀਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ।  ਅੱਜ ਆਮ ਆਦਮੀ ਕਲੀਨਿਕ ਦੇ ਵੱਖ-ਵੱਖ ਉਦਘਾਟਨੀ ਸਮਾਰੋਹ ਵਿੱਚ ਐਸ.ਡੀ.ਐਮ.  ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ ਗੜ੍ਹਸ਼ੰਕਰ ਪ੍ਰੀਤ ਮਹਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ
 01- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਹੁਸ਼ਿਆਰਪੁਰ ਦੇ ਪੁਰਹੀਰਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ।  ਨਾਲ ਹਨ ਮੇਅਰ ਸੁਰਿੰਦਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ।
 02- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਗੜ੍ਹਸ਼ੰਕਰ ਦੇ ਪੋਸੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ। ਨਾਲ ਹਨ ਐੱਸ.ਡੀ.ਐੱਮ.  ਪ੍ਰੀਤਇੰਦਰ ਸਿੰਘ।
 03- ਟਾਂਡਾ ਉੜਮੁੜ ਦੇ ਮਿਆਣੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ।
 04- ਵਿਧਾਇਕ ਕਰਮਵੀਰ ਸਿੰਘ ਘੁੰਮਣ ਦਸੂਹਾ ਦੇ ਘੋਗਰਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ।  ਨਾਲ ਹਨ ਐੱਸ.ਡੀ.ਐਮ. ਉਜਸਵੀ ਅਲੰਕਾਰ।
 05- ਜਨੌੜੀ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਡਾ.ਰਵਜੋਤ ਸਿੰਘ।
error: copy content is like crime its probhihated