Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ-

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ-

ਗੜ੍ਹਦੀਵਾਲਾ 23 ਨਵੰਬਰ (ਚੌਧਰੀ) 

ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਤੋਂ ਅਰਦਾਸ ਤੋਂ ਬਾਅਦ ਸ਼ੁਰੂ ਹੋਏ ਨਗਰ ਕੀਰਤਨ ਦਾ ਸੰਗਤ ਨੇ ਕੀਤਾ ਸ਼ਾਨਦਾਰ ਸਵਾਗਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਾਵਾਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਬੀਰ ਸਿੰਘ ਘੁੰਮਣ, ਵਿਧਾਇਕ ਇਸ਼ਾਂਕ ਕੁਮਾਰ ਸਮੇਤ ਵੱਡੀ ਗਿਣਤੀ ‘ਚ ਸੰਗਤ ਹੋਈ ਨਤਮਸਤਕ

ਖਾਲਸਾਈ ਰਵਾਇਤਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ

: ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸਵੇਰੇ ਇਲਾਹੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਤੋਂ ਰਵਾਨਾ ਹੋਇਆ। ਸੰਤ ਸੇਵਾ ਸਿੰਘ ਜੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ।
ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਵੀ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਏ। ਪੰਜਾਬ ਪੁਲਿਸ ਦੀ ਟੁਕੜੀ ਨੇ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ। ਭੂੰਗਾ, ਹਰਿਆਣਾ, ਭੀਖੋਵਾਲ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਵਿੱਚ ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ ਵੱਖ-ਵੱਖ ਸਟਾਪਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਸਮਾਗਮ ਰਵਾਇਤੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੇ ਸਮਰਥਕ ਸਨ ਅਤੇ ਆਪਣੀ ਕੁਰਬਾਨੀ ਦੇ ਕੇ ਹਿੰਦ ਦੀ ਰੱਖਿਆ ਕੀਤੀ। ਗੁਰੂ ਜੀ ਦੇ ਵਿਚਾਰ ਅਤੇ ਕੁਰਬਾਨੀ ਅੱਜ ਵੀ ਭਾਈਚਾਰਕ ਸਾਂਝ ਨੂੰ ਪ੍ਰੇਰਿਤ ਕਰਦੇ ਹਨ।
ਮਾਹਿਲਪੁਰ ਵਿਖੇ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਅਸੀਂ ਭਾਗਸ਼ਾਲੀ ਹਾਂ ਕਿ ਅਸੀਂ ਗੁਰੂ ਜੀ ਦੇ ਸ਼ਹਾਦਤ ਸਮਾਗਮ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 23, 24 ਅਤੇ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ‘ਤੇ ਇਕੱਠ ਕਰ ਰਹੀ ਹੈ ਅਤੇ 24 ਨਵੰਬਰ ਨੂੰ ਇਕ ਵਿਸ਼ੇਸ਼ ਵਿਧਾਨ ਸਭਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ।
ਚੱਬੇਵਾਲ ਵਿਖੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਅੱਜ ਅਸੀਂ ਸਾਰੇ ਭਾਗਸ਼ਾਲੀ ਹਾਂ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾ ਰਹੇ ਹਾਂ ਅਤੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ‘ਤੇ ਸਮਾਗਮ ਕੀਤੇ ਜਾ ਰਹੇ ਹਨ, ਜਿਥੇ ਸੰਤ ਮਹਾਪੁਰਸ਼, ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਅਤੇ ਪ੍ਰਮੁੱਖ ਸ਼ਖਸੀਅਤਾਂ ਸ਼ਿਰਕਤ ਕਰਕੇ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਹਾਜ਼ਰ ਹੋਣ ਦੀ ਅਪੀਲ ਕੀਤੀ।
ਹੁਸ਼ਿਆਰਪੁਰ ਵਿੱਚ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸਾਡੇ ਜੀਵਨ ਵਿੱਚ ਆਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਜੀ ਦਾ ਸ਼ਹੀਦੀ ਦਿਹਾੜਾ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ ਵੀ ਉਨ੍ਹਾਂ ਨਾਲ ਮੌਜੂਦ ਸਨ। ਵਿਧਾਇਕ ਜ਼ਿੰਪਾ ਨੇ ਕਿਹਾ ਕਿ ਅੱਜ ਪੂਰਾ ਵਿਸ਼ਵ ਗੁਰੂ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਕੁਰਬਾਨੀਆਂ ਨੂੰ ਸਿਜਦਾ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਕਸ਼ਮੀਰੀ ਪੰਡਿਤਾਂ ਦਾ ਇਕ ਵਫ਼ਦ ਸ੍ਰੀ ਅਨੰਦਪੁਰ  ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਤੋਂ ਧਰਮ ਦੀ ਰੱਖਿਆ ਲਈ ਬੇਨਤੀ ਲੈ ਕੇ ਆਇਆ ਸੀ। ਇਸ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਨੌਵੇਂ ਗੁਰੂ ਨੇ 350 ਸਾਲ ਪਹਿਲਾਂ ਦਿੱਲੀ ਦੇ ਚਾਂਦਨੀ ਚੌਕ ਵਿੱਚ ਮਨੁੱਖਤਾ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਸ ਸਮੇਂ ਉਨ੍ਹਾਂ ਦੇ ਨਾਲ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੀ ਸ਼ਹੀਦ ਹੋ ਗਏ ਸਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰ ਰਹੀ ਹੈ। ਉਨ੍ਹਾਂ ਸਾਰੇ ਹਾਜ਼ਰੀਨ ਨੂੰ ਆਪਣੇ ਪਰਿਵਾਰਾਂ ਸਮੇਤ ਹਾਜ਼ਰ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾ ਰਹੀ ਹੈ, ਜਿਸ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦਾ ਸੰਦੇਸ਼ ਵਿਸ਼ਵ ਪੱਧਰ ‘ਤੇ ਫੈਲਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਵੇਂ ਗੁਰੂ ਜੀ ਦੀ ਕੁਰਬਾਨੀ ਸਦਕਾ ਹੀ ਅੱਜ ਲੋਕ ਆਜ਼ਾਦੀ ਦੀਆਂ ਖੁਸ਼ੀਆਂ ਮਾਣ ਰਹੇ ਹਨ।
ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਇੱਕ ਵਿਲੱਖਣ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਇੱਕ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ, ਜੋ ਕਿ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗਦਰਸ਼ਕ ਹਨ।
ਇਸ ਮੌਕੇ ਪੰਜ ਪਿਆਰਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।