Prime Punjab Times

Latest news
 *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ'
ADVERTISEMENT
You are currently viewing –ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ—

–ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ—

ਹੁਸ਼ਿਆਰਪੁਰ, 3 ਨਵੰਬਰ(ਪ੍ਰਾਈਮ ਪੰਜਾਬ ਟਾਈਮਜ਼) 

8 ਨਵੰਬਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਹੋਵੇਗਾ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ

ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਕੀਤਾ ਜਾਵੇਗਾ ਰੂਪਮਾਨ

ਵਧੀਕ ਡਿਪਟੀ ਕਮਿਸ਼ਨਰ ਨੇ ਸ਼ੋਅ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ 8 ਨਵੰਬਰ ਨੂੰ ਲਾਜਵੰਤੀ ਬਹੁਮੰਤਵੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਇਕ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਵਧੀਕ  ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਇਸ ਸ਼ੋਅ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਕਰੀਬ 45 ਮਿੰਟ ਦੇ ਇਸ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਕਿਹਾ ਕਿ 8 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨਾਂ ਕਿਸੇ ਪਾਸ ਤੋਂ ਸ਼ੋਅ ਵਿਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖ਼ਲਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਵੱਖ-ਵੱਖ ਤਿਆਰੀਆਂ ਜਿਵੇਂ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਾਫ਼-ਸਫ਼ਾਈ, ਪਾਰਕਿੰਗ ਪ੍ਰਬੰਧ, ਬੈਰੀਕੇਡਿੰਗ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਸੇਫਟੀ, ਪ੍ਰਚਾਰ, ਕੰਟਰੋਲ ਰੂਮ ਅਤੇ ਪੀਣ ਵਾਲੇ ਪਾਣੀ ਆਦਿ ਦੀ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਇਸ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੈਗਾ ਈਵੈਂਟ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ, ਤਾਂ ਜੋ ਸੰਗਤਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਕਰਯੋਗ ਹੈ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੀ ਟੀਮ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ,  ਆਰ.ਟੀ.ਓ ਅਮਨਦੀਪ ਕੌਰ ਘੁੰਮਣ, ਐਸ.ਪੀ ਡਾ. ਮਨਪ੍ਰੀਤ ਸ਼ੀਹਮਾਰ, ਤਹਿਸੀਲਦਾਰ ਹਿਰਦੇਵੀਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਫੋਟੋ ਕੈਪਸ਼ਨ :
-ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ। ਨਾਲ ਹਨ  ਸਹਾਇਕ ਕਮਿਸ਼ਨਰ ਓਇਸ਼ੀ ਮੰਡਲ,   ਐਸ.ਡੀ.ਐਮ ਗੁਰਸਿਮਰਨਜੀਤ ਕੌਰ ਤੇ ਹੋਰ।

error: copy content is like crime its probhihated