Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 367 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

367 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਟਾਂਡਾ / ਦਸੂਹਾ (ਚੌਧਰੀ) 

31 ਅਗਸਤ : 367 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਤਰਸੇਮ ਲਾਲ ਪੁੱਤਰ ਦਰਸ਼ਨ ਲਾਲ ਵਾਸੀ ਚੋਟਾਲਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਇਸ ਸਬੰਧੀ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਮਾਨਯੋਗ ਡੀ.ਜੀ.ਪੀ. ਸਾਹਿਬ ਪੰਜਾਬ  ਦੀਆਂ ਹਦਾਇਤਾਂ ਤੇ ਪੰਜਾਬ ਸਰਕਾਰ ਦੇ ਏਜੰਡੇ ਅਨੁਸਾਰ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ. ਇਨਵੈਸਟੀਗੇਸ਼ਨ ਅਤੇ ਕੁਲਵੰਤ ਸਿੰਘ ਡੀ.ਐਸ.ਪੀ. ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲੇ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਜੋ ਮਿਤੀ 30.08.29 ਨੂੰ ਏ.ਐਸ.ਆਈ ਰਾਜੇਸ ਕੁਮਾਰ ਇੰਚਾਰਜ ਚੌਕੀ ਸਰਾਂ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਕਰਦੇ ਹੋਏ ਪੁਲਿਸ ਪਾਰਟੀ ਪਿੰਡ ਚੋਟਾਲਾ ਥਾਣਾ ਟਾਂਡਾ ਮੌਜੂਦ ਸੀ ਤਾਂ ਪਿੰਡ ਚੋਟਾਲਾ ਦਾ ਰਹਿਣ ਵਾਲਾ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 367 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਤੁਰੰਤ ਮੁਕੱਦਮਾ ਦਰਜ ਰਜਿਸਟਰ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਤੇ ਇਸ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਹ ਨਸ਼ੀਲਾ ਪਦਾਰਥ ਕਿਥੋਂ ਲੈ ਕੇ ਆਇਆ ਹੈ ਅਤੇ ਕਿੱਥੇ ਸਪਲਾਈ ਕਰਨਾ ਸੀ ਅਤੇ ਇਸਦੀ ਪ੍ਰਾਪਟੀ ਦਾ ਵੀ ਤਫਸੀਹਾ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਹਿਲਾ ਵੀ ਜੁਰਮ ਕਰਨ ਦਾ ਆਦੀ ਹੈ। ਇਸ ਖਿਲਾਫ 13 ਮੁਕੱਦਮੇ ਦਰਜ ਹਨ ਤੇ ਜੇਲ ਵਿੱਚੋਂ ਜਮਾਨਤ ਤੇ ਬਾਹਰ ਆਇਆ ਹੈ। ਇਸ ਤੋਂ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਇਹ ਕਿਹਨਾਂ ਵਿਅਕਤੀਆ ਪਾਸੋਂ ਨਸ਼ਾ ਖਰੀਦ ਕਰਦਾ ਹੈ ਜਾਂ ਇਸ ਦੇ ਸਾਂਝੀਦਾਰ ਹਨ।