Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਹੈਰੋਇਨ,ਗੱਟੂ ਚਾਇਨਾ ਡੋਰ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਹੈਰੋਇਨ,ਗੱਟੂ ਚਾਇਨਾ ਡੋਰ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਗੁਰਦਾਸਪੁਰ(ਅਵਿਨਾਸ਼)

6 ਜਨਵਰੀ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 4 ਵਿਅਕਤੀਆ ਨੂੰ 20 ਗ੍ਰਾਮ ਹੈਰੋਇਨ , 57 ਗੱਟੂ ਚਾਇਨਾ ਡੋਰ ਅਤੇ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਤੇਜਿੰਦਰ ਸਿੰਘ ਐਂਟੀ ਨਾਰਕੋਟਿਕ ਸੈਲ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਸਪੈਸ਼ਲ ਨਾਕਾਬੰਦੀ ਦੇ ਸੰਬੰਧ ਵਿੱਚ ਨਾਕਾ ਬੱਬਰੀ ਬਾਈਪਾਸ ਤੋਂ ਕਮਲਾ ਪਤਨੀ ਲੇਟ ਅਜੀਤ ਵਾਸੀ ਜੋੜਾ ਛੱਤਰਾ ਅਤੇ ਪੁਜਾ ਪਤਨੀ ਵਿਜੇ ਮਸੀਹ ਵਾਸੀ ਅਮੀਪੁਰ ਨੂੰ ਇਹਨਾਂ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਉੱਪਰ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਸਦਰ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੀਆ ਉਕਤ ਅੋਰਤਾ ਪਾਸੋ ਬਰਾਮਦ ਮੋਮੀ ਲਿਫ਼ਾਫ਼ਿਆਂ ਨੂੰ ਚੈੱਕ ਕੀਤਾ ਤਾਂ ਇਹਨਾ ਵਿਚੋ 10-10 ( ਕੁਲ 20 ਗ੍ਰਾਮ ) ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਹਰਜਿੰਦਰ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਦਪਿੰਦਰ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਗੁਰਦਾਸਪੁਰ ਦੇ ਘਰ ਰੇਡ ਕਰਕੇ ਦਪਿੰਦਰ ਕੁਮਾਰ ਨੂੰ 57 ਗੁੱਟੂ ਪਾਬੰਦੀ ਸ਼ੂਦਾ ਚਾਇਨਾ ਡੋਰ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟਾਂਗਿਆਂ ਵਾਲਾ ਅੱਡਾ ਪੰਡੋਰੀ ਰੋਡ ਤੋਂ ਬਲਵੰਤ ਸਿੰਘ ਉਰਫ ਬੰਤੂ ਵਾਸੀ ਤੁਗਲਵਾਲ ਨੂੰ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।