Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 4 ਪੇਟੀਆਂ ਨਜਾਇਜ਼ ਸ਼ਰਾਬ,14 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਅਤੇ ਇੱਕ ਡਿਜੀਟਲ ਕੰਡੇ ਸਮੇਤ 2 ਵਿਅਕਤੀ ਪੁਲਿਸ ਅੜਿੱਕੇ

4 ਪੇਟੀਆਂ ਨਜਾਇਜ਼ ਸ਼ਰਾਬ,14 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਅਤੇ ਇੱਕ ਡਿਜੀਟਲ ਕੰਡੇ ਸਮੇਤ 2 ਵਿਅਕਤੀ ਪੁਲਿਸ ਅੜਿੱਕੇ

ਮਾਹਿਲਪੁਰ (PPT NEWS) 

20 ਜੂਨ : 4 ਪੇਟੀਆਂ ਨਜਾਇਜ਼ ਸ਼ਰਾਬ,14 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਅਤੇ ਇੱਕ ਡਿਜੀਟਲ ਕੰਡੇ ਸਮੇਤ 2 ਵਿਅਕਤੀਆਂ ਨੂੰ ਮਾਹਿਲਪੁਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬਿਕਰਮਜੀਤ ਪੁੱਤਰ ਮਹਿੰਦਰ ਲਾਲ ਵਾਸੀ ਮਕਾਨ ਨੰਬਰ 76,ਵਾਰਡ ਨੰਬਰ 7,ਮਾਹਿਲਪੁਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਪਿੰਡ ਹਾਜੀਪੁਰ ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਤੇ ਨਰਿੰਦਰ ਕੁਮਾਰ ਉਰਫ ਕਾਲਾ ਪੁੱਤਰ ਰਾਜ ਕੁਮਾਰ ਵਾਸੀ ਬਿਲੜਾ ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾ ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ, ਐੱਸ.ਆਈ ਬਲਜਿੰਦਰ ਸਿੰਘ ਮੱਲੀ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਮਿਤੀ 19-06-2023 ਨੂੰ ਏ ਐਸ ਆਈ ਬਲਬੀਰ ਸਿੰਘ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਭੈੜੇ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾਂ ਦੇ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਰਕਬਾ ਮੇਨ ਚੌਕ ਮਾਹਿਲਪੁਰ ਵਿਖੇ ਮੁਖਬਰ ਖਾਸ ਦੀ ਇਤਲਾਹ ਹਾਸਲ ਕਰਕੇ ਸਾਹਿਬਜਾਦਾ ਅਜੀਤ ਸਿੰਘ ਸਕੂਲ ਮਾਹਿਲਪੁਰ ਲੱਧੇਵਾਲ ਰੋਡ ਦੇ ਲਾਗੇ ਝਾੜੀਆਂ ਵਿਖੇ ਰੇਡ ਕਰਕੇ ਉੱਥੋ ਮੁਸੱਮੀ ਬਿਕਰਮਜੀਤ ਪੁੱਤਰ ਮਹਿੰਦਰ ਲਾਲ ਵਾਸੀ ਮਕਾਨ ਨੰਬਰ 76,ਵਾਰਡ ਨੰਬਰ 7,ਮਾਹਿਲਪੁਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਪਿੰਡ ਹਾਜੀਪੁਰ ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਝਾੜੀਆਂ ਵਿੱਚੋਂ ਕੁੱਲ 4 ਪੇਟੀਆਂ ਹਰੇਕ ਪੇਟੀ ਵਿੱਚ ਕੁੱਲ 12/12 ਬੋਤਲਾਂ ਕੁੱਲ 48 ਬੋਤਲਾਂ ਵਜਨੀ 36,000 ML( 750/750 ML) ਮਾਰਕਾ ਪੰਜਾਬ ਕਲੱਬ ਗੋਲਡ ਵਿਸਕੀ ਅਤੇ ਕੁੱਲ 04 ਪੇਟੀਆਂ ਹਰੇਕ ਪੇਟੀ ਵਿੱਚ ਕੁੱਲ 12/12 ਬੋਤਲਾਂ ਕੁੱਲ 48 ਬੋਤਲਾਂ ਵਜਨੀ 36,000 ML( 750/750 ML)ਮਾਰਕਾ ਊਨਾ ਨੰਬਰ 1 For Sale in HIMACHAL PRADESH ਬ੍ਰਾਮਦ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 135 ਮਿਤੀ 19-06-2023 ਅ/ਧ 61-1-14 EXCISE ACT ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ।ਇਸਦੇ ਖਿਲਾਫ ਪਹਿਲਾਂ ਵੀ EXCISE ACT ਦੇ ਮੁਕੱਦਮੇ ਦਰਜ ਹਨ ਅਤੇ ਮੁਸੱਮੀ ਬਿਕਰਮਜੀਤ ਉਕਤ ਥਾਣਾ ਗੜ੍ਹਸ਼ੰਕਰ ਦੇ ਮੁਕੱਦਮਾ ਨੰਬਰ 189/2020 ਅ/ਧ 61-1-14 EXCISE ACT ਵਿੱਚ ਕਾਫੀ ਸਮੇ ਤੋ PO ਚੱਲਿਆ ਆ ਰਿਹਾ ਸੀ ।ਜਿਸਤੋ ਹੁਣ ਤੱਕ ਪੁੱਛਗਿੱਛ ਜਾਰੀ ਹੈ।

ਇਸ ਤੋਂ ਇਲਾਵਾ ਮਿਤੀ 19-06-2023 ਨੂੰ ਹੀ ਏ ਐਸ ਆਈ ਸਤਨਾਮ ਸਿੰਘ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਭੈੜੇ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾਂ ਦੇ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਰਕਬਾ ਦੋਹਲਰੋ ਰੋਡ ਤੋਂ ਮੁਸੱਮੀ ਨਰਿੰਦਰ ਕੁਮਾਰ ਉਰਫ ਕਾਲਾ ਪੁੱਤਰ ਰਾਜ ਕੁਮਾਰ ਵਾਸੀ ਬਿਲੜਾ ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋ ਮਿਲੇ ਕਾਲੇ ਰੰਗ ਦੇ ਵਜਨਦਾਰ ਪਲਾਸਟਿਕ ਦੇ ਬੋਰੇ ਵਿੱਚੋ ਡੋਡੇ ਚੂਰਾ ਪੋਸਤ ਵਜਨੀ 14 ਕਿਲੋਗ੍ਰਾਮ ਅਤੇ ਉਸਦੇ ਪਜਾਮੇ ਦੇ ਨੈਫੇ ਤੋ ਇੱਕ ਡਿਜੀਟਲ ਕੰਡਾ ਬ੍ਰਾਮਦ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 134 ਮਿਤੀ 19-06- 2023 ਅ/ਧ 15-61-85 NDPS ACT ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ । ।ਜਿਸਤੋ ਹੁਣ ਤੱਕ ਪੁੱਛਗਿੱਛ ਜਾਰੀ ਹੈ ।