Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 4 ਕਿਲੋ 100 ਗ੍ਰਾਮ ਡੋਡੋ( ਚੂਰਾ ਪੋਸਤ) ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

4 ਕਿਲੋ 100 ਗ੍ਰਾਮ ਡੋਡੋ( ਚੂਰਾ ਪੋਸਤ) ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਮਾਹਿਲਪੁਰ / ਹੁਸ਼ਿਆਰਪੁਰ (PPT NEWS) 

28 ਜਨਵਰੀ : 4 ਕਿਲੋ 100 ਗ੍ਰਾਮ ਡੋਡੋ( ਚੂਰਾ ਪੋਸਤ) ਸਮੇਤ ਇੱਕ ਵਿਅਕਤੀ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਦੀਸ਼ ਸਿੰਘ ਉਰਫ ਬਾਵਾ ਛੜਾ ਪੁੱਤਰ ਲੇਟ ਚੰਨਣ ਸਿੰਘ ਵਾਸੀ ਬਿੰਜੋ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਐਸ ਆਈ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਗੱਡੀ ਬਰਾਏ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਡਿਊਟੀ ਦੇ ਸੰਬੰਧ ਵਿੱਚ ਪਿੰਡ ਬਿੰਜੋ ਡਿਸਪੈਸਰੀ ਮੌਜੂਦ ਸੀ ਕਿ ਮੁਖਬਰ ਖਾਸ ਨੇ ਐਸ ਆਈ ਬਲਜਿੰਦਰ ਸਿੰਘ ਪਾਸ ਹਾਜਰ ਆ ਕੇ ਇਤਲਾਹ ਦਿੱਤੀ ਕਿ ਜਗਦੀਸ਼ ਸਿੰਘ ਉਰਫ ਬਾਵਾ ਛੜਾ ਪੁੱਤਰ ਲੇਟ ਚੰਨਣ ਸਿੰਘ ਵਾਸੀ ਬਿੰਜੋ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਜੋ ਕਿ ਡੋਡੇ ਚੂਰਾ ਪੋਸਤ ਦਾ ਧੰਦਾ ਕਰਦਾ ਹੈ ਜੋ ਅੱਜ ਆਪਣੇ ਘਰ ਵਿੱਚ ਹੀ ਬੈਠ ਕੇ ਵੱਖ-2 ਗ੍ਰਾਹਕਾਂ ਨੂੰ ਡੋਡੇ ਚੂਰਾ ਪੋਸਤ ਨੂੰ ਪੁੜੀਆਂ ਵਿੱਚ ਪਾ ਕੇ ਵੇਚ ਰਿਹਾ ਹੈ। ਜਿਸ ਤੇ ਜਗਦੀਸ਼ ਸਿੰਘ ਉਕਤ ਦੇ ਘਰ ਰੇਡ ਕਰਕੇ ਉਸ ਪਾਸੋਂ ਕੁੱਲ 4 ਕਿਲੋ 100 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ।ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ।