Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 4 ਕਿਲੋ 500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

4 ਕਿਲੋ 500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਚੱਬੇਵਾਲ ( PPT NEWS) 

4 ਅਕਤੂਬਰ :  4 ਕਿਲੋ 500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਨੂੰ ਚੱਬੇਵਾਲ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਲਾਲ ਚੰਦ ਵਾਸੀ ਡੱਬਵਾਲੀ ਕਲਾਂ ਥਾਣਾ ਅਰਨੀਵਾਲਾ ਜਿਲਾ ਫਾਜਿਲਕਾ ਵਜੋਂ ਹੋਈ ਹੈ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ਼) ਹੁਸ਼ਿਆਰਪੁਰ ਮੇਜਰ ਸਿੰਘ ਪੁਲਿਸ ਕਪਤਾਨ (ਪੀ.ਬੀ.ਆਈ) ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਰਵਦਿਰ ਸਿੰਘ ਪੀ ਪੀ ਐਸ. ਡੀ. ਐੱਸ.ਪੀ ਹੈਡ ਕੁਆਟਰ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ, ਇੰਸ: ਜਸਬੀਰ ਸਿੰਘ ਮੁੱਖ ਅਫਸਰ, ਥਾਣਾ ਚੱਬੇਵਾਲ ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਮਿਤੀ 03-10-2023 ਨੂੰ ਸਬ ਇੰਸਪੈਕਟਰ ਗੁਰਸਾਹਿਬ ਸਿੰਘ ਥਾਣਾ ਚੱਬੇਵਾਲ ਨੇ ਸਾਥੀ ਕਰਮਚਾਰੀਆਂ ਦੇ ਤਫਤੀਸ਼ੀ ਕਿੱਟ ਹੁਮਰਾਹ ਲੈ ਕੇ ਬਾ ਸਵਾਰੀ ਪ੍ਰਾਈਵੇਟ ਗੱਡੀ ਬਾਏ ਚੈਕਿੰਗ ਬਾ ਗਸ਼ਤ ਦੇ ਸਬੰਧ ਵਿੱਚ ਨਾਕਾ ਅੱਡਾ ਚਬੇਵਾਲ ਮੌਜੂਦ ਸੀ ਕਿ ਮੁਖਬਰ ਖਾਸ ਨੇ ਮੇਰੇ ਪਾਸ ਹਾਜਰ ਆ ਕੇ ਇਤਲਾਹ ਦਿਤੀ ਕਿ ਸਰਕਾਰੀ ਵੋਲਵੋ ਪਨਬੱਸ ਨੰਬਰ ਪੀ ਬੀ- 07-BQ-0934 ਜੋ ਦਿੱਲੀ ਏਅਰ ਪੋਰਟ ਤੋਂ ਹੁਸ਼ਿਆਰਪੁਰ ਚਲਦੀ ਚੈਕਿੰਗ ਇੱਕ ਵੋਲਵੋ ਬੱਸ ਮਾਹਿਲਪੁਰ ਸਾਇਡ ਤੋਂ ਆਉਂਦੀ ਦਿਖਾਈ ਦਿਤੀ। ਜਿਸਨੂੰ ਰੋਕ ਕੇ ਐਸ.ਆਈ ਨੇ ਸਾਥੀ ਕਰਮਚਾਰੀਆਂ ਦੀ ਹਾਜਰੀ ਵਿੱਚ ਸੁਨੀਲ ਕੁਮਾਰ ਉਕਤ ਦੀ ਤਲਾਸ਼ੀ ਹਸਬ ਜਾਬਤਾ ਅਮਲ ਵਿੱਚ ਲਿਆਂਦੀ ਗਈ। ਜਿਸ ਪਾਸੋਂ ਕੋਈ ਵੀ ਗੈਰ ਕਾਨੂੰਨੀ ਚੀਜ ਨਹੀਂ ਮਿਲੀ। ਜਿਸ ਤੋਂ ਬਾਅਦ ਮਨ ਐਸ.ਆਈ ਵਲੋਂ ਸੁਨੀਲ ਕੁਮਾਰ ਪੁੱਤਰ ਲਾਲ ਚੰਦ ਵਾਸੀ ਡੱਬਵਾਲੀ ਕਲਾਂ ਥਾਣਾ ਅਰਨੀਵਾਲਾ ਜਿਲਾ ਫਾਜਿਲਕਾ ਦੇ ਕਬਜਾ ਵਿਚਲੇ ਬੋਰਾ ਪਲਾਸਟਿਕ ਵਜਨਦਾਰ ਨੂੰ ਸਾਥੀ ਕਰਮਚਾਰੀਆਂ ਦੀ ਹਾਜਰੀ ਵਿੱਚ ਖੋਲ ਕੇ ਚੈਕ ਕੀਤਾ। ਉਸ ਵਿੱਚੋ 4 ਕਿਲੋ 500 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਉਸ ਦੇ ਖਿਲਾਫ ਮੁਕੱਦਮਾ ਨੰਬਰ 92 ਮਿਤੀ 03-10-2023 ਅ:ਧ 15-61-85 NDPS ACT ਥਾਣਾ ਚੱਬੇਵਾਲ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ। ਜਿਸ ਪਾਸੋਂ ਹੁਣ ਤੱਕ ਪੱਛਗਿੱਛ ਜਾਰੀ ਹੈ।