Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਫਰਾਂਸ ਭੇਜਣ ਦਾ ਝਾਂਸਾ ਦੇ ਕੇ 4 ਲੱਖ ਦੀ ਠੱਗੀ ਦੇ ਦੋਸ਼ ਵਿੱਚ ਇੱਕ ਨਾਮਜ਼ਦ

ਫਰਾਂਸ ਭੇਜਣ ਦਾ ਝਾਂਸਾ ਦੇ ਕੇ 4 ਲੱਖ ਦੀ ਠੱਗੀ ਦੇ ਦੋਸ਼ ਵਿੱਚ ਇੱਕ ਨਾਮਜ਼ਦ

ਗੁਰਦਾਸਪੁਰ 7 ਫਰਵਰੀ ( ਅਸ਼ਵਨੀ )

– ਫਰਾਂਸ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਬਿਕਰਮ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਗਿੱਦੜ ਪਿੰਡੀ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦੱਸਿਆ ਕਿ ਮਨਿੰਦਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗੋਹਤ ਪੋਕਰ ਨੇ ਉਸ ਨੂੰ ਫਰਾਂਸ ਭੇਜਣ ਲਈ 4 ਲੱਖ ਰੁਪਏ ਲਏ ਸਨ ਪਰ ਉਕਤ ਨੇ ਨਾਂ ਤਾਂ ਬਿਕਰਮ ਸਿੰਘ ਨੂੰ ਫਰਾਂਸ ਭੇਜਿਆ ਤੇ ਨਾ ਹੀ ਲਏ ਹੋਏ ਪੇਸੇ ਵਾਪਿਸ ਕੀਤੇ । ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਬਿਕਰਮ ਸਿੰਘ ਵੱਲੋ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਥਾਨਿਕ ਗੁਰਦਾਸਪੁਰ ਵੱਲੋ ਕਰਨ ਉਪਰਾਂਤ ਮਨਿੰਦਰਜੀਤ ਸਿੰਘ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।