Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਗੁਰਦਾਸਪੁਰ ‘ਚ 4 ਸਾਲਾਂ ਬੱਚੀ ਨਾਲ ਰੇਪ ਮਾਮਲਾ,1650 ਨਿੱਜੀ ਸਕੂਲ ਤੇ ਕਾਲਜ ਰਹੇ ਬੰਦ

ਗੁਰਦਾਸਪੁਰ ‘ਚ 4 ਸਾਲਾਂ ਬੱਚੀ ਨਾਲ ਰੇਪ ਮਾਮਲਾ,1650 ਨਿੱਜੀ ਸਕੂਲ ਤੇ ਕਾਲਜ ਰਹੇ ਬੰਦ

ਗੁਰਦਾਸਪੁਰ ‘ਚ 4 ਸਾਲਾਂ ਬੱਚੀ ਨਾਲ ਰੇਪ ਮਾਮਲਾ, 1650 ਨਿੱਜੀ ਸਕੂਲ ਤੇ ਕਾਲਜ ਰਹੇ ਬੰਦ

ਗੁਰਦਾਸਪੁਰ 11 ਅਪ੍ਰੈਲ ( ਅਸ਼ਵਨੀ ) – ਪਿਛਲੇ ਦਿਨੀਂ ਗੁਰਦਾਸਪੁਰ ਦੇ ਇਕ ਨਿੱਜੀ ਸਕੂਲ ਵਿਚ 4 ਸਾਲਾ ਬੱਚੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਵਿਚ ਗੁਰਦਾਸਪੁਰ ਪੁਲਸ ਵੱਲੋਂ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਨਿੰਦਾ ਕੀਤੀ ਅਤੇ ਨਾਲ ਹੀ ਬਿਨਾਂ ਕਿਸੇ ਜਾਂਚ ਪੜਤਾਲ ਤੋ ਸਕੂਲ ਪ੍ਰਬੰਧਕਾਂ ਤੇ ਪਰਚਾ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਵੀ ਨਿੰਦਾ ਕੀਤੀ ਇਸ ਮਾਮਲੇ ਵਿੱਚ ਅੱਜ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਸੱਦੇ ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ ਨੇ ਪੰਜਾਬ ਭਰ ਵਿੱਚ ਪ੍ਰਾਈਵੇਟ ਸਕੂਲ ਅਤੇ ਕਾਲਜ ਨੂੰ ਅਜ ਬੰਦ ਕਰ ਦਿਤੇ ਹਨ ਅਤੇ ਮੰਗ ਕੀਤੀ ਕਿ ਜੋ ਸਕੂਲ ਪ੍ਰਬੰਧਕਾਂ ਦੇ ਉਪਰ ਮਾਮਲੇ ਦਰਜ ਕੀਤੇ ਹਨ ਉਹ ਰੱਦ ਕੀਤੇ ਜਾਣ ਅਤੇ ਅਸਲੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇ।ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਨੇ ਅਹੁਦੇਦਾਰਾਂ ਰੋਹਿਤ ਮਹਾਜਨ ਅਤੇ ਸਿਮਰਨ ਜੀਤ ਸਿੰਘ ਨੇ ਜਿਲਾ ਪੁਲਿਸ ਮੁੱਖੀ ਗੁਰਦਾਸਪੁਰ ਨਾਲ ਵੀ ਮੁਲਾਕਾਤ ਕੀਤੀ ਇਸ ਮੌਕੇ ਨਿਜੀ ਸਕੂਲਾਂ ਦੀ ਯੂਨੀਅਨ ਦੇ ਪ੍ਰਧਾਨ ਮੋਹਿਤ ਮਹਾਜਨ ਅਤੇ ਸਿਮਰਨਜੀਤ ਸਿੰਘ ਨੇ ਦੱਸਿਆ ਕੇ ਪਿਛਲੇ ਦਿਨੀ ਜੋ ਇੱਕ ਨਿਜੀ ਸਕੂਲ ਵਿੱਚ ਬਲਾਤਕਾਰ ਦੀ ਘਟਨਾ ਨੂੰ ਲੈਕੇ ਸਕੂਲ ਦੇ ਪ੍ਰਬੰਧਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਇਸ ਦੇ ਵਿਰੋਧ ਵਿੱਚ ਅੱਜ ਪੂਰੇ ਪੰਜਾਬ ਦੇ 1650 ਨਿੱਜੀ ਸਕੂਲ ਅਤੇ ਕਾਲਜ ਇਸ ਦੇ ਰੋਸ ਵਿੱਚ ਬੰਦ ਕਰਕੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਗੁਰਦਾਸਪੁਰ ਦੇ ਸੀਨੀਅਰ ਪੁਲਿਸ ਕਪਤਾਨ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕੇ ਪੁਲਿਸ ਜਲਦ ਤੋਂ ਜਲਦ ਜਾਂਚ ਕਰਕੇ ਅਸਲ ਦੋਸੀਆ ਨੂੰ ਗ੍ਰਿਫਤਾਰ ਕਰੇ ਅਤੇ ਜੋ ਸਕੂਲ ਪ੍ਰਬੰਧਕਾਂ ਦੇ ਵਿੱਰੁਧ ਮਾਮਲਾ ਦਰਜ ਕੀਤਾ ਹੈ ਉਸ ਨੂੰ ਰੱਧ ਕੀਤਾ ਜਾਵੇ।ਓਧਰ ਇਸ ਸੰਬੰਧੀ ਗੁਰਦਾਸਪੁਰ ਦੇ ਜਿਲਾ ਪੁਲਿਸ ਮੁੱਖੀ ਨੇ ਕਿਹਾ ਕੇ ਇਸ ਸਾਰੇ ਮਾਮਲੇ ਦੇ ਬਾਰੇ ਵਿੱਚ ਉਹਨਾ ਨੂੰ ਨਿੱਜੀ ਸਕੂਲਾਂ ਦੇ ਨੁਮਾਇੰਦੇ ਮਿਲੇ ਹਨ , ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜਲਦ ਹੀ ਅਸਲ ਦੌਸੀ ਗ੍ਰਿਫਤਾਰ ਕਰ ਲਏ ਜਾਣਗੇ।