ਗੁਰਦਾਸਪੁਰ 21 ਦਸੰਬਰ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅੱਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਚਾਰ ਵਿਅਕਤੀਆ ਨੂੰ 40 ਗ੍ਰਾਮ ਹੈਰੋਇਨ ਅਤੇ 100 ਗ੍ਰਾਮ ਅਫ਼ੀਮ , ਕਾਰ , ਮੋਟਰ-ਸਾਈਕਲ ਅਤੇ ਦੋ ਮੋਬਾਇਲ ਫ਼ੋਨਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਰੋਸ਼ਨ ਲਾਲ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਾਕਾ ਬੱਬਰੀ ਬਾਈਪਾਸ ਤੋ ਹਰਮੀਤ ਸਿੰਘ ਉਰਫ ਚੋਜੀ ਪੁੱਤਰ ਅਜੀਤ ਸਿੰਘ ਅਤੇ ਗਗਨਦੀਪ ਸਿੰਘ ਉਰਫ ਗੱਗੂ ਪੁੱਤਰ ਸਾਗਰ ਸਿੰਘ ਵਾਸੀਆਨ ਗੁਰਦਾਸਪੁਰ ਨੂੰ ਸ਼ੱਕ ਪੈਣ ਉੱਪਰ ਕਾਰ ਨੰਬਰ ਪੀ ਬੀ 06 ਬੀ ਏ ਪੀ 0724 ਸਮੇਤ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਰਾਜੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਨੋਜਵਾਨਾ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 20 ਗ੍ਰਾਮ ਹੈਰੋਇਨ ਅਤੇ ਕਾਰ ਦੇ ਡੈਸ਼ ਬੋਰਡ ਵਿੱਚੋਂ 100 ਗ੍ਰਾਮ ਅਫੀਮ ਬਰਾਮਦ ਹੋਈ । ਸਹਾਇਕ ਸਬ ਇੰਸਪੈਕਟਰ ਮੋਹਨ ਪੁਲਿਸ ਸਟੇਸ਼ਨ ਕਲਾਨੋਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਰੁਢਿਆਣਾ ਮੋੜ ਤੋ ਰਾਜ ਸਿੰਘ ਪੁੱਤਰ ਹੰਸਾ ਸਿੰਘ ਅਤੇ ਜਰਣੈਲ ਸਿੰਘ ਪੁੱਤਰ ਤੇਜਾ ਸਿੰਘ ਵਾਸੀਆਨ ਜਲਾਲਾਬਾਦ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਬਿਨਾ ਨੰਬਰ ਸਮੇਤ ਕਾਬੂ ਕਰਕੇ ਇਹਨਾਂ ਦੀ ਤਲਾਸ਼ੀ ਕੀਤੀ ਤਾਂ 20 ਗ੍ਰਾਮ ਹੈਰੋਇਨ ਅਤੇ ਦੋ ਮੋਬਾਇਲ ਫ਼ੋਨ ਬਰਾਮਦ ਹੋਏ ।