Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਨਾਮਜ਼ਦਗੀ ਦੇ ਪੰਜਵੇਂ ਦਿਨ ਹੁਸ਼ਿਆਰਪੁਰ ‘ਚ ਮਨਜੀਤ ਸਿੰਘ ਦਸੂਹਾ ਤੇ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਸਮੇਤ 40 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਨਾਮਜ਼ਦਗੀ ਦੇ ਪੰਜਵੇਂ ਦਿਨ ਹੁਸ਼ਿਆਰਪੁਰ ‘ਚ ਮਨਜੀਤ ਸਿੰਘ ਦਸੂਹਾ ਤੇ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਸਮੇਤ 40 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਹੁਣ ਤੱਕ 69 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ

01 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਕੀਤੇ ਜਾ ਸਕਦੇ ਹਨ ਦਾਖਲ

ਹੁਸ਼ਿਆਰਪੁਰ, 31 ਜਨਵਰੀ(ਚੌਧਰੀ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ ਨਾਮਜ਼ਦਗੀਆਂ ਦੇ ਪੰਜਵੇਂ ਦਿਨ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 039-ਮੁਕੇਰੀਆਂ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀਮਤੀ ਇੰਦੂ ਬਾਲਾ ਅਤੇ ਸ੍ਰੀ ਸਭਇਆ ਸਾਂਚੀ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਵੱਲੋਂ ਸ੍ਰੀ ਪਰਮਿੰਦਰ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 040-ਦਸੂਹਾ ਤੋਂ ਆਜ਼ਾਦ ਉਮੀਦਵਾਰ ਵਜੋਂ ਸ਼੍ਰੀ ਬਲਕਾਰ ਸਿੰਘ, ਸ਼੍ਰੀ ਲਖਬੀਰ ਸਿੰਘ, ਸ਼੍ਰੀ ਰਾਮ ਲਾਲ ਸੰਧੂ ਅਤੇ ਸ਼੍ਰੀ ਜਨਕ ਰਾਜ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸ਼੍ਰੀ ਸੁਖਵਿੰਦਰ ਸਿੰਘ, ਆਮ ਆਦਮੀ ਪਾਰਟੀ ਤੋਂ ਸ਼੍ਰੀ ਕਰਮਬੀਰ ਸਿੰਘ ਅਤੇ ਸ਼੍ਰੀਮਤੀ ਪ੍ਰਭਜੋਤ ਕੌਰ ਧੁੱਗਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ । ਵਿਧਾਨ ਸਭਾ ਹਲਕਾ 041 ਉੜਮੁੜ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸ਼੍ਰੀ ਕੁਲਦੀਪ ਸਿੰਘ, ਸ਼੍ਰੋਮਣੀ ਅਕਾਲੀ (ਸੰਯੁਕਤ) ਤੋਂ ਸ਼੍ਰੀ ਮਨਜੀਤ ਸਿੰਘ ਅਤੇ ਸ਼੍ਰੀ ਸੁਖਵਿੰਦਰ ਅਤੇ ਭਾਰਤ ਰਾਸ਼ਟਰੀ ਡੈਮੋਕ੍ਰੇਟਿਕ ਪਾਰਟੀ (ਬੀ.ਡੀ.ਪੀ.) ਤੋਂ ਸ਼੍ਰੀ ਗੁਰਦਿਆਲ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 042- ਸ਼ਾਮਚੁਰਾਸੀ ਲਈ ਆਜ਼ਾਦ ਉਮੀਦਵਾਰ ਦੇ ਤੌਰ ਤੇ ਸ਼੍ਰੀ ਕਰਮਜੀਤ ਸਿੰਘ ਅਤੇ ਸ਼੍ਰੀਮਤੀ ਮਹਿੰਦਰ ਕੌਰ, ਨੇ ਬਹੁਜਨ ਸਮਾਜ ਪਾਰਟੀ ਵੱਲੋਂ ਸ਼੍ਰੀਮਤੀ ਮਨਜੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਜਦ ਕਿ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸ਼੍ਰੀ ਪਵਨ ਕੁਮਾਰ ਆਦੀਆ, ਸ਼੍ਰੀਮਤੀ ਕੁਸੁਮ ਆਦੀਆ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ । ਇਸੇ ਤਰ੍ਹਾਂ ਮਹਿੰਦਰ ਲਾਲ ਅਤੇ ਸੁਖਵਿੰਦਰ ਲਾਲ ਨੇ ਸਮਾਜਕ ਸੰਘਰਸ਼ ਪਾਰਟੀ ਦੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਵਿਧਾਨ ਸਭਾ ਹਲਕਾ 043-ਹੁਸ਼ਿਆਰਪੁਰ ਲਈ ਭਾਰਤੀ ਜਨਤਾ ਪਾਰਟੀ ਦੀ ਵੱਲੋਂ ਸ਼੍ਰੀ ਤੀਕਸ਼ਨ ਸੂਦ ਅਤੇ ਸ਼੍ਰੀਮਤੀ ਰਾਕੇਸ਼ ਸੂਦ, ਬਹੁਜਨ ਸਮਾਜ ਪਾਰਟੀ ਵੱਲੋਂ ਸ਼੍ਰੀ ਜਸਵੀਰ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦਕਿ ਵਿਧਾਨ ਸਭਾ ਹਲਕਾ 044-ਚੱਬੇਵਾਲ ਲਈ ਆਜ਼ਾਦ ਉਮੀਦਵਾਰਾਂ ਵਜੋਂ ਸ਼੍ਰੀ ਰਛਪਾਲ ਸਿੰਘ ਰਾਜੂ, ਸ਼੍ਰੀ ਬੁੱਧ ਦਿਆਲ, ਸ਼੍ਰੀ ਦਵਿੰਦਰ ਸਿੰਘ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ। ਇਸ ਤੋਂ ਇਲਾਵਾ ਭਾਰਤ ਰਾਸ਼ਟਰੀ ਡੈਮੋਕ੍ਰੇਟਿਕ ਪਾਰਟੀ ਤੋਂ ਗੁਰਨਾਮ ਸਿੰਘ, ਲੋਕ ਇਨਸਾਫ਼ ਪਾਰਟੀ ਤੋਂ ਸੋਢੀ ਰਾਮ, ਆਮ ਆਦਮੀ ਪਾਰਟੀ ਤੋਂ ਸ਼੍ਰੀ ਹਰਮਿੰਦਰ ਸਿੰਘ ਅਤੇ ਸ਼੍ਰੀਮਤੀ ਹਰਦੀਪ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 045-ਗੜ੍ਹਸ਼ੰਕਰ ਲਈ ਸ਼੍ਰੋਮਣੀ ਅਕਾਲੀ ਦਲ ਤੋਂ ਸ੍ਰੀ ਸੁਰਿੰਦਰ ਸਿੰਘ ਹੀਰ, ਸਾਡਾ ਹੱਕ ਤੋਂ ਸ੍ਰੀ ਇਕਬਾਲ ਸਿੰਘ ਤੇ ਰਮਜ਼ਾਨ ਮੁਹੰਮਦ, ਭਾਰਤੀ ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਿਸਟ) ਤੋਂ ਮਹਿੰਦਰ ਕੁਮਾਰ, ਵਿਸ਼ਾਲ ਪਾਰਟੀ ਆਫ ਇੰਡੀਆ ਤੋਂ ਸ੍ਰੀ ਦਰਸ਼ਨ ਸਿੰਘ, ਆਮ ਆਦਮੀ ਪਾਰਟੀ ਵੱਲੋਂ ਸ੍ਰੀ ਜੈ ਕਿਸ਼ਨ ਅਤੇ ਸ੍ਰੀਮਤੀ ਨੀਲਮ ਰਾਣੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਦਕਿ ਜੰਗ ਬਹਾਦਰ ਸਿੰਘ ਅਤੇ ਜਸਵੰਤ ਸਿੰਘ ਨੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ । ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦੇ ਚੌਥੇ ਦਿਨ ਤੱਕ ਕੁੱਲ 29 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ, ਉਨ੍ਹਾਂ ਦੱਸਿਆ ਹੁਣ ਤੱਕ ਕੁੱਲ 69 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਉਮੀਦਵਾਰ ਸਮੇਤ ਸਿਰਫ਼ ਤਿੰਨ ਵਿਅਕਤੀਆਂ ਨੂੰ ਰਿਟਰਨਿੰਗ ਅਫ਼ਸਰ ਦੇ ਕਮਰੇ ਵਿਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ, ਜਿਥੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਨਾਮਜ਼ਦਗੀ ਪੱਤਰ 4 ਫਰਵਰੀ 2022 ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਵੇਗੀ।
ਸ੍ਰੀਮਤੀ ਰਿਆਤ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ ਕਮਰਾ ਨੰਬਰ 111 ਕੋਰਟ ਰੂਮ (ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ, ਜਨਰਲ) ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਗਰਾਊਂਡ ਫਲੋਰ ਮੁਕੇਰੀਆਂ, ਵਿਧਾਨ ਸਭਾ ਹਲਕਾ ਦਸੂਹਾ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਦਸੂਹਾ, ਵਿਧਾਨ ਸਭਾ ਹਲਕਾ ਉੜਮੁੜ ਲਈ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ (ਸਵਾਮੀ ਵਿਵੇਕਾਨੰਦ ਭਵਨ, ਨਿਊ ਧੋਬੀਘਾਟ ਚੌਕ), ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਲਈਐਸ.ਡੀ.ਐਮ ਦਫ਼ਤਰ, ਕੋਰਟ ਰੂਮ, ਗੜ੍ਹਸ਼ੰਕਰ, ਐਸ.ਡੀ.ਐਮ ਦਫ਼ਤਰ, ਕੋਰਟ ਰੂਮ, ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਲਈ ਬਣਾਏ ਗਏ ਹਨ।

ਸ੍ਰੀਮਤੀ ਰਿਆਤ ਨੇ ਦੱਸਿਆ ਕਿ ਉਮੀਦਵਾਰ ਵੱਲੋਂ ਨਵੀਨਤਮ ਫਾਰਮ 26, ਹਲਫੀਆ ਬਿਆਨ ਵੀ ਆਨਲਾਈਨ ਭਰਿਆ ਜਾ ਸਕਦਾ ਹੈ। ਪ੍ਰਿੰਟ ਮੁੱਖ ਚੋਣ ਅਫ਼ਸਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਦੀ ਵੈੱਬਸਾਈਟ ਤੋਂ ਲਿਆ ਜਾ ਸਕਦਾ ਹੈ ਅਤੇ ਨੋਟਰਾਈਜ਼ੇਸ਼ਨ ਤੋਂ ਬਾਅਦ ਇਸ ਨੂੰ ਨਾਮਜ਼ਦਗੀ ਫਾਰਮ ਦੇ ਨਾਲ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਾਉਣਾ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਦਾਖਲਾ ਫੀਸ 10,000 ਰੁਪਏ ਅਤੇ ਰਾਖਵੀਂ ਸ਼੍ਰੇਣੀ (ਐਸ.ਸੀ., ਐਸ.ਟੀ.) ਲਈ ਦਾਖਲਾ ਫੀਸ 5,000 ਰੁਪਏ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਦੀ ਤਰਫੋਂ ਵੱਧ ਤੋਂ ਵੱਧ 40 ਲੱਖ ਰੁਪਏ ਤੱਕ ਖਰਚ ਕੀਤੇ ਜਾ ਸਕਦੇ ਹਨ।

error: copy content is like crime its probhihated