Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 40 ਗ੍ਰਾਮ ਹੈਰੋਇਨ ਨੁਮਾ ਪਦਾਰਥ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ

40 ਗ੍ਰਾਮ ਹੈਰੋਇਨ ਨੁਮਾ ਪਦਾਰਥ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ

ਹੁਸ਼ਿਆਰਪੁਰ (PPT NEWS) 

12 ਮਾਰਚ : ਪੁਲਿਸ ਚੌਕੀ ਕੋਟਫਤੂਹੀ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਬਿਨਾਂ ਕਾਗਜਾਤ ਡਿਸਕਵਰ ਮੋਟਰਸਾਇਕਲ ਸਮੇਤ 40 ਗ੍ਰਾਮ ਹੈਰੋਇਨ ਨੁਮਾ ਪਦਾਰਥ ਬਰਾਮਦ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਉਰਫ ਮਨੀ ਪੁੱਤਰ ਸੁਰਿੰਦਰ ਪਾਲ ਵਾਸੀ ਪਿੰਡ ਕੋਟਫਤੂਹੀ ਥਾਣਾ ਮਾਹਿਲਪੁਰ ਕੋਲੋ 21 ਗ੍ਰਾਮ ਅਤੇ ਕਰਨ ਪੁੱਤਰ ਸ਼ਿਵ ਦੱਤ ਵਾਸੀ ਪਿੰਡ ਕੋਟਫਤੂਹੀ ਬਾਲਮੀਕ ਮੁਹੱਲਾ ਥਾਣਾ ਮਾਹਿਲਪੁਰ ਵਜੋਂ ਹੋਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਆਈ. ਬਲਜਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਕੋਟਫਤੂਹੀ ਨੇ ਦੱਸਿਆ ਕਿ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਰਕਬਾ ਭਗਤੂਪੁਰ ਮੰਡੀ ਕੋਟਫਤੂਹੀ ਰੋਡ ਤੋਂ ਬਿਨਾਂ ਕਾਗਜਾਤ ਡਿਸਕਵਰ ਮੋਟਰਸਾਇਕਲ ਨੰਬਰ ਪੀ.ਬੀ.-07- ਐਸ.-4360 ਤੇ ਸਵਾਰ ਦੋ ਨੌਜਵਾਨਾਂ ਮਨੀਸ਼ ਕੁਮਾਰ ਉਰਫ ਮਨੀ ਪੁੱਤਰ ਸੁਰਿੰਦਰ ਪਾਲ ਵਾਸੀ ਪਿੰਡ ਕੋਟਫਤੂਹੀ ਥਾਣਾ ਮਾਹਿਲਪੁਰ ਕੋਲੋ 21 ਗ੍ਰਾਮ ਅਤੇ ਕਰਨ ਪੁੱਤਰ ਸ਼ਿਵ ਦੱਤ ਵਾਸੀ ਪਿੰਡ ਕੋਟਫਤੂਹੀ ਬਾਲਮੀਕ ਮੁਹੱਲਾ ਥਾਣਾ ਮਾਹਿਲਪੁਰ ਕੋਲੋ 19 ਗ੍ਰਾਮ ਹੈਰੋਇਨ ਨੁਮਾ ਪਦਾਰਥ ਬਰਾਮਦ ਕਰਕੇ ਉੱਕਤ ਦੋਵਾਂ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। .