Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 400 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਦਬੋਚਿਆ

400 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਦਬੋਚਿਆ

ਗੜ੍ਹਦੀਵਾਲਾ 18 ਸਤੰਬਰ (ਚੌਧਰੀ / ਯੋਗੇਸ਼ ਗੁਪਤਾ)

: ਐਸ ਐਸ.ਪੀ ਸੁਰੇਂਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੱਟਾਂ, ਖੋਹਾਂ, ਠੱਗਿਆਂ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ- ‘ਡਵੀਜਨ ਟਾਂਡਾ ਜੀ ਦੀਆ ਹਦਾਇਤਾ ਮੁਤਾਬਿਕ ਐਸ.ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਬਲਬੀਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਸਰਹਾਲਾ ਰੋਡ ਗੜਦੀਵਾਲਾ ਮੌਜੂਦ ਸੀ ਤਾਂ ਇੱਕ ਵਿਅਕਤੀ ਸੀਮਿੰਟ ਦੇ ਥੜੇ ਪਰ ਬੈਠਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ। ਜਿਸਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਕਸ਼ਮੀਰੀ ਲਾਲ ਉਰਫ ਮੰਗਾ ਪੁੱਤਰ ਬਲਵੀਰ ਚੰਦ ਵਾਸੀ ਬਾਲਮੀਕ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।ਜਿਸ ਪਰ ਤੇ ਮੁਕੱਦਮਾ ਨੰ 78 ਮਿਤੀ18.09.2024  ਅ:ਧ 22-61-85 NDPS Act ਥਾਣਾ ਗੜਦੀਵਾਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।

ਬਰਾਮਦਗੀ :- 400 ਨਸ਼ੀਲੀਆਂ ਗੋਲੀਆਂ