Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 41 ਸੰਸਥਾਵਾਂ ਦੇ 1800 ਤੋਂ ਵੱਧ ਵਾਲੰਟੀਅਰਾਂ ਨੇ 11 ਹਜ਼ਾਰ ਤੋਂ ਵੱਧ ਬੂਟੇ ਲਗਾਏ

41 ਸੰਸਥਾਵਾਂ ਦੇ 1800 ਤੋਂ ਵੱਧ ਵਾਲੰਟੀਅਰਾਂ ਨੇ 11 ਹਜ਼ਾਰ ਤੋਂ ਵੱਧ ਬੂਟੇ ਲਗਾਏ

ਹੁਸ਼ਿਆਰਪੁਰ (ਬਿਊਰੋ) 

– ਵਿਸ਼ਵ ਵਾਤਾਵਰਨ ਦਿਵਸ ਮੌਕੇ ਯੁਵਕ ਸੇਵਾਵਾਂ ਵਿਭਾਗ ਨੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ
–ਐਨ.ਐਸ.ਐਸ. ਵਾਲੰਟੀਅਰਾਂ ਨੇ ਸਿਹਤਮੰਦ ਵਾਤਾਵਰਣ ਵੱਲ ਪੁੱਟੇ ਕਦਮ

05 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੇ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਮੰਤਵ ਨਾਲ ਯੁਵਕ ਸੇਵਾਵਾਂ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ, ਐਨ.ਐਸ. ਐਸ ਵਲੰਟੀਅਰਾਂ, ਰੈੱਡ ਰਿਬਨ ਕਲੱਬਾਂ ਦੇ ਮੈਂਬਰਾਂ ਦੇ ਸਹਿਯੋਗ ਨਾਲ ਇਸ ਦਿਨ ਨੂੰ ਮੁਹਿੰਮ ਵਜੋਂ ਲੈਂਦੇ ਹੋਏ ਜ਼ਿਲ੍ਹੇ ਦੀਆਂ 41 ਸੰਸਥਾਵਾਂ ਦੇ 1800 ਤੋਂ ਵੱਧ ਵਾਲੰਟੀਅਰਾਂ ਨੇ 11 ਹਜ਼ਾਰ ਤੋਂ ਵੱਧ ਬੂਟੇ ਲਗਾਏ। ਉਨ੍ਹਾਂ ਦੱਸਿਆ ਕਿ ਛੁੱਟੀਆਂ ਦੇ ਬਾਵਜੂਦ ਜ਼ਿਲ੍ਹੇ ਭਰ ਦੇ ਵਲੰਟੀਅਰਾਂ ਵੱਲੋਂ ਆਪੋ-ਆਪਣੇ ਘਰਾਂ, ਗਲੀਆਂ, ਮੁਹੱਲਿਆਂ ਅਤੇ ਕੁਝ ਜਨਤਕ ਥਾਵਾਂ ’ਤੇ ਬੂਟੇ ਲਗਾਏ।
ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਛੁੱਟੀਆਂ ਕਾਰਨ ਸਕੂਲ ਅਤੇ ਕਾਲਜ ਬੰਦ ਹਨ, ਇਸ ਲਈ ਸਕੂਲਾਂ ਅਤੇ ਕਾਲਜਾਂ ਦੇ ਪ੍ਰੋਗਰਾਮ ਅਫਸਰਾਂ ਨਾਲ ਵਟਸਐਪ ਗਰੁੱਪਾਂ ਰਾਹੀਂ ਆਨਲਾਈਨ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਤੋਂ ਵਾਤਾਵਰਨ ਦਿਵਸ ਮਨਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬੂਟੇ ਲਗਾਉਣ ਦਾ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ ੍ਟ ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਪਾਣੀ ਬਚਾਉਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 20 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਜੰਗਲਾਤ ਵਿਭਾਗ ਤੋਂ ਵੀ ਸਹਿਯੋਗ ਲਿਆ ਜਾਵੇਗਾ ਤਾਂ ਜੋ ਵਾਤਾਵਰਨ ਨੂੰ ਸੰਤੁਲਿਤ ਰੱਖਣ ਵਿੱਚ ਬਣਦਾ ਯੋਗਦਾਨ ਪਾਇਆ ਜਾ ਸਕੇ।