Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 422 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਔਰਤ ਅਤੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ 

422 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਔਰਤ ਅਤੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ 

ਗੜ੍ਹਦੀਵਾਲਾ / ਟਾਂਡਾ / ਗੜਸ਼ੰਕਰ(ਚੌਧਰੀ) 

422 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਔਰਤ ਅਤੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ 

2 ਨਵੰਬਰ : 422 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਔਰਤ ਅਤੇ 2 ਵਿਅਕਤੀਆਂ ਨੂੰ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਮੁਤਾਬਿਕ ਏ.ਐਸ.ਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ-ਚੈਕਿੰਗ ਦੇ ਸਬੰਧ ਵਿੱਚ ਗੜਦੀਵਾਲਾ ਤੇ ਪਿੰਡ ਜੌਹਲਾਂ ਵਾਲੀ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਟਾਹਲੀ ਮੋੜ ਗੜਦੀਵਾਲਾ ਪਾਸ ਪੁੱਜੀ ਤਾਂ ਪਿੰਡ ਅੰਬਾਲਾ ਜੱਟਾਂ ਸਾਈਡ ਤੋਂ ਇੱਕ ਔਰਤ ਪੈਂਦਲ ਆਉਂਦੀ ਦਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ ਕਦਮੀ ਖੇਤਾਂ ਵਿੱਚ ਉਤਰ ਗਈ। ਜਿਸਨੂੰ ਏ.ਐਸ.ਆਈ ਅਮਰਜੀਤ ਸਿੰਘ ਨੇ ਸ਼ੱਕ ਦੀ ਬਿਨਾਹ ਪਰ ਸਾਖੀ ਕਰਮਚਾਰੀਆਂ ਦੀ ਮੱਦਦ ਨਾਲ ਕਬੂ ਕਰਕੇ ਨਾਮਪਤਾ ਪੁੱਛਿਆ। ਜਿਸਨੇ ਆਪਣਾ ਨਾਲ ਗੁਰਮੀਤ ਕੌਰ ਉਹਫ ਕਾਂਤੀ ਪੁੱਤਰ ਬਲਵਿੰਦਰ ਪਾਲ ਵਾਸੀ ਨੈਨੋਵਾਲ ਵੇਦ ਥਾਣਾ ਬਲੋਵਾਲ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੇ 55 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।

ਇਸੇ ਤਰਾਂ ਏ. ਐਸ. ਆਈ. ਰਾਜੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸਤ ਬਾ ਚੈਕਿੰਗ ਬੈਂਚਾਂ ਅੱਡਾ ਟਾਂਡਾ ਮੌਜੂਦ ਸੀ ਬੈਂਚ ਜਾਜਾ ਵੱਲੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ ਤਾ ‘ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਵਿੱਚ ਫੜੇ ਲਿਫਾਪਾ ਮੋਮੀ ਪਲਾਟਿਕ ਸੁੱਟ ਦਿੱਤਾ ਜਿਸ ਨੂੰ ਸਾਥੀ ”ਕਰਮਚਾਰੀਆ ਦੀ ਮਦਦ ਨਾਲ ਕਾਬੂ  ਕੀਤਾ।ਜਿਸ ਨੇ ਆਪਣਾ ਨਾਮ ਪਤਾ ਪੁੱਛਣ ਤੇ ਉਸ ਨੇ ਆਪਣਾ ਨਾਮ ਰਮਨਦੀਪ ਸਿੰਘ ਉਰਫ ਪੁਤਰ ਬਾਵਾ ਸਿੰਘ ਵਾਸੀ ਬੈਂਚ ਬਾਜਾ ਥਾਣਾ ਟਾਂਡਾ ਦੱਸਿਆ।ਪੁਲਿਸ ਪਾਰਟੀ ਨੂੰ ਦੇਖ ਕੇ ਸੁੱਟੇ ਗਏ ‘ ਲਿਫਾਫਾ ਪਲਾਸਟਿਕ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ 122 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।

ਇਸੇ ਤਰਾਂ ਐਸ ਆਈ ਰਵਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਬਾ ਸਵਾਰੀ ਪ੍ਰਾਈਵੇਟ ਗੱਡੀ ਗਸਤ ਦੇ ਸੰਬੰਧ ਵਿੱਚ ਪੁਲ ਨਹਿਰ ਰਾਵਲ ਪਿੰਡੀ ਮੌਜੂਦ ਸੀ ਤਾਂ ਗੜਸੰਕਰ ਵਲੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸਨੂੰ ਸ਼ੱਕ ਦੀ ਬਿਨਾ ਤੇ ਕਾਬੂ ਕੀਤਾ। ਜਿਸਨੇ ਆਪਣਾ ਨਾਮ ਸੁਮਿਤ ਕੁਮਾਰ ਪੁੱਤਰ ਅਵਤਾਰ ਵਾਸੀ ਵਾਰਡ ਨੰਬਰ 2 ਗੜਸ਼ੰਕਰ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਦੇ ਪਹਿਨੇ ਹੋਏ ਪਜਾਮੇ ਦੀ ਸੱਜੀ ਜੋਬ ਵਿਚੋਂ ਮੋਮੀ ਲਿਫਾਫਾ ਵਿੱਚੋਂ 265 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ।ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ।