Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 45 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

45 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਹਰਿਆਣਾ / ਗੜ੍ਹਦੀਵਾਲਾ (PPT NEWS) 

18 ਨਵੰਬਰ : 45 ਪੇਟੀਆਂ ਨਜਾਇਜ਼ ਸਰਾਬ ਸਮੇਤ ਇੱਕ ਨੌਜਵਾਨ ਨੂੰ ਹਰਿਆਣਾ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜਿੰਦਰ ਕੁਮਾਰ ਪੁੱਤਰ ਕੇਵਲ ਕਿ੍ਸ਼ਨ ਵਾਸੀ ਬਡੇਸਰੋਂ ਥਾਣਾ ਗੜਸ਼ੰਕਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਰਿਆਣਾ ਮੁੱਖੀ ਐਸ ਆਈ ਯਾਦਵਿੰਦਰ ਸਿੰਘ ਨੇ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਾਬ ਦੀ ਸਮੱਗਲਿੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਏ ਐਸ ਆਈ ਸੁਰਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਅੱਡਾ ਜਨੌੜੀ ਮੋਜੂਦ ਸੀ ਤਾਂ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਬਲਜਿੰਦਰ ਕੁਮਾਰ ਪੁੱਤਰ ਕੇਵਲ ਕਿ੍ਸ਼ਨ ਵਾਸੀ ਬਡੇਸਰੋਂ ਥਾਣਾ ਗੜਸ਼ੰਕਰ ਜੋ ਕਿ ਸਰਾਬ ਚੰਡੀਗੜ੍ਹ ਤੋਂ ਲਿਆ ਕੇ ਹਿਮਾਚਲ ਪ੍ਰਦੇਸ਼ ਤੇ ਹੁਸ਼ਿਆਰਪੁਰ ਦੇ ਵੱਖ-2 ਇਲਾਕਿਆਂ ਤੇ ਪਿੰਡਾਂ ਵਿਚ ਸਰਾਬ ਸਪਲਾਈ ਕਰਦਾ ਹੈ। ਜੋ ਕਿ ਸਕਾਰਪੀਓ ਗੱਡੀ ਵਿਚ ਪਿੰਡਾਂ ਵਿਚੋਂ ਹਿਮਾਚਲ ਪ੍ਰਦੇਸ਼ ਨੂੰ ਜਾ ਰਿਹਾ ਹੈ। ਜਿਸ ਨੂੰ ਪੁਲਿਸ ਨੇ ਮਹਿਗਰੋਵਾਲ ਨਾਕਾਬੰਦੀ ਕਰਕੇ ਕਾਬੂ ਕਰ ਲਿਆ ।ਜਿਸ ਦੀ ਗੱਡੀ ਚੋ’ 45 ਪੇਟੀਆਂ ਨਜਾਇਜ਼ ਸਰਾਬ ਮਾਰਕਾ 999 ਪਾਵਰ ਸਟਾਰ ਫਾਇਨ ਵਿਸਕੀ ਸੇਲ ਫਾਰ ਚੰਡੀਗੜ੍ਹ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਪੁਲਿਸ ਨੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated