Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ

48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ

ਗੜ੍ਹਦੀਵਾਲਾ 26 ਅਪ੍ਰੈਲ (ਚੌਧਰੀ / ਯੋਗੇਸ਼ ਗੁਪਤਾ )

: 48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਦਬੋਚਿਆ ਹੈ। ਮੁਲਜ਼ਮ ਦੀ ਪਛਾਣ ਅਮਿਤ ਉਰਫ ਲਾਲ ਸਿੰਘ ਪੁੱਤਰ ਮੁਨਸ਼ੀ ਲਾਲ ਵਾਸੀ ਭਟੋਲੀ ਥਾਣਾ ਗੜਦੀਵਾਲਾ ਵਜੋਂ ਹੋਈ ਹੈ।

ਇਸ ਸਬੰਧੀ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਕੁਲਦੀਪ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਗੜਦੀਵਾਲਾ ਤੋ ਪਿੰਡ ਮਸਤੀਵਾਲ ਨੂੰ ਗਸ਼ਤ ਕਰਨ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਬੱਸ ਅੱਡਾ ਗੜਦੀਵਾਲਾ ਪੁਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੰਡਾਲੀਆਂ ਮੋੜ ਸੜਕ ਦੇ ਕਿਨਾਰੇ ਖੱਬੇ ਪਾਸੇ ਭੰਗ ਵਿਚ ਅਮਿਤ ਉਰਫ ਲਾਲ ਸਿੰਘ ਪੁੱਤਰ ਮੁਨਸ਼ੀ ਲਾਲ ਵਾਸੀ ਭਟੋਲੀ ਥਾਣਾ ਗੜਦੀਵਾਲਾ ਭਾਰੀ ਮਾਤਰਾ ਵਿਚ ਸ਼ਰਾਬ ਦੇਸੀ ਠੇਕਾ ਰੱਖ ਕੇ ਉਪਰ ਬੈਠਾ ਹੈ ਅਤੇ ਸ਼ਰਾਬ ਨੂੰ ਕੀਤੇ ਲੈ ਕੇ ਜਾਣ ਲਈ ਕਿਸੇ ਵਹਿਕਲ ਦੀ ਉਡੀਕ ਕਰ ਰਿਹਾ ਹੈ। ਜਿਸ ਤੇ ਏ.ਐਸ.ਆਈ ਕੁਲਦੀਪ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਮੁਖਬਰ ਖਾਸ ਵੱਲੋ ਦੱਸੀ ਗਈ ਜਗ੍ਹਾ ਪਰ ਰੇਡ ਕੀਤਾ ਤਾਂ ਸੜਕ ਕਿਨਾਰੇ ਇਕ ਮੋਨਾ ਵਿਅਕਤੀ ਸ਼ਰਾਬ ਦੀਆਂ ਪੇਟੀਆਂ ਪਰ ਬੈਠਾ ਦਿਖਾਈ ਦਿੱਤਾ। ਜਿਸ ਨੂੰ ਮੋਕਾ ਪਰ ਸ਼ਰਾਬ ਦੀਆ 4 ਪੇਟੀਆਂ (48 ਬੋਤਲਾਂ) ਸਮੇਤ ਕਾਬੂ ਕੀਤਾ। ਜਿਸ ਨੇ ਆਪਣਾ ਨਾਮ ਅਮਿਤ ਉਰਫ ਲਾਲ ਸਿੰਘ ਪੁਤਰ ਮੁਨਸ਼ੀ ਲਾਲ ਵਾਸੀ ਭਟੋਲੀ ਥਾਣਾ ਗੜਦੀਵਾਲਾ ਦੱਸਿਆ। ਜਿਸ ਪਾਸ ਦੇਸੀ ਸ਼ਰਾਬ ਠੇਕਾ ਮਾਰਕਾ ਪੰਜਾਬ ਕਲੱਬ ਗੋਲਡ XXX ਰੰਮ ਬ੍ਰਾਮਦ ਹੋਣ ਪਰ ਮੁਕੱਦਮਾ ਨੰਬਰ 36 ਮਿਤੀ 25.04.2025 ਅ:ਧ 61-1-14 Excise Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ।