Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 5 ਵੇਂ ਦਿਨ ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਤੇ ਮਜਦੂਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਕੀਤਾ ਪਿੱਟ ਸਿਆਪਾ

5 ਵੇਂ ਦਿਨ ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਤੇ ਮਜਦੂਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਕੀਤਾ ਪਿੱਟ ਸਿਆਪਾ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

19 ਦਸੰਬਰ : ਗੜ੍ਹਦੀਵਾਲਾ ਦੇ ਨੇੜੇ ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸ਼ਿਆਰਪੁਰ ਵਲੋਂ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਸ਼ਵਿੰਦਰ ਸਿੰਘ ਚੋਟਾਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਜੱਗੀ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਲਗਾਏ ਧਰਨੇ ਦੇ ਪੰਜਵੇਂ ਦਿਨ ਕਿਸਾਨਾਂ ਤੇ ਮਜਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਕੀਤਾ ਪਿੱਟ ਸਿਆਪਾ।

ਇਸ ਮੌਕ ਜੋਨ ਪ੍ਰਧਾਨ ਜਗਦੀਪ ਸਿੰਘ ਜੱਗੀ ਗਿੱਲ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਕੇ ਦੇਸ਼ ਅੰਦਰ ਅੰਨਦਾਤਾ ਪੈਦਾ ਕਰਨ ਵਾਲੀ ਕਿਸਾਨੀ ਤੇ ਕਿਰਤੀਆਂ ਨਾਲ ਵਿਸ਼ਵਾਸਘਾਤ ਕੀਤਾ ਗਿਆ। ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਮੰਗ ਕੀਤੀ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਉੱਕਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ,ਕਿਸਾਨਾਂ ਤੇ ਮਜਦੂਰਾਂ ਦਾ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ। ਕਿਸਾਨਾਂ ਤੇ ਤਸੱਦਦ ਕਰਨ ਵਾਲੇ ਲਖ਼ੀਮਪੁਰ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਕਿਸਾਨ ਆਗੂਆਂ ਤੇ ਕੀਤੇ ਝੂਠੇ ਜਾਣ, ਤੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰਰੋਜਗਾਰ ਦਿੱਤਾ ਜਾਵੇ, ਫੈਕਟਰੀਆਂ ਵਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫ਼ਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ ਕਰਕੇ 15 ਜਨਵਰੀ ਤੱਕ ਮਹੀਨੇ ਲਈ ਮਾਨਗੜ੍ਹ ਟੋਲ ਪਲਾਜਾ ਤੇ ਨਿਰੰਤਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਤਾਂ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।ਇਸ ਮੌਕੇ ਜਸਬੀਰ ਸਿੰਘ ਚੌਲਾਂਗ, ਯੋਨ ਪ੍ਰਧਾਨ ਜਗਦੀਪ ਸਿੰਘ ਜੱਗੀ ਗਿੱਲ,ਜਸਵੀਰ ਸਿੰਘ ਰਿੰਕੂ,ਬਿੱਲਾ ਗਿੱਲ ਝਿੰਗੜ, ਦਵਿੰਦਰ ਸਿੰਘ ਕਾਹਲੋਂ, ਲੱਕੀ ਮੁਲਤਾਨੀ ਦਸੂਹਾ, ਸੁੱਖਾ ਸ਼ਾਹਪੁਰ, ਜੀਤਾ ਚੌਹਾਨ, ਜੌਨ ਚੌਹਾਨ, ਰਾਣੀ ਸ਼ਾਹਪੁਰ, ਕਰਮਜੀਤ ਕੌਰ ਸ਼ਾਹਪੁਰ, ਜਸਵਿੰਦਰ ਰਾਣੀ ਸ਼ਾਹਪੁਰ, ਕੁਲਵੰਤ ਕੌਰ ਦਸੂਹਾ, ਬਿਮਲਾ ਦੇਵੀ ਕਠਾਣਾ, ਦਵਿੰਦਰ ਕੌਰ ਕੁਲਾਰਾਂ, ਰਤਨਜੀਤ ਦਸੂਹਾ, ਰਾਜਦੀਪ ਦਸੂਹਾ, ਡਾ ਸੰਜੀਵ ਗੋਰਸੀਆਂ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜਰ ਸਨ।