Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਾਜਾਇਜ਼ ਪਿਸਟਲ,ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ 5 ਕਾਬੂ

ਨਾਜਾਇਜ਼ ਪਿਸਟਲ,ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ 5 ਕਾਬੂ

ਗੁਰਦਾਸਪੁਰ (ਅਸ਼ਵਨੀ) 

ਨਾਜਾਇਜ਼ ਪਿਸਟਲ,ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ 5 ਕਾਬੂ

25 ਸਤੰਬਰ : ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲੀਸ ਵਲੋ 5 ਵਿਅਕਤੀਆ ਨੂੰ ਇਕ ਨਾਜਾਇਜ ਪਿਸਟਲ ਸਮੇਤ ਮੈਗਜ਼ੀਨ , ਬੁਲੱਟ ਮੋਟਰਸਾਈਕਲ , 1 ਲੱਖ 26 ਹਜਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ , ਇਕ ਚਾਲੂ ਭੱਠੀ ਅਤੇ 540 ਕਿਲੋ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਸਹਾਇਕ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਸਟੇਸ਼ਨ ਕਲਾਨੋਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਸਤਪਾਲ ਵਾਸੀ ਪਿੰਡ ਮੰਝ ਦੇ ਘਰ ਰੇਡ ਕਰਕੇ ਸੱਤਪਾਲ ਨੂੰ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਰਕੇਸ਼ ਕੁਮਾਰ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਪਿੰਡ ਮੋਚਪੁਰ ਦੇ ਸਾਹਮਣੇ ਦਰਿਆ ਬਿਆਸ ਦੇ ਕੰਡੇ ਰੇਡ ਕੀਤਾ ਜਿੱਥੇ ਇਕ ਨਾਮਾਲੂਮ ਵਿਅਕਤੀ ਦਰਿਆ ਬਿਆਸ ਦੇ ਕਿਨਾਰੇ ਲੱਗੀ ਬੇੜੀ ਵਿੱਚ ਬੈਠ ਕੇ ਦਰਿਆ ਦੇ ਦੂਸਰੇ ਪਾਸੇ ਚਲਾ ਗਿਆ ਮੋਕੇ ਤੇ ਟੋਆ ਪੁੱਟ ਕੇ ਤਰਪਾਲ਼ਾਂ ਵਿੱਚ ਪਾਈ ਹੋਈ 500 ਕਿਲੋ ਲਾਹਣ ਅਤੇ ਦੋ ਪਲਾਸਟਿਕ ਕੈਨਾ ਵਿਚੋ 30 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ।
ਸਹਾਇਕ ਸਬ ਇੰਸਪੈਕਟਰ ਰਾਜਨ ਕੁਮਾਰ ਪੁਲਿਸ ਸਟੇਸ਼ਨ ਦੋਰਾਂਗਲਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਰਾਜ ਕੁਮਾਰੀ ਵਾਸੀ ਗਾਹਲੜੀ ਦੇ ਘਰ ਰੇਡ ਕਰਕੇ ਰਾਜ ਕੁਮਾਰੀ ਨੂੰ 78750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਮਨਜੀਤ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਰਣਜੀਤ ਸਿੰਘ ਵਾਸੀ ਮੁਸਤਫਾਪੁਰ ਦੇ ਘਰ ਰੇਡ ਕਰਕੇ ਰਣਜੀਤ ਸਿੰਘ ਨੂੰ ਇਕ ਚਾਲੂ ਭੱਠੀ , 40 ਕਿਲੋ ਲਾਹਣ ਅਤੇ 3750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਨਰਿੰਦਰ ਸਿੰਘ ਵਾਸੀ ਮੁਸਤਫਾਪੁਰ ਦੇ ਘਰ ਰੇਡ ਕਰਕੇ ਨਰਿੰਦਰ ਸਿੰਘ ਨੂੰ 6 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਤਿੱਬੜ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਪੁੱਲ ਨਹਿਰ ਡੱਲਾਂ ਗੋਰੀਆਂ ਵਿਖੇ ਨਾਕਾਬੰਦੀ ਕਰਕੇ ਸੁਖਵਿੰਦਰ ਸਿੰਘ ਉਰਫ ਸੁੱਖ ਵਾਸੀ ਹਰਗੋਬਿੰਦਪੁਰ ਨੂੰ ਮੋਟਰ ਸਾਈਕਲ ਨੰਬਰ ਪੀ ਬੀ 03 ਬੀ ਏ 2421 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਇਕ ਨਾਜਾਇਜ਼ ਪਿਸਟਲ ਸਮੇਤ ਮੈਗਜ਼ੀਨ ਬਿਨਾ ਮਾਰਕਾ ਬਰਾਮਦ ਹੋਇਆ ।