Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਪਾਬੰਦੀ ਸ਼ੂਦਾ ਗੋਲੀਆਂ,ਚਾਇਨਾ ਡੋਰ ਦੇ ਗੱਟੂ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ

ਪਾਬੰਦੀ ਸ਼ੂਦਾ ਗੋਲੀਆਂ,ਚਾਇਨਾ ਡੋਰ ਦੇ ਗੱਟੂ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ

ਗੁਰਦਾਸਪੁਰ(ਅਸ਼ਵਨੀ)

30 ਦਸੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 5 ਵਿਅਕਤੀਆ ਨੂੰ 540 ਪਾਬੰਦੀ ਸ਼ੂਦਾ ਗੋਲੀਆਂ , 130 ਗੱਟੂ ਚਾਇਨਾ ਡੋਰ ਅਤੇ 37 ਹਜ਼ਾਰ 5 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਸੁਰਜੀਤ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਉਧੀਪੁਰ ਰੋਡ ਨੇੜੇ ਸ਼ਮਸ਼ਾਨ-ਘਾਟ ਤੋਂ ਮਨੋਜ ਕੁਮਾਰ ਦਬੁਰਜੀ ਸ਼ਾਮ ਸਿੰਘ ਅਤੇ ਅਰਜੁਨ ਵਾਸੀ ਦੀਨਾ ਨਗਰ ਨੂੰ ਸ਼ੱਕ ਪੈਣ ਉੱਪਰ ਸਕੂਟਰੀ ਨੰਬਰ ਪੀ ਬੀ 07 ਏ ਵੀ 1980 ਸਮੇਤ ਕਾਬੂ ਕਰਕੇ ਇਹਨਾਂ ਪਾਸ ਤਲਾਸ਼ੀ ਕੀਤੀ ਤਾਂ ਸਕੂਟਰੀ ਦੀ ਡਿੱਗੀ ਵਿਚੋ 540 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਵੈਸ਼ਨੋ ਦਾਸ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਵਿਜੇ ਕੁਮਾਰ ਵਾਸੀ ਦੀਨਾ ਨਗਰ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 130 ਗੱਟੂ ਪਾਬੰਦੀ ਸ਼ੂਦਾ ਚਾਇਨਾ ਡੋਰ ਦੇ ਬਰਾਮਦ ਹੋਏ ।
ਸਹਾਇਕ ਸਬ ਇੰਸਪੈਕਟਰ ਕੰਚਣ ਕਿਸ਼ੋਰ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਸਰਸਵੱਤੀ ਉਰਫ ਵੋਟਾਂ ਵਾਸੀ ਦੋਦਵਾਂ ਦੇ ਘਰ ਰੇਡ ਕਰਕੇ 18750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਰਾਮੇਸ਼ ਧਕਾਲਾ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਰਿੰਪੀ ਵਾਸੀ ਮੰਝ ਦੇ ਘਰ ਰੇਡ ਕਰਕੇ 18750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।