Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿਵਲ ਹਸਪਤਾਲ ਦੇ ਆਸ ਪਾਸ ਤੰਬਾਕੂਨੋਸ਼ੀ ਕਰਨ ਅਤੇ ਵੇਚਣ ਤੇ 5 ਚਲਾਨ ਕੱਟੇ, ਕਈਆਂ ਨੂੰ ਚਿਤਾਵਨੀ ਦੇ ਕੇ ਛੱਡਿਆ

ਸਿਵਲ ਹਸਪਤਾਲ ਦੇ ਆਸ ਪਾਸ ਤੰਬਾਕੂਨੋਸ਼ੀ ਕਰਨ ਅਤੇ ਵੇਚਣ ਤੇ 5 ਚਲਾਨ ਕੱਟੇ, ਕਈਆਂ ਨੂੰ ਚਿਤਾਵਨੀ ਦੇ ਕੇ ਛੱਡਿਆ

ਸਿਵਲ ਹਸਪਤਾਲ ਦੇ ਆਸ ਪਾਸ ਤੰਬਾਕੂਨੋਸ਼ੀ ਕਰਨ ਅਤੇ ਵੇਚਣ ਤੇ 5 ਚਲਾਨ ਕੱਟੇ,ਕਈਆਂ ਨੂੰ ਚਿਤਾਵਨੀ ਦੇ ਕੇ ਛੱਡਿਆ

ਪਠਾਨਕੋਟ (ਸੂਰਜ/ ਅਵਿਨਾਸ਼) : ਪਠਾਨਕੋਟ ਸਿਵਲ ਸਰਜਨ ਪਠਾਨਕੋਟ ਡਾ ਰੁਬਿੰਦਰ ਕੌਰ ਦੇ ਹੁਕਮਾਂ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਡਾ ਮੁਕਤਾ ਗੌਤਮ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਵਿੱਚ ਅਤੇ ਆਲੇ ਦੁਆਲੇ ਤੰਬਾਕੂਨੋਸ਼ੀ ਕਰਨ ਅਤੇ ਵੇਚਣ ਵਾਲਿਆਂ ਦੇ ਚਲਾਨ ਕੱਟਣ ਅਤੇ ਜਾਗਰੂਕ ਕਰਨ ਗਈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਡਾ ਮੁਕਤਾ ਗੌਤਮ ਨੇ ਦੱਸਿਆ ਕਿ ਅੱਜ ਕਰੀਬ 5 ਚਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਕਈਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ, ਜਿਨ੍ਹਾਂ ਵਿੱਚ ਜਨਤਕ ਥਾਂਵਾਂ ਤੇ ਤੰਬਾਕੂਨੋਸ਼ੀ ਕਰਨ, ਨੋ ਸਮੋਕਿੰਗ ਦੇ ਬੋਰਡ ਨਾ ਲਗਾਉਣ ਵਾਲੇ ਹੋਟਲ/ ਢਾਬੇ ,ਖਾਣ ਪੀਣ ਵਾਲੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣ ਵਾਲੇ ਦੁਕਾਨਦਾਰ ਸ਼ਾਮਲ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ 2003 ਤਹਿਤ ਕੋਈ ਵੀ ਖਾਣ ਪੀਣ ਵਾਲੀਆਂ ਵਸਤਾਂ ਵੇਚਣ ਵਾਲਾ ਦੁਕਾਨਦਾਰ ਤੰਬਾਕੂ ਯੁਕਤ ਪਦਾਰਥ ਨਹੀਂ ਵੇਚ ਸਕਦਾ, ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਦੀ ਪੂਰਨ ਪਾਬੰਦੀ, ਸਿਗਰੇਟ ਅਤੇ ਹੋਰ ਤੰਬਾਕੂ ਪਦਾਰਥਾਂ ਦੇ ਸਿੱਧੇ/ਅਸਿੱਧੇ ਇਸ਼ਤਿਹਾਰਾਂ ਤੇ ਰੋਕ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਦੇ ਸਿਗਰਟ ਜਾਂ ਹੋਰ ਤੰਬਾਕੂ ਉਤਪਾਦ ਵੇਚਣ ਜਾਂ ਖਰੀਦਣ ਤੇ ਪਾਬੰਦੀ।, ਕਿਸੇ ਵੀ ਵਿੱਦਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਸੇਵਨ ਤੇ ਰੋਕ, ਬਿਨਾਂ ਸਿਹਤ ਚਿਤਾਵਨੀ ਦੇ ਸਿਗਰਟ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਰੋਕ, ਖੁੱਲ੍ਹੀ ਸਿਗਰਟ ਤੰਬਾਕੂ ਵੇਚਣ ਤੇ ਰੋਕ, ਆਦਿ । ਇਨ੍ਹਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਵੱਖ ਵੱਖ ਧਾਰਾ ਅਧੀਨ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਹੈ ਨਾ ਕੇ ਚਲਾਨ ਕੱਟ ਕੇ ਪੈਸੇ ਇਕੱਠੇ ਕਰਨਾ, ਕਿਉਂਕਿ ਕਿਸੇ ਵੀ ਤੰਬਾਕੂ ਉਤਪਾਦਨ ਦਾ ਸੇਵਨ ਕਰਨ ਨਾਲ ਕੈਂਸਰ ਵਰਗੀਆਂ ਖ਼ਤਰਨਾਕ ਬੀਮਾਰੀਆਂ ਹੁੰਦੀਆਂ ਹਨ। ਇਸ ਮੌਕੇ ਹੈਲਥ ਇੰਸਪੈਕਟਰ ਸ਼ਰਮਾ , ਹੈਲਥ ਇੰਸਪੈਕਟਰ ਅਨੋਖ ਲਾਲ, ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ ,ਕੁਲਵਿੰਦਰ ਢਿਲੋਂ ਆਦਿ ਮੌਜੂਦ ਸਨ ।