ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )
: 50 ਬੋਤਲਾਂ ਸ਼ਰਾਬ ਨਜਾਇਜ਼ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।
ਇਸ ਸਬੰਧੀ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਸਰਬਜੀਤ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਮੇਨ ਰੋਡ ਪਿੰਡ ਚੋਹਕਾ ਮੌਜੂਦ ਸੀ ਤਾਂ ਸੜਕ ਦੇ ਖੱਬੇ ਹੱਥ ਕੱਚੇ ਰਸਤੇ ਮੋੜ ਪਰ ਇੱਕ ਵਿਅਕਤੀ ਆਪਣੇ ਕੋਲ ਇੱਕ ਬੋਰਾ ਪਲਾਸਟਿਕ ਰੱਖ ਕੇ ਖੜਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਬੋਰਾ ਵਜਨਦਾਰ ਚੁੱਕ ਕੇ ਕਮਾਦ ਵਿੱਚ ਵੜਨ ਲੱਗਾ। ਜਿਸਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ।ਜਿਸਨੇ ਆਪਣਾ ਨਾਮ ਭੁਪਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਚੋਹਕਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੇ ਬੋਰਾ ਪਲਾਸਟਿਕ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ ਸ਼ਰਾਬ ਨਜਾਇਜ਼ ਵਜਨੀ 50 ਬੋਤਲਾਂ (ਕੁੱਲ ਸ਼ਰਾਬ 37500 ਐਮ.ਐਲ) ਬ੍ਰਾਮਦ ਹੋਣ ਤੇ ਮੁਕੱਦਮਾ ਨੰਬਰ 29 ਮਿਤੀ 30.03.2024 ਅਧ 61-1-14 ਐਕਸਾਈਜ ਐਕਟ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ।