Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 50 ਲੱਖ ਦੀ ਫਿਰੌਤੀ ਮੰਗ ਕੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਦੋ ਗੈਂਗਸਟਰ ਕਾਬੂ

50 ਲੱਖ ਦੀ ਫਿਰੌਤੀ ਮੰਗ ਕੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਦੋ ਗੈਂਗਸਟਰ ਕਾਬੂ

ਬਟਾਲਾ, 30 ਦਸੰਬਰ (ਅਵਿਨਾਸ਼ ਸ਼ਰਮਾ) 

: ਬਟਾਲਾ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਥਾਣਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਬੋਝਾ ਵਿੱਚ 50 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ. ਬਟਾਲਾ ਡਾ. ਮਹਤਾਬ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਟਾਲਾ ਪੁਲਿਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਗੈਂਗਸਟਰ ਮੰਨੂ ਅਗਰਵਾਲ ਵੱਲੋਂ ਪਿੰਡ ਬੋਝਾ ਦੇ ਇਕ ਨਿਵਾਸੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੀੜਤ ਵੱਲੋਂ ਪੈਸੇ ਨਾ ਦੇਣ ’ਤੇ 20 ਦਸੰਬਰ ਦੀ ਰਾਤ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਨੇ ਉਸ ਦੇ ਘਰ ’ਤੇ ਕਰੀਬ 8 ਰਾਊਂਡ ਫਾਇਰ ਕੀਤੇ।

ਐਸ.ਐਸ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਥਾਣਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਐਸ.ਪੀ. ਡੀ ਸੰਦੀਪ ਵਡੇਹਰਾ ਦੀ ਨਿਗਰਾਨੀ ਹੇਠ ਡੀ.ਐਸ.ਪੀ. ਡੀ ਸਮੀਰ ਸਿੰਘ, ਡੀ.ਐਸ.ਪੀ. ਸ੍ਰੀ ਹਰਿਗੋਬਿੰਦਪੁਰ ਸਾਹਿਬ ਹਰੀਸ਼ ਬਹਲ, ਸੀ.ਆਈ.ਏ. ਸਟਾਫ ਇੰਚਾਰਜ ਸੁਖਰਾਜ ਸਿੰਘ ਅਤੇ ਐਸ.ਐਚ.ਓ. ਸੁਖਵਿੰਦਰ ਸਿੰਘ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ। ਗਹਿਰੀ ਜਾਂਚ ਦੌਰਾਨ ਦੋਸ਼ੀਆਂ ਨੂੰ ਟ੍ਰੇਸ ਕਰਕੇ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ਼ ਕਰਨ ਪੁੱਤਰ ਸੁਖਦੇਵ ਸਿੰਘ ਅਤੇ ਅਮ੍ਰਿਤਪਾਲ ਸਿੰਘ ਪੁੱਤਰ ਪ੍ਰਤਾਪ ਸਿੰਘ, ਦੋਵੇਂ ਵਾਸੀ ਪਿੰਡ ਚੱਕ ਮਿਸ਼ਰੀ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ, ਇੱਕ 30 ਬੋਰ ਪਿਸਤੌਲ ਅਤੇ 6 ਜਿੰਦਾ ਰਾਊਂਡ ਵੀ ਬਰਾਮਦ ਕੀਤੇ ਹਨ।

ਐਸ.ਐਸ.ਪੀ. ਡਾ. ਮਹਤਾਬ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਪੁੱਛਗਿੱਛ ਦੌਰਾਨ ਹੋਰ ਮਹੱਤਵਪੂਰਨ ਖੁਲਾਸੇ ਹੋ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਪੀ. ਡੀ ਸੰਦੀਪ ਵਡੇਹਰਾ, ਡੀ.ਐਸ.ਪੀ. ਡੀ ਸਮੀਰ ਸਿੰਘ, ਡੀ.ਐਸ.ਪੀ. ਹਰੀਸ਼ ਬਹਲ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।