Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨੰਬਰਦਾਰ ਗ੍ਰਿਫ਼ਤਾਰ

50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨੰਬਰਦਾਰ ਗ੍ਰਿਫ਼ਤਾਰ

ਗੁਰਦਾਸਪੁਰ / ਚੰਡੀਗੜ ( ਅਸ਼ਵਨੀ )

ਮੁਲਜ਼ਮ ਨੇ ਇੰਤਕਾਲ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਮੰਗੀ ਸੀ ਰਿਸ਼ਵਤ

12 ਮਈ  – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ, ਤਹਿਸੀਲ ਬਟਾਲਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ਉਕਤ ਨੰਬਰਦਾਰ ਨੇ ਉਸ ਦੇ ਪਰਿਵਾਰ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਲਈ ਦਸਤਾਵੇਜ਼ ਤਸਦੀਕ ਕਰਨ ਖਾਤਰ 50,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਨੰਬਰਦਾਰ ਨੂੰ ਇਹ ਪੈਸੇ ਵੱਖ-ਵੱਖ ਤਰੀਕਾਂ ‘ਤੇ ਕਿਸ਼ਤਾਂ ਵਿੱਚ ਦੇਣ ਸਬੰਧੀ ਬੇਨਤੀ ਕੀਤੀ ਸੀ, ਜਿਸ ਲਈ ਉਹ ਮੰਨ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸਾਬਤ ਹੋਇਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਦੀ ਮੰਗੀ ਸੀ ਅਤੇ ਦੋ ਕਿਸ਼ਤਾਂ ਵਿੱਚ ਇਹ ਰਕਮ ਲੈਣ ਲਈ ਰਾਜ਼ੀ ਹੋ ਗਿਆ ਸੀ। ਇਸ ਪੜਤਾਲ ਦੇ ਆਧਾਰ ‘ਤੇ ਉਕਤ ਨੰਬਰਦਾਰ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।