Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 50 ਹਜਾਰ ਰੁਪਏ ਰਿਸ਼ਵਤ ਲੈਂਦਾ SMO ਵਿਜੀਲੈਂਸ ਬਿਊਰੋ ਵੱਲੋਂ ਕਾਬੂ

50 ਹਜਾਰ ਰੁਪਏ ਰਿਸ਼ਵਤ ਲੈਂਦਾ SMO ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 3 ਅਪ੍ਰੈਲ (PPT NEWS)

:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ, ਨੇੜੇ ਭਗਤ ਨਾਮ ਦੇਵ ਜੀ ਗੁਰਦੁਆਰਾ, ਤਰਨਤਾਰਨ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ ‘ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।