Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing 1 ਕਰੋੜ ਰੁਪਏ ਦੀ ਕੀਮਤ ਵਾਲੇ 500 ਗੁੰਮ ਹੋਏ ਮੋਬਾਇਲ ਫੋਨਾਂ ਨੂੰ ਰਿਕਵਰ ਕਰਕੇ ਉਨਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤਾ ਜਾ ਚੁੱਕਾ ਹੈ- ਸੁਹੇਲ ਕਾਸਮ ਮੀਰ,SSP

1 ਕਰੋੜ ਰੁਪਏ ਦੀ ਕੀਮਤ ਵਾਲੇ 500 ਗੁੰਮ ਹੋਏ ਮੋਬਾਇਲ ਫੋਨਾਂ ਨੂੰ ਰਿਕਵਰ ਕਰਕੇ ਉਨਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤਾ ਜਾ ਚੁੱਕਾ ਹੈ- ਸੁਹੇਲ ਕਾਸਮ ਮੀਰ,SSP

ਬਟਾਲਾ, 7 ਮਾਰਚ ( ਅਵਿਨਾਸ਼ ਸ਼ਰਮਾ )

:  ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਵੱਲੋਂ ਲੋਕਾਂ ਦੀ ਸਹੂਲਤ ਲਈ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਨ ਲਈ ਅੱਜ ਤੋਂ 04 ਮਹੀਨੇ ਪਹਿਲਾਂ ਇਕ ਵਿਸ਼ੇਸ਼ ਮਹਿੰਮ ‘ਤੁਹਾਡਾ ਗੁੰਮ ਹੋਇਆ ਮੋਬਾਇਲ ਹੁਣ ਵਾਪਸ ਤੁਹਾਡੇ ਹੱਥ’ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਡਬਲ ਸੈਂਚਰੀ ਮਾਰਦੇ ਹੋਏ ਪਿਛਲੇ 2 ਮਹੀਨਿਆਂ ਵਿਚ 200 ਗੁੰਮ ਹੋਏ ਮੋਬਾਇਲਾਂ ਨੂੰ ਪੰਜਾਬ ਰਾਜ ਵਿਚੋਂ ਅਤੇ ਬਾਹਰਲੇ ਰਾਜਾਂ ਵਿਚੋਂ ਟਰੇਸ ਕੀਤਾ ਗਿਆ ਅਤੇ ਅੱਜ ਇਸ ਮੁਹਿੰਮ ਦੀ ਲੜੀ ਵਿਚ ਤੀਸਰੇ ਸੈਮੀਨਾਰ ਰਾਹੀ ਟਰੇਸ ਹੋਏ ਇਨਾ ਮੋਬਾਇਲਾਂ ਨੂੰ ਉਨਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤਾ ਗਿਆ ਹੈ।

ਅੱਜ ਪੁਲਿਸ ਲਾਇਨ ਬਟਾਲਾ ਵਿਖੇ ਕਰਵਾਏ ਸਮਾਗਮ ਵਿੱਚ ਜਿਨਾਂ ਲੋਕਾਂ ਦੋ ਮੋਬਾਇਲ ਫੋਨ ਗੁੰਮ ਹੋਏ ਸਨ , ਉਨਾਂ ਨੂੰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਐਸ.ਐਸ.ਪੀ , ਸੁਹੇਲ ਕਾਸਿਮ ਮੀਰ ਵੱਲੋਂ ਦੱਸਿਆ ਗਿਆ ਕਿ ਬਟਾਲਾ ਪੁਲਿਸ ਦੇ ਥਾਣਾ ਸਾਇਬਰ ਕ੍ਰਾਇਮ ਵੱਲੋਂ ਪਿਛਲੇ 4 ਮਹੀਨਿਆਂ ਵਿਚ ਹੁਣ ਤੱਕ 500 ਗੁੰਮ ਹੋਏ ਮੋਬਾਇਲ ਫੋਨ, ਜਿੰਨਾ ਦੀ ਕੀਮਤ ਕਰੀਬ 1 ਕਰੋੜ ਸੀ ਨੂੰ ਰਿਕਵਰ ਕਰਕੇ ਉਨਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤਾ ਜਾ ਚੁੱਕਾ ਹੈ।

ਉਨਾਂ ਅੱਗੇ ਦੱਸਿਆ ਕਿ ਥਾਣਾ ਸਾਇਬਰ ਕ੍ਰਾਇਮ ਬਟਾਲਾ ਵਿਚ ਤਾਇਨਾਤ ਹੈਡ ਕਾਂਸਟੇਬਲ ਜਤਿੰਦਰ ਸਿੰਘ ਨੂੰ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਨ ਲਈ ਵਿਸ਼ੇਸ ਤੌਰ ’ਤੇ ਨਿਯੁਕਤ ਕੀਤਾ ਗਿਆ ਹੈ, ਜਿਸ ਵੱਲੋਂ ਸਖ਼ਤ ਮਿਹਨਤ ਤੇ ਲਗਨ ਨਾਲ ਆਪਣੀ ਡਿਊਟੀ ਨੂੰ ਨਿਭਾਇਆ ਜਾ ਰਿਹਾ ਹੈ।

ਐਸ.ਐਸ.ਪੀ ਬਟਾਲਾ ਨੇ ਲੋਕਾਂ ਨੂੰ ਮੀਡੀਆ ਰਾਹੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਥਾਣਾ ਸਾਇਬਰ ਕ੍ਰਾਇਮ ਬਟਾਲਾ ਵਿਖੇ ਜਰੂਰ ਸੰਪਰਕ ਕਰਨ।

ਇਸ ਮੌਕੇ ਆਪਣੇ ਗੁੰਮ ਹੋਏ ਮੋਬਾਇਲ ਫੋਨਾਂ ਨੂੰ ਵਾਪਸ ਪ੍ਰਾਪਤ ਕਰਨ ਵਾਲੇ ਲੋਕਾਂ ਦੇ ਚਿਹਰਿਆਂ ’ਤੇ ਵੱਖਰੀ ਹੀ ਮੁਸਕਰਾਹਟ ਅਤੇ ਰੋਣਕ ਵੇਕਣ ਨੂੰ ਮਿਲੀ। ਇਸ ਮੋਕੇ ਪੱਤਰਕਾਰ ਸਾਥੀਆਂ ਵਲੋਂ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਲੋਕਾਂ ਨੇ ਬਟਾਲਾ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਬਟਾਲਾ ਪੁਲਿਸ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਬਟਾਲਾ ਪੁਲਿਸ ਦਾ ਇਹ ਬਹੁਤ ਹੀ ਸ਼ਾਨਦਾਰ ਅਤੇ ਨਿਵੇਕਲਾ ਸਫਲ ਉਪਰਾਲਾ ਹੈ।