ਗੜਸ਼ੰਕਰ / ਹੁਸ਼ਿਆਰਪੁਰ (PPT NEWS)
2 ਫਰਵਰੀ 23 : ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਅਤੇ ਚੋਰੀ ਅਤੇ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਅਤੇ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ.ਆਈ. ਰਾਕੇਸ਼ ਕੁਮਾਰ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪੁਲ ਨਹਿਰ ਰਾਵਲ ਪਿੰਡੀ ਤੋਂ ਨਹਿਰ ਰਸਤੇ ਗੜ੍ਹਸ਼ੰਕਰ ਸਾਈਡ ਵਲੋਂ ਇਕ ਮੋਟਰਸਾਇਕਲ ਮਾਰਕਾ ਸਪਲੈਂਡਰ ਬਿਨਾ ਨੰਬਰੀ ਤੇ ਸਵਾਰ ਹੋ ਕੇ ਆ ਰਹੇ ਦੋ ਨੋਜਵਾਨਾਂ ਰਿਸ਼ੂ ਪੁਤਰ ਸੁਭਾਸ਼ ਚੰਦਰ ਵਾਸੀ ਸਮੁੰਦੜਾ ਅਤੇ ਬਲਕਾਰ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਚੱਕ ਗੁਜਰਾਂ ਥਾਣਾ ਗੜ੍ਹਸ਼ੰਕਰ ਨੂੰ ਸੱਕ ਦੀ ਬਿਨ੍ਹਾਂ ਤੇ ਰੋਕ ਕੇ ਚੈਕ ਕਰਨ ਤੇ ਰਿਸ਼ੂ ਪਾਸੋਂ 340 ਨਸ਼ੀਲੀਆਂ ਗੋਲੀਆਂ ਅਤੇ ਬਲਕਾਰ ਸਿੰਘ ਪਾਸੋਂ 160 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਣ ਤੇ ਇਨ੍ਹਾਂ ਦੇ ਖਿਲਾਫ ਮੁੱਕਦਮਾ ਨੰਬਰ 12 ਮਿਤੀ 01- 02-2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਦੋਰਾਨੇ ਪੁੱਛਗਿੱਛ ਦੋਸ਼ੀਆਂ ਨੇ ਮੰਨਿਆਂ ਕਿ ਪਿਛਲੇ ਦਿਨੀ ਉਹਨਾਂ ਨੇ ਦੋ ਸਪਲੈਂਡਰ ਮੋਟਰਸਾਇਕਲ ਬੰਗਾਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਲਾਕਾ ਵਿਚੋਂ ਚੋਰੀ ਕੀਤੇ ਸਨ। ਉਹ ਵੀ ਇਹਨਾ ਪਾਸੋਂ ਬਰਾਮਦ ਹੋਏ ਹਨ।ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲੀਆਂ ਗੋਲੀਆਂ ਕਿਸ ਪਾਸੋ ਖਰੀਦ ਕਰਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦੇ ਹਨ ਅਤੇ ਇਸ ਤੋਂ ਇਲਾਵਾ ਇਹਨਾਂ ਨੇ ਕਿਹੜੀਆਂ ਕਿਹੜੀਆਂ ਚੋਰੀ ਦੀਆਂ ਹੋਰ ਵਾਰਦਾਤਾ ਕੀਤੀਆਂ ਹਨ।








