Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing 500 ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਦੋ ਮੋਟਰਸਾਈਕਲ ਸਮੇਤ 2 ਨੌਜਵਾਨ ਪੁਲਿਸ ਅੜਿੱਕੇ

500 ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਦੋ ਮੋਟਰਸਾਈਕਲ ਸਮੇਤ 2 ਨੌਜਵਾਨ ਪੁਲਿਸ ਅੜਿੱਕੇ

ਗੜਸ਼ੰਕਰ / ਹੁਸ਼ਿਆਰਪੁਰ (PPT NEWS) 

2 ਫਰਵਰੀ 23 :  ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਅਤੇ ਚੋਰੀ ਅਤੇ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ  ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਅਤੇ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ.ਆਈ. ਰਾਕੇਸ਼ ਕੁਮਾਰ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪੁਲ ਨਹਿਰ ਰਾਵਲ ਪਿੰਡੀ ਤੋਂ ਨਹਿਰ ਰਸਤੇ ਗੜ੍ਹਸ਼ੰਕਰ ਸਾਈਡ ਵਲੋਂ ਇਕ ਮੋਟਰਸਾਇਕਲ ਮਾਰਕਾ ਸਪਲੈਂਡਰ ਬਿਨਾ ਨੰਬਰੀ ਤੇ ਸਵਾਰ ਹੋ ਕੇ ਆ ਰਹੇ ਦੋ ਨੋਜਵਾਨਾਂ ਰਿਸ਼ੂ ਪੁਤਰ ਸੁਭਾਸ਼ ਚੰਦਰ ਵਾਸੀ ਸਮੁੰਦੜਾ ਅਤੇ ਬਲਕਾਰ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਚੱਕ ਗੁਜਰਾਂ ਥਾਣਾ ਗੜ੍ਹਸ਼ੰਕਰ ਨੂੰ ਸੱਕ ਦੀ ਬਿਨ੍ਹਾਂ ਤੇ ਰੋਕ ਕੇ ਚੈਕ ਕਰਨ ਤੇ ਰਿਸ਼ੂ ਪਾਸੋਂ 340 ਨਸ਼ੀਲੀਆਂ ਗੋਲੀਆਂ ਅਤੇ ਬਲਕਾਰ ਸਿੰਘ ਪਾਸੋਂ 160 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਣ ਤੇ ਇਨ੍ਹਾਂ ਦੇ ਖਿਲਾਫ ਮੁੱਕਦਮਾ ਨੰਬਰ 12 ਮਿਤੀ 01- 02-2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਦੋਰਾਨੇ ਪੁੱਛਗਿੱਛ ਦੋਸ਼ੀਆਂ ਨੇ ਮੰਨਿਆਂ ਕਿ ਪਿਛਲੇ ਦਿਨੀ ਉਹਨਾਂ ਨੇ ਦੋ ਸਪਲੈਂਡਰ ਮੋਟਰਸਾਇਕਲ ਬੰਗਾਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਲਾਕਾ ਵਿਚੋਂ ਚੋਰੀ ਕੀਤੇ ਸਨ। ਉਹ ਵੀ ਇਹਨਾ ਪਾਸੋਂ ਬਰਾਮਦ ਹੋਏ ਹਨ।ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲੀਆਂ ਗੋਲੀਆਂ ਕਿਸ ਪਾਸੋ ਖਰੀਦ ਕਰਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦੇ ਹਨ ਅਤੇ ਇਸ ਤੋਂ ਇਲਾਵਾ ਇਹਨਾਂ ਨੇ ਕਿਹੜੀਆਂ ਕਿਹੜੀਆਂ ਚੋਰੀ ਦੀਆਂ ਹੋਰ ਵਾਰਦਾਤਾ ਕੀਤੀਆਂ ਹਨ।