Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing 5000 ਰੁਪਏ ਰਿਸ਼ਵਤ ਲੈਂਦਿਆਂ ASI ਰੰਗੇ ਹੱਥੀਂ ਵਿਜੀਲੈਂਸ ਬਿਊਰੋ ਵਲੋਂ  ਗ੍ਰਿਫਤਾਰ

5000 ਰੁਪਏ ਰਿਸ਼ਵਤ ਲੈਂਦਿਆਂ ASI ਰੰਗੇ ਹੱਥੀਂ ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ

ਹਰਿਆਣਾ / ਹੁਸ਼ਿਆਰਪੁਰ (PPT NEWS) 

14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜਿਲਾ ਹੁਸ਼ਿਆਰਪੁਰ ਦੇ ਪੁਲਿਸ ਥਾਣਾ ਹਰਿਆਣਾ, ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।

ਅੱਜ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੋਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਣ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ