Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 50,000 ਰੁਪਏ ਦੀ ਰਿਸ਼ਵਤ ਲੈਂਦਾ SHO ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਫੜਿਆ

50,000 ਰੁਪਏ ਦੀ ਰਿਸ਼ਵਤ ਲੈਂਦਾ SHO ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਫੜਿਆ

ਫਗਵਾੜਾ 11 ਅਕਤੂਬਰ (ਲਾਲੀ )

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਦੇ ਐੱਸ. ਐੱਚ.ਓ. ਇੰਸਪੈਕਟਰ ਦੇ ਅਹੁਦੇ ‘ਤੇ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਉਰਫ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲਾ ਮੋਗਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਕੁਲਵਿੰਦਰ ਕੌਰ ਵਾਸੀ ਮੁਹੱਲਾ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਜੀਜਾ ਅੰਸ਼ ਸ਼ਰਮਾ ਨੂੰ ਮਾਰਚ ਮਹੀਨੇ ਫਗਵਾੜਾ ਵਿਖੇ ਉਸ ਵੇਲੇ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਹੋਟਲ ਵਿੱਚ ਖਾਣਾ ਖਾ ਰਹੇ ਸਨ l ਇਸ ਤੋਂ ਬਾਅਦ ਉਸ ਦੇ ਲੜਕੇ ਦੇ ਖਿਲਾਫ ਉਕਤ ਥਾਣੇ ‘ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐੱਨ.ਡੀ.ਪੀ.ਐੱਸ.) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਪੁਲਿਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਮਾਮਲੇ ‘ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਹੇਠ ਇਹ ਰਿਸ਼ਵਤ ਦੇ ਦਿੱਤੀ।
ਉਸ ਨੇ ਅੱਗੇ ਦੋਸ਼ ਲਾਇਆ ਕਿ ਇੰਸਪੈਕਟਰ ਜਤਿੰਦਰ ਕੁਮਾਰ ਨੇ ਬਾਅਦ ਵਿੱਚ ਕੇਸ ਵਿੱਚ ਸਬੂਤਾਂ ਵਿੱਚੋਂ ਹਰਸ਼ਦੀਪ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਵਿੱਚੋਂ ਡੇਢ ਲੱਖ ਰੁਪਏ ਕੱਢਣ ਬਦਲੇ 50,000 ਰੁਪਏ ਦੀ ਹੋਰ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕਰ ਦਿੱਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਤਾਰਾ ਨਰਸਰੀ ਤੋਂ ਖਰੀਦੇ ਗਏ ਪੌਦਿਆਂ ਅਤੇ ਬਰਤਨਾਂ ਦੇ ਕੁੱਲ 35,000-40,000 ਰੁਪਏ ਦੇ ਬਿੱਲ ਭਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ l ਇਸ ਤੋਂ ਇਲਾਵਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ ਉਸਦੇ ਪੁੱਤਰ ਦੇ ਹੱਕ ਵਿੱਚ ਅਦਾਲਤ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਅਤੇ ਸਬੂਤਾਂ ਵਿੱਚ ਉਸਦਾ ਸਮਰਥਨ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਮੰਗ ਕੀਤੀ l ਸੌਦਾ 50,000 ਰੁਪਏ ਵਿੱਚ ਤੈਅ ਹੋਇਆ ਸੀ ਤਾਂ ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰਕੇ ਬਿਊਰੋ ਨੂੰ ਸਬੂਤ ਵਜੋਂ ਪੇਸ਼ ਕੀਤਾ l ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ l ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ l