Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 51 ਕਿਲੋ 700 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

51 ਕਿਲੋ 700 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਹਰਿਆਣਾ / ਗੜ੍ਹਦੀਵਾਲਾ (ਚੌਧਰੀ) 

10 ਨਵੰਬਰ : 51 ਕਿਲੋ 700 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਨੂੰ ਹਰਿਆਣਾ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਮਿੰਦਰ ਸਿੰਘ ਉਰਫ ਧਾਮੀ ਪੁੱਤਰ ਜੋਗਿੰਦਰ ਸਿੰਘ ਵਾਸੀ ਜੋੜਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ.ਐਸ.ਆਈ ਬਿਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਬਾ ਸਵਾਰੀ ਪ੍ਰਾਈਵੇਟ ਗੱਡੀ ਬ੍ਰਾਏ ਕਰਨੇ ਗਸ਼ਤ/ਚੈਕਿੰਗ ਭੈੜੇ ਪੁਰਸਾਂ ਦੇ ਸਬੰਧ ਵਿੱਚ ਟੀ ਪੁਆਇਟ ਸ਼ਾਮਚੌਰਾਸੀ ਮੋੜ ਹਰਿਆਣਾ ਤੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸੀ ਤਾਂ ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਇੱਕ ਮੋਨਾ ਵਿਅਕਤੀ ਚਲਾ ਰਿਹਾ ਸੀ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਡਰਾਇਵਰ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਪਰਮਿੰਦਰ ਸਿੰਘ ਉਰਫ ਧਾਮੀ ਪੁੱਤਰ ਜੋਗਿੰਦਰ ਸਿੰਘ ਵਾਸੀ ਜੋੜਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ।ਜਿਸ ਦੀ ਕਾਰ ਨੰਬਰੀ PB-07-BX-2100 ਦੀ ਤਲਾਸ਼ੀ ਕਰਨ ਉਪਰੰਤ ਉਕਤ ਕਾਰ ਦੀ ਡਿੱਗੀ ਵਿੱਚੋ 51 ਕਿਲੋ 700 ਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕੀਤੇ ਗਏ।ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।