Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing 51 ਕਿਲੋਗ੍ਰਾਮ ਡੋਡੇ ਚੂਰਾ ਪੋਸਤ,90 ਗ੍ਰਾਮ ਹੈਰੋਇਨ ਅਤੇ 50 ਹਜਾਰ ਰੁਪਏ ਡੱਰਗ ਮਨੀ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

51 ਕਿਲੋਗ੍ਰਾਮ ਡੋਡੇ ਚੂਰਾ ਪੋਸਤ,90 ਗ੍ਰਾਮ ਹੈਰੋਇਨ ਅਤੇ 50 ਹਜਾਰ ਰੁਪਏ ਡੱਰਗ ਮਨੀ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

ਮਾਹਿਲਪੁਰ (PPT NEWS) 

22 ਅਪ੍ਰੈਲ : 51 ਕਿਲੋਗ੍ਰਾਮ ਡੋਡੇ ਚੂਰਾ ਪੋਸਤ,90 ਗ੍ਰਾਮ ਹੈਰੋਇਨ ਅਤੇ 50 ਹਜਾਰ ਰੁਪਏ ਡੱਰਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ।

 ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾ ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ, ਐੱਸ.ਆਈ ਬਲਜਿੰਦਰ ਸਿੰਘ ਮੱਲੀ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਕੱਲ ਮਿਤੀ 21-04-2023 ਨੂੰ ਥਾਣਾ ਮਾਹਿਲਪੁਰ ਦੇ ਦੋ ਵੱਖੋ-ਵੱਖਰੇ ਏਰੀਏ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ਾ ਦੀ ਬ੍ਰਾਮਦਗੀ ਹੋਈ ਹੈ । ASI ਰਾਮ ਲਾਲ ਥਾਣਾ ਮਾਹਿਲਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਬ੍ਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਥਾਂ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਅੱਡਾ ਬੱਡੋਆਣ ਮੌਜੂਦ ਸੀ ਕਿ ਮੁਖਬਰ ਖਾਸ ਦੀ ਦਿੱਤੀ ਹੋਈ ਇਤਲਾਹ ਸੱਚੀ ਤੇ ਭਰੋਸੇਯੋਗ ਹੋਣ ਕਰਕੇ ਇਤਲਾਹ ਮੁਤਾਬਿਕ ASI ਰਾਮ ਲਾਲ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਮਦਦ ਨਾਲ ਬਲਬੀਰ ਸਿੰਘ ਉਰਫ ਬੀਰਾ ਪੁੱਤਰ ਉਮਰਾਓ ਸਿੰਘ ਵਾਸੀ ਟੂਟੋਮਜਾਰਾ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦੇ ਘਰ ਵਿੱਚ ਰੇਡ ਕਰਕੇ ਉਸਦੇ ਕਮਰੇ ਵਿੱਚ ਵਜਨੀ 51 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਇੱਕ ਸਿੰਪਲ ਕੰਡਾ ਕਿਲੋਆਂ ਵਿੱਚ ਤੋਲਣ ਵਾਲਾ ਲੋਹਾ ਦਾ ਸਮੇਤ ਤੋਲਣ ਵਾਲੇ ਲੋਹੇ ਦੇ ਦੋ ਬੱਟੇ ( 200 ਗ੍ਰਾਮ ਅਤੇ 250 ਗ੍ਰਾਮ )ਬ੍ਰਾਮਦ ਹੋਏ, ਜੋ ਬ੍ਰਾਮਦ ਸ਼ੁਦਾ ਇੱਕ ਸਿੰਪਲ ਕੰਡਾ ਕਿਲੋਆਂ ਵਿੱਚ ਤੋਲਣ ਵਾਲਾ ਲੋਹਾ ਦਾ ਸਮੇਤ ਤੋਲਣ ਵਾਲੇ ਲੋਹੇ ਦੇ ਦੋ ਬੱਟੇ ( 200 ਗ੍ਰਾਮ ਅਤੇ 250 ਗ੍ਰਾਮ ) ਅਤੇ ਡਰੱਗ ਮਨੀ 50,000/- ਰੁਪਏ ਭਾਰਤੀ ਕਰੰਸੀ ਨੋਟ (500/500 ਦੇ 100 ਨੋਟ) ਬ੍ਰਾਮਦ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 74 ਮਿਤੀ 21-04-2023 ਅ/ਧ 15-61-85 NDPS ACT ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ।ਜੋ ਪੁਲਿਸ ਪਾਰਟੀ ਦੇ ਆਉਣ ਤੋਂ ਪਹਿਲਾਂ ਹੀ ਬਲਬੀਰ ਸਿੰਘ ਉਰਫ ਬੀਰਾ ਉਕਤ ਆਪਣੇ ਘਰ ਦਾ ਪਿਛਲਾ ਦਰਵਾਜਾ ਖੋਲ੍ਹ ਕੇ ਮੋਟਰਸਾਇਕਲ ਤੇ ਸਵਾਰ ਹੋ ਕੇ ਫਰਾਰ ਹੋ ਗਿਆ ਇਸਦੇ ਖਿਲਾਫ ਥਾਣਾ ਮਾਹਿਲਪੁਰ ਵਿਖੇ ਪਹਿਲਾਂ ਵੀ 15-61-85 NDPS ACT ਤਹਿਤ 06 ਮੁਕੱਦਮੇ ਦਰਜ ਹਨ ਅਤੇ ਥਾਣਾ ਚੱਬੇਵਾਲ ਅਤੇ ਥਾਣਾ ਪਾਇਲ ਵਿੱਚ ਇਸਦੇ ਖਿਲਾਫ ਨਸ਼ੇ ਦੇ ਮੁਕੱਦਮੇ ਹਨ ।ਜੋ ਇਹ ਨਸ਼ਾ ਤਸਕਰ ਕਾਫੀ ਸਮੇਂ ਤੋਂ ਡੋਡੇ ਚੂਰਾ ਪੋਸਤ ਦੀ ਸਪਲਾਈ ਕਰਦਾ ਆ ਰਿਹਾ ਹੈ, ਜੋ ਇਸ ਕਾਰਵਾਈ ਨਾਲ ਨਸ਼ਾ ਦੀ ਸਪਲਾਈ ਨੂੰ ਰੋਕਣ ਵਿੱਚ ਕਾਫੀ ਠੱਲ੍ਹ ਪਈ ਹੈ, ਜੋ ਦੋਸ਼ੀ ਨੂੰ ਜਲਦ ਤੋ ਜਲਦ ਗ੍ਰਿਫਤਾਰ ਕੀਤਾ ਜਾਵੇਗਾ ।

 ਇਸੇ ਤਰਾਂ ASI ਗੁਰਨੇਕ ਸਿੰਘ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਥਾਂ ਚੈਕਿੰਗ ਭੈੜੇ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾਂ ਦੇ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਰਕਬਾ ਪਿੰਡ ਮੁੱਗੋਵਾਲ ਤੋ ਮੋਟਰਸਾਇਕਲ ਨੰਬਰੀ PB-36-G- 0887 ਮਾਰਕਾ ਸਪਲੈਡਰ ਰੰਗ ਕਾਲਾ ਤੇ ਸਵਾਰ ਮੁਸੱਮੀ ਸਨਮਦੀਪ ਸਿੰਘ ਉਰਫ ਸਨਮ ਪੁੱਤਰ ਪਰਮਜੀਤ ਸਿੰਘ ਵਾਸੀ ਮੁੱਗੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਦੇ ਕਬਜਾ ਵਿੱਚੋ ਹੈਰੋਇਨ ਵਜਨੀ 90 ਗ੍ਰਾਮ ਬ੍ਰਾਮਦ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 75 ਮਿਤੀ 21-04-2023 ਅਧ 21-61-85 NDPS ACT ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ । ਇਸਦੇ ਖਿਲਾਫ ਥਾਣਾ ਮਾਹਿਲਪੁਰ ਵਿਖੇ ਪਹਿਲਾਂ ਵੀ NDPS ACT ਤਹਿਤ ਮੁਕੱਦਮਾ ਦਰਜ ਹੈ।ਜਿਸਤੋ ਹੁਣ ਤੱਕ ਪੁੱਛਗਿੱਛ ਜਾਰੀ ਹੈ ।

error: copy content is like crime its probhihated