Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਜ਼ਾਦੀ ਦਿਹਾੜੇ ਤੇ ਦੁਸਹਿਰਾ ਗਰਾਊਂਡ ਵਿਖੇ ਵਿਧਾਇਕ ਰਾਜਾ ਨੇ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ 

ਆਜ਼ਾਦੀ ਦਿਹਾੜੇ ਤੇ ਦੁਸਹਿਰਾ ਗਰਾਊਂਡ ਵਿਖੇ ਵਿਧਾਇਕ ਰਾਜਾ ਨੇ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ 

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ )

: ਆਜ਼ਾਦੀ ਦਿਹਾੜੇ ਦੇ ਮੌਕੇ ਤੇ ਗੜ੍ਹਦੀਵਾਲਾ ਦੇ ਦੁਸਹਿਰਾ ਗਰਾਊਂਡ ਵਿੱਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਐਸ ਐਚ ਓ ਪਰਵਿੰਦਰ ਸਿੰਘ ਧੂਤ ਵਲੋਂ ਸਲਾਮੀ ਦਿੱਤੀ ਗਈ। ਰਾਸ਼ਟਰੀ ਗੀਤ ਉਪਰੰਤ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਹਲਕਾ ਨਿਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਅਜਾਦੀ ਦਿਹਾੜੇ ਦੀ ਵਧਾਈਆਂ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਇਹ ਝੰਡਾ ਨਾ ਸਿਰਫ਼ ਦੇਸ਼ ਪ੍ਰਤੀ ਸਾਡੀ ਸ਼ਰਧਾ ਦਾ ਪ੍ਰਤੀਕ ਹੋਵੇਗਾ, ਸਗੋਂ ਯੁਵਾ ਪੀੜ੍ਹੀ ਨੂੰ ਦੇਸ਼ਭਗਤੀ ਅਤੇ ਏਕਤਾ ਦਾ ਸੰਦੇਸ਼ ਵੀ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਲੋਕਾਂ ਲਈ ਗਰਵ ਦਾ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਤਰੰਗਾਂ ਸਾਡੇ ਦੇਸ਼ ਦੀ ਆਜ਼ਾਦੀ ਦਾ ਨਿਸ਼ਾਨ ਅਤੇ ਜਿੱਤ ਦਾ ਪ੍ਰਤੀਕ ਹੈ। ਦੁਸਹਿਰਾ ਗਰਾਊਂਡ ਵਿੱਚ ਬਣਾਇਆ 100 ਫੁੱਟ ਉੱਚਾ ਝੰਡਾ ਸ਼ਹਿਰ ਵਾਸੀਆਂ ਲਈ ਫ਼ਕਰ ਵਾਲੀ ਗੱਲ ਹੈ।ਇਸ ਮੌਕੇ ਪਾਰਟੀ ਦੇ ਆਗੂ ਸ਼ਿਵਮ ਸਹੋਤਾ, ਵਿਵੇਕ ਗੁਪਤਾ, ਰਾਜੂ ਗੁਪਤਾ,ਸ਼ੈਕੀ ਕਲਿਆਣ, ਮਾਸਟਰ ਰਛਪਾਲ ਸਿੰਘ ਪ੍ਰੋਫੈਸਰ ਸ਼ਾਮ ਸਿੰਘ, ਨੰਬਰਦਾਰ ਧਰਮਿੰਦਰ ਕਲਿਆਣ, ਰੋਹਿਤ ਕੌਸ਼ਲ, ਗੁਰਸ਼ਮਿੰਦਰ ਸਿੰਘ ਰੰਮੀ,ਅੰਕੁਸ਼ ਪੰਡਿਤ, ਸੁਖਵਿੰਦਰ ਆਸੀ ਮਮਤਾ ਰਾਣੀ ਸਮੇਤ ਪਾਰਟੀ ਤੇ ਸ਼ਹਿਰ ਨਿਵਾਸੀ ਹਾਜਰ ਸਨ।