Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 53 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

53 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਦਸੂਹਾ 5 ਜੂਨ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ.ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ.ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ “ਤਹਿਤ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਦੋਸ਼ੀ ਪ੍ਰਦੀਪ ਸਿੰਘ ਉਰਫ ਦੀਪੂ ਪੁੱਤਰ ਕਮਲਜੀਤ ਸਿੰਘ ਵਾਸੀ ਬੋਦਲ ਛਾਉਣੀ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 53 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਨੰਬਰ 105 ਮਿਤੀ 05-06-25 ਅ/ਧ 22-61-85 NDPS ACT ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਪ੍ਰਦੀਪ ਸਿੰਘ ਉਰਫ ਦੀਪੂ ਨੂੰ ਮੁਕੱਦਮਾ ਨੰਬਰ 100 ਮਿਤੀ 31-05-25 ਅ/ਧ 22/29-61-85 NDPS ACT ਥਾਣਾ ਦਸੂਹਾ ਵਿੱਚ 29 ਐਨ.ਡੀ.ਪੀ.ਐਸ ਐਕਟ ਤਹਿਤ ਨਾਮਜਦ ਕੀਤਾ ਗਿਆ ਸੀ,ਜਿਸਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।