Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 53 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ….

53 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ….

ਹਰਿਆਣਾ / ਗੜ੍ਹਦੀਵਾਲਾ (ਚੌਧਰੀ) 

53 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

5 ਸਤੰਬਰ : 53 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਹਰਿਆਣਾ ਪੁਲਸ ਨੇ ਕੀਤਾ ਕਾਬੂ ਹੈ। ਮੁਲਜ਼ਮ ਦੀ ਪਛਾਣ ਗੁਲਾਮ ਨਬੀ ਬਾਬਾ ਪੁੱਤਰ ਹਬੀਬ ਬੁੱਲਾ ਬਾਬਾ ਵਾਸੀ ਡਾਗਰਪੁਰਾ ਕੋਟ ਰੋਡ ਜਿਲ੍ਹਾ ਅਨੰਤਨਾਗ,ਕਸ਼ਮੀਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ ਆਈ ਜੋਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸੀ ਆਈ ਏ ਸਟਾਫ ਹੁਸਿਆਰਪੁਰ ਤੋਂ ਬਾ ਸਵਾਰੀ ਸਰਕਾਰੀ ਗੱਡੀ ਬ੍ਰਾਏ ਕਰਨੇ ਗਸਤ/ਚੈਕਿੰਗ ਭੈੜੇ ਪੁਰਸਾਂ ਦੇ ਸਬੰਧ ਵਿੱਚ ਹਰਿਆਣਾ ਸ਼ਹਿਰ ਤੋ ਢੋਲਬਾਹਾ ਨੂੰ ਜਾਂਦੀ ਸੜਕ ਤੇ ਟੀ-ਪੁਆਇੰਟ ਪਿੰਡ ਖੇਪੜਾ ਤੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸੀ ਤਾਂ ਇੱਕ ਚਿੱਟੇ ਰੰਗ ਦੀ ਸਵਿਫਟ ਡਜਾਇਰ ਕਾਰ ਆਉਂਦੀ ਦਿਖਾਈ ਦਿੱਤੀ ਜਿਸ ਨੂੰ ਇੱਕ ਮੋਨਾ ਵਿਅਕਤੀ ਚਲਾ ਰਿਹਾ ਸੀ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਗੁਲਾਮ ਨਬੀ ਬਾਬਾ ਪੁੱਤਰ ਹਬੀਬ ਬੁੱਲਾ ਬਾਬਾ ਵਾਸੀ ਡਾਗਰਪੁਰਾ ਕੋਟ ਰੋਡ ਜਿਲ੍ਹਾ ਅਨੰਤਨਾਗ, ਕਸ਼ਮੀਰ ਦੱਸਿਆ। ਕਾਰ ਨੰਬਰੀ PB-01A 4570 ਦੀ ਤਲਾਸ਼ੀ ਕਰਨ ਉਪਰੰਤ ਉਕਤ ਕਾਰ ਦੀ ਡਿੱਗੀ ਵਿੱਚੋ 53 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕੀਤੇ ਗਏ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।