Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਫਗਵਾੜਾ 14 ਨਵੰਬਰ (ਲਾਲੀ )

* ਸੰਗਤਾਂ ‘ਚ ਵਰਤਾਈ ਫਲਾਂ ਦੀ ਸੇਵਾ

:  ਗੁਰਦੁਆਰਾ ਸ੍ਰੀ ਬੇਰੀ ਸਾਹਿਬ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਜਿਸ ਦਾ ਸਵਾਗਤ ਗੁਰਦੁਆਰਾ ਸਿੰਘ ਸਭਾ ਲੱਖਪੁਰ (ਨਜਦੀਕ ਵੱਡਾ ਦਰਵਾਜਾ) ਪੁੱਜਣ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ‘ਚ ਫਲਾਂ ਦੀ ਅਤੁੱਟ ਸੇਵਾ ਵਰਤਾਈ ਗਈ। ਸੇਵਾਦਾਰਾਂ ਨੇ ਗੁਰੂ ਗ੍ਰਥ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮਲਕੀਤ ਸਿੰਘ ਢੱਡਵਾਲ, ਮਨੋਹਰ ਸਿੰਘ, ਰਣਜੀਤ ਸਿੰਘ, ਸਤਵਿੰਦਰ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਜਤਿੰਦਰ ਸਿੰਘ ਜੱਸੀ, ਕੁਲਵਿੰਦਰ ਸਿੰਘ, ਮਲਜਿੰਦਰ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ ਅਤੇ ਕੀਰਤੀ ਸਿੰਘ ਆਦਿ ਹਾਜਰ ਸਨ।

ਕੈਪਸ਼ਨ- ਫਗਵਾੜਾ ਦੇ ਨਜਦੀਕੀ ਪਿੰਡ ਲੱਖਪੁਰ ਵਿਖੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਫਲਾਂ ਦਾ ਲੰਗਰ ਵਰਤਾਉਂਦੇ ਹੋਏ ਸੇਵਾਦਾਰ।