Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਹੁਸ਼ਿਆਰਪੁਰ ਜ਼ਿਲ੍ਹੇ ’ਚ 19 ਥਾਵਾਂ ’ਤੇ ਪਟਾਖੇ ਵੇਚਣ ਲਈ 57 ਆਰਜ਼ੀ ਲਾਇਸੰਸ ਜਾਰੀ

ਹੁਸ਼ਿਆਰਪੁਰ ਜ਼ਿਲ੍ਹੇ ’ਚ 19 ਥਾਵਾਂ ’ਤੇ ਪਟਾਖੇ ਵੇਚਣ ਲਈ 57 ਆਰਜ਼ੀ ਲਾਇਸੰਸ ਜਾਰੀ

ਹੁਸ਼ਿਆਰਪੁਰ(ਬਿਊਰੋ) 

ਹੁਸ਼ਿਆਰਪੁਰ ਜ਼ਿਲ੍ਹੇ ’ਚ 19 ਥਾਵਾਂ ’ਤੇ ਪਟਾਖੇ ਵੇਚਣ ਲਈ 57 ਆਰਜ਼ੀ ਲਾਇਸੰਸ ਜਾਰੀ
ਡਿਪਟੀ ਕਮਿਸ਼ਨਰ ਨੇ ਡਰਾਅ ਕੱਢ ਕੇ ਜਾਰੀ ਕੀਤੇ ਲਾਇਸੰਸ

10 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਰਿਟੇਲ ਪਟਾਖੇ ਵੇਚਣ ਲਈ ਜ਼ਿਲ੍ਹੇ ਵਿਚ 19 ਥਾਵਾਂ ਲਈ 597 ਬਿਨੈ ਪੱਤਰ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 57 ਨੂੰ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਆਰਜ਼ੀ ਲਾਇਸੰਸ ਜਾਰੀ ਕਰ ਦਿੱਤੇ ਗਏ ਹਨ। ਜਾਰੀ ਕੀਤੇ ਗਏ ਆਰਜ਼ੀ ਲਾਇਸੰਸ ਅਤੇ ਨਿਰਧਾਰਤ ਸਥਾਨਾਂ ਤੋਂ ਇਲਾਵਾ ਜੇਕਰ ਕੋਈ ਪਟਾਖਾ ਵਿਕਰੇਤਾ ਪਟਾਖੇ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਰਾਅ ਦੁਆਰਾ ਪਟਾਖਿਆਂ ਦੇ ਲਾਇਸੰਸ ਜਾਰੀ ਕਰਨ ਦੌਰਾਨ ਇਹ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਸਬ-ਡਵੀਜ਼ਨ ਵਿਚ ਦੁਸਹਿਰਾ ਗਰਾਉਂਡ (ਨਵੀਂ ਆਬਾਦੀ) ਹੁਸ਼ਿਆਰਪੁਰ ਲਈ 14, ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ ਹੁਸ਼ਿਆਰਪੁਰ) ਲਈ 6, ਰੌਸ਼ਨ ਗਰਾਊਂਡ ਹੁਸ਼ਿਆਰਪੁਰ ਲਈ 3, ਰਾਮ ਲੀਲਾ ਗਰਾਊਂਡ ਹਰਿਆਣਾ ਲਈ 3, ਬੁਲੋਵਾਲ ਖੁੱਲ੍ਹੇ ਸਥਾਨ ’ਤੇ ਇਕ ਲਾਇਸੰਸ ਜਾਰੀ ਕੀਤਾ। ਸਬ-ਡਵੀਜ਼ਨ ਗੜ੍ਹਸ਼ੰਕਰ ਲਈ ਮਿਲਟਰੀ ਗਰਾਊਂਡ ਗੜ੍ਹਸ਼ੰਕਰ ਲਈ 6, ਮਾਹਿਲਪੁਰ-ਫਗਵਾੜਾ ਰੋਡ ’ਤੇ ਸਥਿਤ ਨਗਰ ਪੰਚਾਇਤ ਮਾਹਿਲਪੁਰ ਦੀ ਮਾਲਕੀ ਵਾਲੀ ਜਗ੍ਹਾ ਲਈ 3 ਲਾਇਸੰਸ ਜਾਰੀ ਕੀਤੇ। ਦਸੂਹਾ ਸਬ-ਡਵੀਜ਼ਨ ਵਿਚ ਮਹਾਰਿਸ਼ੀ ਵਾਲਮੀਕਿ ਪਾਰਕ ਦਸੂਹਾ ਲਈ 1, ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਲਈ 2, ਖਾਲਸਾ ਕਾਲਜ ਦੀ ਗਰਾਊਂਡ ਗੜ੍ਹਦੀਵਾਲਾ ਲਈ 2, ਸ਼ਿਮਲਾ ਪਹਾੜੀ ਪਾਰਕ ਉੜਮੁੜ (ਟਾਂਡਾ) ਲਈ 5, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਟਾਂਡਾ ਦੀ ਗਰਾਊਂਡ ਲਈ 4 ਲਾਇਸੰਸ ਜਾਰੀ ਕੀਤੇ। ਇਸ ਤਰ੍ਹਾਂ ਮੁਕੇਰੀਆਂ ਸਬ-ਡਵੀਜ਼ਨ ਵਿਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ 2, ਦੁਸਹਿਰਾ ਗਰਾਊਂਡ ਹਾਜੀਪੁਰ ਲਈ 3, ਨਰਸਰੀ ਗਰਾਊਂਡ ਸੈਕਟਰ-3 ਤਲਵਾੜਾ ਲਈ 1 ਅਤੇ ਦੁਸਹਿਰਾ ਗਰਾਊਂਡ ਦਾਤਾਰਪੁਰ ਲਈ 1 ਲਾਇਸੰਸ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਸਹਿਰਾ ਗਰਾਊਂਡ ਨਵੀਂ ਆਬਾਦੀ ਹੁਸ਼ਿਆਰਪੁਰ ਲਈ ਜਿਨ੍ਹਾਂ ਪ੍ਰਾਰਥੀਆਂ ਨੂੰ ਲਾਇਸੈਂਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿਚ ਅਸ਼ਵਨੀ ਸ਼ਰਮਾ, ਲਲਿਤ ਕਪੂਰ, ਮੋਨਿਕਾ ਜੈਨ, ਕਾਜਲ ਗੁਪਤਾ, ਸਰਿਤਾ ਜੈਨ, ਰਾਜਨ ਸੈਣੀ, ਅਮਿਤ ਕੁਮਾਰ, ਸਚਿਨ, ਵਿਨੋਦ ਕੁਮਾਰ, ਸਿਮਰਨ ਸੈਣੀ, ਤੇਜਪਾਲ, ਪਿੰਕੀ ਗੁਪਤਾ, ਵੰਦਨਾ ਭੱਲਾ ਅਤੇ ਅਭਿਮਨਿਊਂ ਕਪਿਲਾ ਸ਼ਾਮਲ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ) ਹੁਸ਼ਿਆਰਪੁਰ ਲਈ ਪੂਨਮ ਨਈਅਰ, ਕਮਲ ਮਲਿਕ, ਸੰਦੀਪ ਸਿੰਘ, ਰਮਨਵੀਰ ਸਿੰਘ, ਨਵਨੀਨ ਕੁਮਾਰ ਅਤੇ ਗੁਰਜਿੰਦਰ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ।
ਰਾਮ ਲੀਲਾ ਗਰਾਊਂਡ ਹਰਿਆਣਾ ਲਈ ਮੰਜੂ, ਬਲਬੀਰ ਚੰਦ ਅਤੇ ਗਗਨਦੀਪ ਸੈਣੀ ਨੂੰ ਆਰਜ਼ੀ ਲਾਇਸੰਸ ਮਿਲੇ। ਇਸ ਤੋਂ ਇਲਾਵਾ ਬੁਲੋਵਾਲ ਖੁੱਲ੍ਹੇ ਥਾਂ ’ਤੇ ਸੰਦੀਪ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਹੋਇਆ। ਸਬ-ਡਵੀਜ਼ਨ ਗੜ੍ਹਸ਼ੰਕਰ ਵਿਖੇ ਮਿਲਟਰੀ ਗਰਾਊਂਡ ਗੜ੍ਹਸ਼ੰਕਰ ਲਈ ਗੁਰਜਿੰਦਰ ਸਿੰਘ, ਰਾਮ ਜੀ, ਕਪਿਲ ਗੁਪਤਾ, ਰਾਜ ਕੁਮਾਰ, ਗੁਰਮੀਤ ਸਿੰਘ ਅਤੇ ਲਵਜੋਤ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਮਾਹਿਲਪੁਰ-ਫਗਵਾੜਾ ਰੋਡ ’ਤੇ ਸਥਿਤ ਨਗਰ ਪੰਚਾਇਤ ਮਾਹਿਲਪੁਰ ਦੀ ਮਾਲਕੀ ਵਾਲੀ ਜਗ੍ਹਾ ਲਈ ਅਜੇ ਕੁਮਾਰ, ਵਰੁਣ ਸ਼ਰਮਾ ਅਤੇ ਮਨੀਸ਼ ਕੁਮਾਰ ਦਾ ਡਰਾਅ ਨਿਕਲਿਆ। ਸਬ-ਡਵੀਜ਼ਨ ਦਸੂਹਾ ਵਿਚ ਮਹਾਰਿਸ਼ੀ ਵਾਲਮੀਕਿ ਪਾਰਕ ਦਸੂਹਾ ਲਈ ਸ਼ਾਮ ਲਾਲ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ। ਦੁਸਹਿਰਾ ਗਰਾਊਂਡ ਗੜ੍ਹਦੀਵਾਲੀ ਲਈ ਕੁਲਵਿੰਦਰ ਸਿੰਘ ਅਤੇ ਸ਼ਾਂਤ ਸ਼ਰਮਾ ਨੂੰ ਆਰਜ਼ੀ ਲਾਇਸੰਸ ਜਾਰੀ ਹੋਏ। ਖਾਲਸਾ ਕਾਲਜ ਦੀ ਗਰਾਊਂਡ ਗੜ੍ਹਦੀਵਾਲਾ ਲਈ ਗੌਰਵ ਅਤੇ ਵਿਨੋਦ ਕੁਮਾਰ ਦਾ ਆਰਜ਼ੀ ਲਾਇਸੰਸ ਲਈ ਡਰਾਅ ਨਿਕਲਿਆ। ਸ਼ਿਮਲਾ ਪਹਾੜੀ ਪਾਰਕ, ਉੜਮੁੜ (ਟਾਂਡਾ) ਲਈ ਸੁਰਿੰਦਰ ਪਾਲ, ਭਾਰਤੀ, ਕੰਚਨ, ਰਵੀ ਭੂਸ਼ਨ ਅਤੇ ਗੁਰਪ੍ਰੀਤ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਹੋਏ। ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਦੀ ਗਰਾਊਂਡ ਲਈ ਮਲਕੀਤ ਸਿੰਘ, ਜਤਿੰਦਰ ਕੁਮਾਰ, ਪ੍ਰਦੀਪ ਕੁਮਾਰ ਅਤੇ ਕੁਲਦੀਪ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ।
ਸਬ-ਡਵੀਜ਼ਨ ਮੁਕੇਰੀਆਂ ਵਿਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ ਮੋਹਨ ਲਾਲ ਅਤੇ ਵਿਸ਼ਾਲ ਅਗਰਵਾਲ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਇਸੇ ਤਰ੍ਹਾਂ ਦੁਸਹਿਰਾ ਗਰਾਊਂਡ ਹਾਜੀਪੁਰ ਲਈ ਨੀਰਜ ਸ਼ਰਮਾ, ਦਮਨ ਸ਼ਰਮਾ ਅਤੇ ਸਾਹਿਲ ਸ਼ਰਮਾ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਨਰਸਰੀ ਗਰਾਊਂਡ ਸੈਕਟਰ-3 ਤਲਵਾੜਾ ਲਈ ਵਿਕਾਸ ਕੁਮਾਰ ਅਤੇ ਦੁਸਹਿਰਾ ਗਰਾਊਂਡ ਦਾਤਾਰਪੁਰ ਲਈ ਬ੍ਰਿਜ ਮੋਹਨ ਨੂੰ ਆਰਜ਼ੀ ਲਾਇਸੰਸ ਜਾਰੀ ਹੋਏ।
ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਕਤ ਥਾਵਾਂ ’ਤੇ ਆਰਜ਼ੀ ਲਾਇਸੰਸ ਤੋਂ ਬਿਨ੍ਹਾਂ ਕੋਈ ਵੀ ਦੁਕਾਨਦਾਰ ਪਟਾਖੇ ਨਹੀਂ ਵੇਚੇਗਾ ਅਤੇ ਜਾਰੀ ਕੀਤੇ ਗਏ ਇਕ ਲਾਇਸੰਸ ’ਤੇ ਕੇਵਲ ਨਿਰਧਾਰਤ ਕੀਤੇ ਗਏ ਇਕ ਸਥਾਨ ’ਤੇ ਹੀ ਪਟਾਖੇ ਵੇਚੇ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਨੂੰ ਪਹਿਲ ਦੇਣ, ਕਿਉਂਕਿ ਪਟਾਖਿਆਂ ਦਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਉਨ੍ਹਾਂ ਪਟਾਖਾ ਵੇਚਣ ਵਾਲਿਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਹੀ ਪਟਾਖੇ ਵੇਚਣ ਜਿਨ੍ਹਾਂ ’ਤੇ ਉਤਪਾਦਕਾਂ ਦੁਆਰਾ ਆਵਾਜ਼ ਦੀ ਲਿਮਟ ਲਿਖੀ ਗਈ ਹੋਵੇ ਤਾਂ ਜੋ ਆਵਾਜ਼ੀ ਪ੍ਰਦੂਸ਼ਣ ਨਾ ਹੋਵੇ।

error: copy content is like crime its probhihated