Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 59 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

59 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ) 

25 ਫਰਵਰੀ : ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਤੇ ਸੁਰਿੰਦਰਪਾਲ ਸਿੰਘ ਡੀ.ਐਸ.ਪੀ ਸਬ ਡਵੀਜਨ ਦਿਹਾਤੀ ਹੁਸ਼ਿਆਰਪੁਰ ਦੇ ਦੀ ਰਹਿਨੁਮਾਈ ਹੇਠਾਂ ਨਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਹਰਿਆਣਾ ਵਲੋਂ ਦਿੱਤੀਆ ਹਦਾਇਤਾ ਤੇ ਏ ਐਸ ਆਈ ਜਗਦੀਸ਼ ਕੁਮਾਰ ਇੰਚਾਰਜ ਪੁਲਿਸ ਚੌਕੀ ਭੂੰਗਾ ਵਲੋ ਸਮੇਤ ਪੁਲਿਸ ਪਾਰਟੀ ਪਿੰਡ ਚੱਕ ਸੋਤਲਾ ਮੋੜ ਪਰ ਮੋਜੂਦ ਸੀ ਤਾਂ ਪਿੰਡ ਸੋਤਲਾ ਦੀ ਤਰਫੋਂ ਇੱਕ ਨੋਜਵਾਨ ਸਿਰੋ ਮੋਨਾ ਪੈਦਲ ਆਉਂਦਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿਛੇ ਨੂੰ ਮੁੜਨ ਲੱਗਾ ਤਾਂ ਜਿਸ ਨੇ ਏ ਐਸ ਆਈ ਜਗਦੀਸ਼ ਕੁਮਾਰ ਦੇ ਦੇਖਦੇ -ਦੇਖਦੇ ਆਪਣੀ ਪਹਿਨੀ ਹੋਈ ਪੈਟ ਦੀ ਖੱਬੀ ਜੇਬ ਵਿਚੋ ਵਜ਼ਨਦਾਰ ਮੋਮੀ ਲਿਫਾਫਾ ਸੜਕ ਦੇ ਖੱਬੇ ਕਿਨਾਰੇ ਜ਼ਮੀਨ ਤੇ ਸੁੱਟ ਦਿੱਤਾ। ਜਿਸ ਨੂੰ ਏ ਐਸ ਆਈ ਜਗਦੀਸ਼ ਕੁਮਾਰ ठे ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਰਵਿੰਦਰ ਸਿੰਘ ਉਰਫ ਰਵੀ ਪੁੱਤਰ ਸੁਰਜੀਤ ਸਿੰਘ ਵਾਸੀ ਫਾਂਬੜਾ ਥਾਣਾ ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ।ਏ ਐਸ ਆਈ ਜਗਦੀਸ਼ ਕੁਮਾਰ ਨੇ ਰਵਿੰਦਰ ਸਿੰਘ ਉਰਫ ਰਵੀ ਉਕਤ ਵਲੋ ਸੁੱਟੇ ਮੋਮੀ ਲਿਫਾਫੇ ਨੂੰ ਖੋਲ ਕੇ ਚੈਕ ਕੀਤਾ ਤਾਂ ਲਿਫਾਫੇ ਵਿਚੋਂ 59 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸਤੇ ਏ ਐਸ ਆਈ ਜਗਦੀਸ਼ ਕੁਮਾਰ ਨੇ ਮੁੱਕਦਮਾ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।ਜਿਸਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਪਾਸੋ ਪੁਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਇਹ ਨਸ਼ੀਲਾ ਪਦਾਰਥ ਕਿਸ ਪਾਸੋ ਲਿਆ ਕਿ ਵੇਚਦਾ ਹੈ।