Prime Punjab Times

Latest news
*श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਕਾਬੂ

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਕਾਬੂ

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਕਾਬੂ

ਗੁਰਦਾਸਪੁਰ(ਅਸ਼ਵਨੀ) ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 6 ਵਿਅਕਤੀਆ ਨੂੰ 35 ਗ੍ਰਾਮ ਹੈਰੋਇਨ ਅਤੇ 1 ਲੱਖ 80 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਏ ਐਸ ਆਈ ਸੁਰਜੀਤ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬਾਈਪਾਸ ਘਰੋਟਾ ਮੋੜ ਤੋ ਰੋਬਿਨ ਉਰਫ ਸੈਂਵੀ ਪੁੱਤਰ ਕਰਨ ਕੁਮਾਰ ਅਤੇ ਪ੍ਰਦੀਪ ਕੁਮਾਰ ਉਰਫ ਬੱਬੂ ਪੁੱਤਰ ਦਵਿੰਦਰ ਪਾਲ ਵਾਸੀਆਨ ਡੀਡਾ ਸਾਂਸੀਆਂ ਨੂੰ ਸ਼ੱਕ ਪੈਣ ਉੱਪਰ ਮੋਟਰਸਾਈਕਲ ਨੰਬਰ ਪੀ ਬੀ 06 ਏ ਪੀ 4455 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 25 ਗ੍ਰਾਮ ਹੈਰੋਇਨ ਬਰਾਮਦ ਹੋਈ । ਪੁੱਛ-ਗਿੱਛ ਦੋਰਾਨ ਰੋਬਿਨ ਨੇ ਦੱਸਿਆ ਕਿ ਇਹ ਹੈਰੋਇਨ ਪ੍ਰਦੀਪ ਕੁਮਾਰ ਉਰਫ ਬੱਬੂ ਪਾਸੋ ਲੇ ਕੇ ਆਇਆ ਹੈ । ਏ ਐਸ ਆਈ ਹਰਜੀਤ ਨਾਰਕੋਟਿਕ ਸੈਲ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਪਿੰਡ ਰੱਤੇਵਾਲ ਤੋ ਜੋਹਨ ਮਸੀਹ ਉਰਫ ਜੋਨੀ , ਵਿਸ਼ਾਲ ਉਰਫ ਪਾਲੀ ਪੁੱਤਰਾਂਨ ਬਲਵਿੰਦਰ ਮਸੀਹ , ਰਵੀ ਮਸੀਹ ਪੁੱਤਰ ਥਾਨੀਅਲ ਮਸੀਹ ਵਾਸੀਆਂਨ ਮੁਸਤਫਾਬਾਦ ਜੱਟਾ ਨੂੰ ਸ਼ੱਕ ਪੈਣ ਉੱਪਰ ਮੋਟਰਸਾਈਕਲ ਨੰਬਰ ਪੀ ਬੀ 06 ਏ ਬੀ 9751 ਸਮੇਤ ਕਾਬੂ ਕਰਕੇ ਪੁਲਿਸ ਸਟੇਸ਼ਨ ਤਿੱਬੜ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਸਲਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਉਕਤ ਕਾਬੂ ਕੀਤੇ ਵਿਅਕਤੀਆਂ ਵਲੋ ਸੁੱਟੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 10 ਗ੍ਰਾਮ ਹੈਰੋਇਨ ਬਰਾਮਦ ਹੋਈ । ਏ ਐਸ ਆਈ ਹਰਪ੍ਰੀਤ ਸਿੰਘ ਪੁਲਿਸ ਕਾਹਨੂੰਵਾਨ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਟੀ ਪੁਆਇੰਟ ਜਾਗੋਵਾਲ ਬਾਂਗਰ ਤੋ ਮੁਨਸ਼ੀ ਪੁੱਤਰ ਸੂਤਰੀ ਵਾਸੀ ਭੈਣੀ ਮੀਆਂ ਖਾ ਨੂੰ ਮੋਟਰਸਾਈਕਲ ਨੰਬਰ ਪੀ ਬੀ 02 ਡੀ ਏ 9541 ਸਮੇਤ ਕਾਬੂ ਕਰਕੇ ਮੁਨਸ਼ੀ ਪਾਸੋ ਮੋਕਾ ਤੇ ਮੋਮੀ ਲਿਫਾਫਿਆ ਵਿੱਚ ਭਰੀ ਹੋਈ 1 ਲੱਖ 80 ਹਜ਼ਾਰ ਮਿਲੀ ਲੀਟਰ ਨਜਾਇਜ ਸ਼ਰਾਬ ਬਰਾਮਦ ਹੋਈ ।