Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 6 ਕਿਲੋ 465 ਗ੍ਰਾਮ ਹੈਰੋਇਨ,ਪਿਸਟਲ, ਜ਼ਿੰਦਾ ਕਾਰਤੂਸ ਅਤੇ ਫਾਰਚੂਨਰ ਗੱਡੀ ਸਮੇਤ ਦੋਸ਼ੀ ਗ੍ਰਿਫ਼ਤਾਰ

6 ਕਿਲੋ 465 ਗ੍ਰਾਮ ਹੈਰੋਇਨ,ਪਿਸਟਲ, ਜ਼ਿੰਦਾ ਕਾਰਤੂਸ ਅਤੇ ਫਾਰਚੂਨਰ ਗੱਡੀ ਸਮੇਤ ਦੋਸ਼ੀ ਗ੍ਰਿਫ਼ਤਾਰ

ਬਟਾਲਾ  11 ਅਪ੍ਰੈਲ (ਅਵਿਨਾਸ਼ ਸ਼ਰਮਾ) 

: ਬਟਾਲਾ ਪੁਲਿਸ ਨੇ ਨਸ਼ਾ ਅਤੇ ਗੈਰਕਾਨੂੰਨੀ ਹਥਿਆਰਾਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਇੱਕ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ 6 ਕਿਲੋ 465 ਗ੍ਰਾਮ ਹੈਰੋਇਨ, ਇੱਕ 30 ਬੋਰ ਪਿਸਟਲ ਸਮੇਤ 6 ਜ਼ਿੰਦਾ ਕਾਰਤੂਸ ਅਤੇ ਇੱਕ ਫਾਰਚੂਨਰ ਗੱਡੀ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਦਿੰਦਿਆਂ SSP ਬਟਾਲਾ ਡਾ ਮਹਿਤਾਬ ਸਿੰਘ ਨੇ ਦੱਸਿਆ ਕਿ 30 ਮਾਰਚ 2026 ਨੂੰ ਇੱਕ ਮਾਮਲੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਵਿਦੇਸ਼ ਵਿੱਚ ਬੈਠੇ ਸਰਾਰਤੀ ਤੱਤਾਂ ਦੇ ਕਹਿਣ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਦੋਸ਼ੀਆਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2 ਪਿਸਟਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਦੌਰਾਨੇ ਤਫਤੀਸ਼ ਦੋਸ਼ੀਆਂ ਵੱਲੋਂ ਹੋਰ ਸਾਥੀਆਂ ਦੇ ਨਾਮ ਸਾਹਮਣੇ ਆਏ, ਜਿਨ੍ਹਾਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਹ ਗਿਰੋਹ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਇਸ਼ਾਰੇ ’ਤੇ ਵੱਡੇ ਪੱਧਰ ’ਤੇ ਹਥਿਆਰਾਂ ਦੀ ਸਪਲਾਈ ਕਰਦਾ ਸੀ।

ਪੁਲਿਸ ਨੇ ਅਗਲੇ ਕਦਮ ਵਜੋਂ ਨਿਸ਼ਾਨ ਸਿੰਘ ਨੂੰ 9/10 ਅਪ੍ਰੈਲ 2026 ਦੀ ਦਰਮਿਆਨੀ ਰਾਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ। ਉਸਦੀ ਨਿਸ਼ਾਨਦੇਹੀ ’ਤੇ ਬਾਈਪਾਸ ਖਤੀਬਾ ਇਲਾਕੇ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ, ਪਿਸਟਲ, ਕਾਰਤੂਸ ਅਤੇ 1 ਲੱਖ ਰੁਪਏ ਨਕਦ ਬਰਾਮਦ ਕੀਤੇ ਗਏ।

ਇਸ ਮਾਮਲੇ ਵਿੱਚ NDPS ਐਕਟ ਤਹਿਤ ਹੋਰ ਧਾਰਾਵਾਂ ਵੀ ਜੋੜੀਆਂ ਗਈਆਂ ਹਨ ਅਤੇ ਤਫਤੀਸ਼ ਜਾਰੀ ਹੈ। ਪੁਲਿਸ ਨੂੰ ਉਮੀਦ ਹੈ ਕਿ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ। ਇਸ ਮੌਕੇ ਤੇ ਐਸ਼ ਪੀ ਸੰਦੀਪ ਵਡੇਰਾ ਡੀ ਐਸ਼ ਪੀ ਸੰਜੀਵ ਸ਼ਰਮਾ ਅਤੇ ਸੀ ਆਈ ਸਟਾਫ ਇੰਚਾਰਜ ਹਾਜ਼ਰ ਸਨ।

ਬਟਾਲਾ ਪੁਲਿਸ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਹਥਿਆਰਾਂ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।