Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 61 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਆਏ ਪੁਲਿਸ ਅੜਿੱਕੇ

61 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਆਏ ਪੁਲਿਸ ਅੜਿੱਕੇ

ਗੜ੍ਹਦੀਵਾਲਾ 27 ਮਾਰਚ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

: 61 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਪਿਆਰਾ ਰਾਮ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਤੇ ਰਜਿੰਦਰ ਕੁਮਾਰ ਪੁੱਤਰ ਬੇਅੰਤ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ.ਐਸ.ਪੀ ਸਾਹਿਬ  ਸੁਰੇਂਦਰ ਲਾਂਬਾ ਆਈ.ਪੀ. ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵੱਧ ਰਹੀਆਂ ਲੁੱਟਾ, ਖੋਹਾਂ, ਠੱਗੀਆਂ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ ਸਬ-ਡਵੀਜਨ ਦੀਆਂ ਹਦਾਇਤਾਂ ਮੁਤਾਬਿਕ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ ਐਸ ਆਈ ਸਰਬਜੀਤ ਸਿੰਘ  ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰ ਖਾਸ ਵੱਲੋ ਦਿੱਤੀ ਇਤਲਾਹ ਦੇ ਜਗ੍ਹਾ ਪਰ ਰੋਡ ਕਰਕੇ ਕੁਲਵੰਤ ਸਿੰਘ ਪੁੱਤਰ ਪਿਆਰਾ ਰਾਮ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਪਾਸੋਂ 36 ਬੋਤਲਾ ਸ਼ਰਾਬ ਨਜਾਇਜ਼ ਸ਼ਰਾਬ ਬਰਾਮਦ ਹੋਣ ਤੇ ਮੁਕੱਦਮਾ ਨੰ 17 ਮਿਤੀ 26.03.2024 ਅ/ਧ 61-1-14 Excise Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸੇ ਤਰ੍ਹਾਂ ਦੇ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰ ਖਾਸ ਵੱਲੋਂ ਦਿੱਤੀ ਇਤਲਾਹ ਅਤੇ ਦੋਸ਼ੀ ਜਗ੍ਹਾ ਪਰ ਰੋਡ ਕਰਕੇ ਰਜਿੰਦਰ ਕੁਮਾਰ ਪੁੱਤਰ ਬੇਅੰਤ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਪਾਸੋ 25 ਬੋਤਲਾ ਸ਼ਰਾਬ ਨਜਾਇਜ਼ ਬਰਾਮਦ ਹੋਣ ਤੇ ਮੁਕੱਦਮਾ ਨੰ 16 ਮਿਤੀ 26.03.2024 ਅ / ਧ 61-1-14 Excise Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।