Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹੇ ‘ਚ ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ 63 ਅਧਿਕਾਰੀਆਂ/ਕਰਮਚਾਰੀਆਂ ਨੂੰਡੀ ਸੀ ਨੇ ਪ੍ਰਸ਼ੰਸਾ ਪੱਤਰ ਸੌਂਪ ਕੇ ਕੀਤਾ ਸਨਮਾਨਿਤ 

ਜ਼ਿਲ੍ਹੇ ‘ਚ ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ 63 ਅਧਿਕਾਰੀਆਂ/ਕਰਮਚਾਰੀਆਂ ਨੂੰਡੀ ਸੀ ਨੇ ਪ੍ਰਸ਼ੰਸਾ ਪੱਤਰ ਸੌਂਪ ਕੇ ਕੀਤਾ ਸਨਮਾਨਿਤ 

ਜ਼ਿਲ੍ਹੇ ‘ਚ ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ 63 ਅਧਿਕਾਰੀਆਂ/ਕਰਮਚਾਰੀਆਂ ਨੂੰਡੀ ਸੀ ਨੇ ਪ੍ਰਸ਼ੰਸਾ ਪੱਤਰ ਸੌਂਪ ਕੇ ਕੀਤਾ ਸਨਮਾਨਿਤ 

ਸੁਤੰਤਰ,ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤੀ ਸ਼ਲਾਘਾ 

ਨਵਾਂਸ਼ਹਿਰ, 24 ਮਾਰਚ(ਜਤਿੰਦਰ ਪਾਲ ਸਿੰਘ ਕਲੇਰ ) : ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਧਾਨ ਸਭਾ ਚੋਣਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਚ ਯੋਗਦਾਨ ਦੇਣ ਵਾਲੇ 63 ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣਾ, ਵੱਡੀ ਜ਼ਿੰਮੇਵਾਰੀ ਸੀ ਅਤੇ ਇਨ੍ਹਾਂ ਵਿੱਚੋਂ ਹਰੇਕ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਅਮਲੇ ਦੇ ਸਰਗਰਮ ਸਹਿਯੋਗ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਤੋਂ ਬਿਨਾਂ ਚੋਣਾਂ ਨੂੰ ਨਿਰਵਿਘਨ ਕਰਵਾਉਣ ਵਿੱਚ ਕਦੇ ਵੀ ਸਫ਼ਲ ਨਹੀਂ ਹੋ ਸਕਦਾ ਸੀ। ਸਾਰੰਗਲ ਨੇ ਦੱਸਿਆ ਕਿ ਚੋਣ ਅਮਲ ਵਿੱਚ ਲੱਗੇ ਸਮੁੱਚੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਸੀ ਕਿ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀਆਂ ਜਾ ਸਕਣ।
ਇਸ ਮੌਕੇ ਅਧਿਕਾਰੀਆਂ ਵਿੱਚ ਏ.ਡੀ.ਸੀ.ਜਸਬੀਰ ਸਿੰਘ, ਅਮਿਤ ਸਰੀਨ, ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਐਸ.ਡੀ.ਐਮਜ਼ ਨਵਨੀਤ ਕੌਰ ਬੱਲ, ਦੀਪਕ ਰੋਹੀਲਾ, ਡਾ: ਬਲਜਿੰਦਰ ਸਿੰਘ ਢਿੱਲੋਂ, ਤਹਿਸੀਲਦਾਰ ਲਕਸ਼ੈ ਕੁਮਾਰ, ਕੁਲਵੰਤ ਸਿੰਘ, ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਪਵਨ ਸ਼ਰਮਾ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਇਸ ਮੌਕੇ ਏ ਪੀ ਆਰ ਓ ਜਤਿੰਦਰ ਕੋਹਲੀ, ਜ਼ਿਲ੍ਹਾ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਭਲਾਈ ਅਫ਼ਸਰ ਅਸ਼ੀਸ਼ ਕਥੂਰੀਆ, ਜੀ ਐਮ ਡੀ ਆਈ ਸੀ ਅਰਸ਼ਜੀਤ ਸਿੰਘ, ਲਾਇਜ਼ਨ ਅਫ਼ਸਰ ਰਾਕੇਸ਼ ਕੁਮਾਰ, ਗੁਰਦਾਸ ਸਿੰਘ, ਰਾਜੀਵ ਸਰੀਨ, ਸ਼ੰਮੀ ਠਾਕੁਰ, ਬੀਡੀਪੀਓ ਹਰਬਿਲਾਸ ਸਿੰਘ, ਚੋਣ ਕਾਨੂੰਗੋ ਦਲਜੀਤ ਸਿੰਘ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ, ਪ੍ਰੋਗਰਾਮਰ ਅਮਿਤ ਸੈਣੀ, ਨਰੇਸ਼ ਕੁਮਾਰ ਪ੍ਰਿੰਸੀਪਲ ਸੁਰਿੰਦਰ ਪਾਲ ਅਗਨੀਹੋਤਰੀ, ਸੁਪਰਡੈਂਟ ਜਸਵਿੰਦਰ ਸਿੰਘ, ਜੀਵਨ ਕੁਮਾਰ, ਸੀਨੀਅਰ ਸਹਾਇਕ ਹਰਪਾਲ ਸਿੰਘ, ਸ਼ਾਮ ਲਾਲ, ਦਲਜੀਤ ਸਿੰਘ, ਕੰਪਿਊਟਰ ਫੈਕਲਟੀ ਅਮਨਦੀਪ ਸਿੰਘ, ਯੂਨਸ ਖੋਖਰ, ਵਾਸੂਦੇਵ, ਲਖਵਿੰਦਰ ਸਿੰਘ, ਸਚਿਨ ਸ਼ਰਮਾ, ਗੁਰਜੀਤ ਸਿੰਘ, ਡਾ. ਲਖਵਿੰਦਰ ਕੁਮਾਰ, ਮਨਦੀਪ ਸਿੰਘ, ਰਾਜ ਕੁਮਾਰ, ਸੁਖਵਿੰਦਰ ਕੁਮਾਰ, ਕਲਰਕ ਮਨਿੰਦਰ ਸਿੰਘ, ਰਣਜੀਤ ਸਿੰਘ, ਬਲਤੇਜਵੀਰ ਸਿੰਘ, ਕੁਲਬੀਰ ਸਿੰਘ, ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ, ਵੋਕੇਸ਼ਨਲ ਅਧਿਆਪਕ ਦੀਵਾਂਸ਼ੂ ਸੋਹਲ, ਹਿੰਦੀ ਅਧਿਆਪਕ ਦੀਪਕ ਜੋਸ਼ੀ, ਸਟੈਨੋ ਕੁਲਵਿੰਦਰ ਸਿੰਘ, ਐਸ.ਬੀ.ਆਈ ਬਲਾਚੌਰ ਸ਼ਾਖਾ ਦੇ ਮੁਖੀ ਮਨੀਸ਼ ਗੁਪਤਾ, ਐਸ.ਐਸ.ਟੀ ਅਧਿਆਪਕ ਚੰਦਰੇਸ਼ ਸ਼ੋਰੀ, ਪ੍ਰਾਇਮਰੀ ਅਧਿਆਪਕ ਨਾਗੇਸ਼ ਕੁਮਾਰ, ਏ.ਡੀ.ਓ ਵਿਜੇ ਮਹੇਸ਼ੀ, ਬਲਾਕ ਖੇਤੀਬਾੜੀ ਅਫ਼ਸਰ ਸੁਰਿੰਦਰ ਕੁਮਾਰ, ਲੈਕਚਰਾਰ ਸੁਭਾਸ਼ ਚੰਦਰ, ਸਹਾਇਕ ਪ੍ਰੋਫੈਸਰ ਦੀਪਕ, ਈ.ਟੀ.ਟੀ. ਅਧਿਆਪਕ ਰਾਜ ਕੁਮਾਰ, ਦਵਿੰਦਰ ਕੁਮਾਰ ਸੱਲ੍ਹਣ, ਪੀ.ਟੀ.ਆਈ ਅਧਿਆਪਕ ਬਲਬੀਰ ਸਿੰਘ, ਜੂਨੀਅਰ ਸਹਾਇਕ ਕਮਲਜੀਤ ਸਿੰਘ, ਡਰਾਈਵਰ ਨਰਿੰਦਰ ਕੁਮਾਰ ਅਤੇ ਸੇਵਾਦਾਰ ਮੰਗਤ ਰਾਮ ਪ੍ਰਸ਼ੰਸਾ ਪੱਤਰ ਹਾਸਲ ਕਰਨ ਵਾਲਿਆਂ ਵਿਚ ਸ਼ਾਮਲ ਸਨ।