ਦਸੂਹਾ / ਟਾਂਡਾ (ਚੌਧਰੀ)
13 ਮਈ : 64 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮ ਲੁਭਾਇਆ ਪੁੱਤਰ ਗਿਆਨ ਚੰਦ ਵਾਸੀ ਚੋਟਾਲਾ ਥਾਣਾ ਟਾਂਡਾ ਵਜੋਂ ਹੋਈ ਹੈ।
ਪੁਲਿਸ FIR ਮੁਤਾਬਕ ਏ.ਐਸ.ਆਈ ਰਜੇਸ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਵਹੀਕਲ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਖੰਡਿਆਲਾ ਮੋਜੂਦ ਸੀ ਤਾਂ ਪਿੰਡ ਖੰਡਿਆਲਾ ਵੱਲੋ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਯਕਦਮ ਪਿੱਛੇ ਨੂੰ ਮੁੜਨ ਲੱਗਾ ਅਤੇ ਆਪਣੀ ਜੇਬ ਵਿੱਚੋ ਇੱਕ ਵਜਨਦਾਰ ਲਿਫਾਫਾ ਰੰਗ ਕਾਲਾ ਜਮੀਨ ਤੇ ਸੁੱਟ ਦਿੱਤਾ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ । ਜਿਸ ਨੇ ਆਪਣਾ ਨਾਮ ਰਾਮ ਲੁਭਾਇਆ ਪੁੱਤਰ ਗਿਆਨ ਚੰਦ ਵਾਸੀ ਚੋਟਾਲਾ ਥਾਣਾ ਟਾਂਡਾ ਦੱਸਿਆ। ਜਿਸ ਵੱਲੋ ਸੁੱਟੇ ਹੋਏ ਲਿਫਾਫੇ ਦੀ ਤਲਾਸੀ ਕੀਤੀ ਤਾਂ 64 ਗ੍ਰਾਮ ਨਸੀਲਾ ਪਦਾਰਥ ਬ੍ਰਾਮਦ ਹੋਇਆ।ਜਿਸ ਤੇ ਮੁਕਦਮਾ ਦਰਜ ਕੀਤਾ ਗਿਆ ।