Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 65 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਆਇਆ ਪੁਲਿਸ ਅੜਿੱਕੇ

65 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਆਇਆ ਪੁਲਿਸ ਅੜਿੱਕੇ

ਦਸੂਹਾ 22 ਜੁਲਾਈ (ਚੌਧਰੀ) 

:  ਜਿਲਾ ਸੀਨੀਅਰ ਪੁਲਿਸ ਕਪਤਾਨ ਸ੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ ਨੇ ਜਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਜਗਦੀਸ਼ ਰਾਜ ਅੱਤਰੀ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ਏ ਐਸ ਆਈ ਗੁਰਬਚਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਆਲਮਪੁਰ, ਕਾਹਲਵਾਂ ਆਦਿ ਨੂੰ ਜਾ ਰਹੀ ਸੀ ਤਾ ਜੱਦ ਪੁਲਿਸ ਪਾਰਟੀ ਭੂਸ਼ਾ ਪੁਲੀ ਨਜਦੀਕ ਪੁੱਜੀ ਤਾ ਸਾਹਮਣੇ ਇਕ ਮੋਨਾ ਵਿਅਕਤੀ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਪਿੰਡ ਝਿੰਗੜਾ ਵੱਲ ਨੂੰ ਤੁਰ ਪਿਆ ਤਾਂ ਜਿਸਨੇ ਪੁਲਿਸ ਪਾਰਟੀ ਦੇ ਦੇਖਦੇ ਦੇਖਦੇ ਇਕ ਮੋਮੀ ਵਜਨਦਾਰ ਲਿਫਾਫਾ ਆਪਣੀ ਲੋਅਰ ਦੀ ਜੇਬ ਵਿੱਚੋ ਕੱਢ ਕੇ ਜਮੀਨ ਤੇ ਸੁੱਟ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਏ ਐਸ ਆਈ ਗੁਰਬਚਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਮਨਿੰਦਰ ਕੁਮਾਰ ਪੁੱਤਰ ਰਜਿੰਦਰ ਪਾਲ ਵਾਸੀ ਕਾਲਾ ਮੰਜ ਕੋਠੀ ਮੁਕੇਰੀਆਂ ਥਾਣਾ ਮੁਕੇਰੀਆਂ ਜਿਲਾ ਹੁਸਿਆਰਪੁਰ ਦੱਸਿਆ। ਜੋ ਮਨਿੰਦਰ ਕੁਮਾਰ ਉਕਤ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 65 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਈਆ। ਜਿਸ ਤੇ ਮਨਿੰਦਰ ਕੁਮਾਰ ਉਕਤ ਖਿਲਾਫ ਮੁੱਕਦਮਾ ਨੰਬਰ 145 ਮਿਤੀ 21-07- 2024 ਅ/ਧ 22-61-85 NDPS Act ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕ ਬਾਰੇ ਪਤਾਜੋਈ ਕੀਤੀ ਜਾ ਰਹੀ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।