Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing 650 ਗ੍ਰਾਮ ਨਸ਼ੀਲੇ ਪਦਾਰਥ ਸਮੇਤ 3 ਵਿਆਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

650 ਗ੍ਰਾਮ ਨਸ਼ੀਲੇ ਪਦਾਰਥ ਸਮੇਤ 3 ਵਿਆਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਟਾਂਡਾ / ਦਸੂਹਾ (ਚੌਧਰੀ) 

29 ਮਾਰਚ : 650 ਗ੍ਰਾਮ ਨਸ਼ੀਲੇ ਪਦਾਰਥ ਸਮੇਤ 3 ਵਿਆਕਤੀਆਂ ਨੂੰ ਟਾਂਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ ਪਨੂੰ ਪੁੱਤਰ ਰਜਵੰਤ ਸਿੰਘ ਵਾਸੀ ਘੋੜਾਵਾਹੀ ਥਾਣਾ ਭੋਗਪੁਰ ਜਿਲਾ ਜਲੰਧਰ, ਰਾਜ ਕੁਮਾਰ ਉਰਫ ਸੋਨੂੰ ਪੁਤਰ ਮੰਗਤ ਰਾਮ ਵਾਸੀ ਵਾਰਡ ਨੰਬਰ 7 ਦਸ਼ਮੇਸ਼ ਨਗਰ ਭੋਗਪੁਰ ਜਿਲਾ ਜਲੰਧਰ ਅਤੇ ਗੁਰਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਹਰਦੇੜ ਥਾਣਾ ਬੁਲੋਵਾਲ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੇਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਟਾਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ IPS ਜੀ ਨੇ ਜਿਲੇ ਅੰਦਰ ਮਾੜੇ ਅਨਸਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਕੁਲਵੰਤ ਸਿੰਘ ਡੀ ਐਸ ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਵੇਚਣ ਵਾਲੇ / ਮਾੜੇ ਅੰਨਸਰ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜੋ ਮਿਤੀ 28.03.2023 ਨੂੰ ਐਸ.ਆਈ ਅਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਬਾ ਸਵਾਰੀ ਪ੍ਰਾਈਵੇਟ ਵਹੀਕਲ ਤੇ ਗਸਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਟੀ ਪੁਆਇੰਟ ਦਸ਼ਮੇਸ਼ ਨਗਰ ਟਾਂਡਾ ਟੀ ਪੁਆਇੰਟ ਦਸ਼ਮੇਸ਼ ਨਗਰ ਟਾਂਡਾ ਵਿਖੇ ਮੌਜੂਦ ਸੀ ਤਾਂ ਪਿੰਡ ਖੱਖਾਂ ਸ਼ਾਈਡ ਤੋਂ ਤਿੰਨ ਵਿਅਕਤੀ ਜਿਨਾਂ ਦੇ ਹੱਥਾਂ ਵਿਚ ਵਜਨਦਾਰ ਕਾਲੇ ਲਿਫਾਫੇ ਫੜੇ ਸਨ।ਤਿੰਨਾਂ ਨੇ ਪੁਲਿਸ ਪਾਰਟੀ ਨੂੰ ਦੇਖ ਕ ਆਪਣੇ ਹੱਥਾਂ ਵਿਚ ਫੜੇ ਲਿਫਾਫਿਆਂ ਨੂੰ ਜਮੀਨ ਤੇ ਸੁੱਟ ਦਿਤਾ। ਜੋ ਤਿਨਾਂ ਨੂੰ ਕਾਬੂ ਕਰਕੇ ਨਾਂ ਪਤਾ ਪੁਛਿਆ ਤਾਂ ਪਹਿਲੇ ਨੇ ਆਪਣਾਂ ਨਾਮ ਅਮਨਪ੍ਰੀਤ ਸਿੰਘ ਉਰਫ ਪੰਨੂੰ ਪੁਤਰ ਰਜਵੰਤ ਸਿੰਘ ਵਾਸੀ ਘੋੜਾਵਾਹੀ ਥਾਣਾ ਭੋਗਪੁਰ ਜਿਲਾ ਜਲੰਧਰ ਦੂਸਰੇ ਨੇ ਰਾਜ ਕੁਮਾਰ ਉਰਫ ਸੋਨੂੰ ਪੁੱਤਰ ਮੰਗਤ ਰਾਮ ਵਾਸੀ ਵਾਰਡ ਨੰਬਰ 7 ਦਸ਼ਮੇਸ਼ ਨਗਰ ਭੋਗਪੁਰ ਜਿਲਾ ਜਲੰਧਰ ਤੀਸਰੇ ਨੇ ਗੁਰਵਿੰਦਰ ਸਿੰਘ ਪੁਤਰ ਜਗੀਰ ਸਿੰਘ ਵਾਸੀ ਹਰਦੇੜ ਥਾਣਾ ਬੁਲੋਵਾਲ ਜਿਲਾ ਹੁਸ਼ਿਆਰਪੁਰ ਦੱਸਿਆ।ਪਹਿਲਾਂ ਦੋਸ਼ੀ ਅਮਨਪ੍ਰੀਤ ਸਿੰਘ ਉਰਫ ਪੰਨੂੰ ਵੱਲੋ ਸੁੱਟੇ ਲਿਫਾਫੇ ਨੂੰ ਚੈਕ ਕਰਨ ਤੇ 270 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ।ਫਿਰ ਦੋਸ਼ੀ ਰਾਜ ਕੁਮਾਰ ਉਰਫ ਸੋਨੂੰ ਉਕਤ ਵੱਲੋ ਸੁੱਟੇ ਲਿਫਾਫੇ ਨੂੰ ਚੈਕ ਕਰਨ 255 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ।ਫਿਰ ਦੋਸ਼ੀ ਗੁਰਵਿੰਦਰ ਸਿੰਘ ਉਕਤ ਵੱਲੋ ਸੁੱਟੇ ਲਿਫਾਫੇ ਨੂੰ ਚੈਕ ਕਰਨ 125 ਗਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ।ਟਾਂਡਾ ਪੁਲਿਸ ਨੇ ਉਪਰੋਕਤ ਤਿੰਨਾਂ ਦੋਸ਼ੀਆਂ ਖਿਲਾਫ ਧਾਰਾ 22-61-85 NDPS ACT ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated