Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 68 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

68 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਦਸੂਹਾ 15 ਸਤੰਬਰ (ਚੌਧਰੀ) 

: ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀਪੀਐਸ,ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਸੁਪਰਵੀਜਨ ਅਧੀਨ ਜਤਿੰਦਰ ਪਾਲ ਸਿੰਘ ਪੀ.ਪੀ.ਐਸ.ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ਏ ਐਸ ਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਉਸਮਾਨ ਸ਼ਹਿਦ ਆਦਿ ਨੂੰ ਜਾ ਰਹੀ ਸੀ ਤਾਂ ਸਾਹਮਣੇ ਪਿੰਡ ਉਸਮਾਨ ਸ਼ਹੀਦ ਦੀ ਤਰਫੋ ਇਕ ਮੋਨਾ ਨੌਵਜਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਪਿਛੇ ਨੂੰ ਮੁੜਨ ਲੱਗਾ ਤਾ ਜਿਸਨੇ ਪੁਲਿਸ ਪਾਰਟੀ ਦੇ ਦੇਖਦੇ ਦੇਖਦੇ ਇਕ ਮੋਮੀ ਵਜਨਦਾਰ ਲਿਫਾਫਾ ਆਪਣੀ ਪਜਾਮੇ ਦੀ ਜੇਬ ਵਿੱਚੋ ਕੱਢ ਕੇ ਜਮੀਨ ਤੇ ਸੁੱਟ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਏ ਐਸ ਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਹਰਜਿੰਦਰ ਸਿੰਘ ਵਾਸੀ ਹਿਮੰਤਪੁਰ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ । ਜੋ ਲਵਪ੍ਰੀਤ ਸਿੰਘ ਉਰਫ ਲਵ ਉਕਤ ਵਲੋਂ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 68 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਈਆ। ਜਿਸ ਤੇ ਲਵਪ੍ਰੀਤ ਸਿੰਘ ਉਰਫ ਲਵ ਉਕਤ ਖਿਲਾਫ ਮੁੱਕਦਮਾ ਨੰਬਰ 196 ਮਿਤੀ 14-09-2024 ਅ/ਧ 22-61-85 NDPS Act ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਸ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕ ਬਾਰੇ ਪਤਾਜੋਈ ਕੀਤੀ ਜਾ ਰਹੀ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।

ਦੋਸ਼ੀ ਖਿਲਾਫ ਪਹਿਲਾਂ ਵੀ ਹੇਠ ਲਿਖੇ ਮੁੱਕਦਮੇ ਦਰਜ ਰਜਿਸਟਰ ਹਨ। 

> ਮੁੱਕਦਮਾ ਨੰਬਰ 48 ਮਿਤੀ 01-08-16 ਅ/ਧ 379-B IPC ਥਾਣਾ ਤਲਵਾੜਾ।

> ਮੁੱਕਦਮਾ ਨੰਬਰ 13 ਮਿਤੀ 24-02-17 ਅ/ਧ 379-B IPC ਥਾਣਾ ਹਰਿਆਣਾ।

> ਮੁੱਕਦਮਾ ਨੰਬਰ 50 ਮਿਤੀ 17-08-17 ਅ/ਧ 399,452 IPC ਥਾਣਾ ਹਰਿਆਣਾ।

> ਮੁੱਕਦਮਾ ਨੰਬਰ 44 ਮਿਤੀ 17-08-17 ਅ/ਧ 379-B IPC ਥਾਣਾ ਤਲਵਾੜਾ।

> ਮੁੱਕਦਮਾ ਨੰਬਰ 08 ਮਿਤੀ 25-01-2020 ਅ/ਧ 379-B IPC ਥਾਣਾ ਤਲਵਾੜਾ।