Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ 681 ਪੁਲਿਸ ਤੇ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਮੁਸਤੈਦ ਰਹਿਣਗੇ : ਐਸ ਐਸ ਪੀ ਕੰਵਰਦੀਪ ਕੌਰ

ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ 681 ਪੁਲਿਸ ਤੇ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਮੁਸਤੈਦ ਰਹਿਣਗੇ : ਐਸ ਐਸ ਪੀ ਕੰਵਰਦੀਪ ਕੌਰ

ਐਸ ਬੀ ਐਸ ਨਗਰ ਵਿੱਚ ਤਿੰਨ ਗਿਣਤੀ ਕੇਂਦਰਾਂ ਵਿੱਚ ਤਿੰਨ ਐਸ ਪੀ, ਨੌਂ ਡੀ ਐਸ ਪੀ,33 ਇੰਸਪੈਕਟਰ ਤਾਇਨਾਤ

ਨਵਾਂਸ਼ਹਿਰ, 9 ਮਾਰਚ(ਜਤਿੰਦਰ ਪਾਲ ਸਿੰਘ ਕਲੇਰ )
ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ 681 ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਹਨ।
ਅੱਜ ਗਿਣਤੀ ਕੇਂਦਰਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਕੰਵਰਦੀਪ ਕੌਰ ਨੇ ਦੱਸਿਆ ਕਿ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿਧਾਨ ਸਭਾ ਹਲਕਿਆਂ ਦੇ ਤਿੰਨਾਂ ਗਿਣਤੀ ਕੇਂਦਰਾਂ ‘ਤੇ ਪਹਿਲਾਂ ਹੀ ਤਿੰਨ ਪੜਾਵੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਸ਼੍ਰੀਮਤੀ ਕੌਰ ਨੇ ਕਿਹਾ ਕਿ ਤਿੰਨ ਪੁਲਿਸ ਸੁਪਰਡੈਂਟ (ਐਸ ਪੀ), ਨੌਂ ਡਿਪਟੀ ਪੁਲਿਸ ਸੁਪਰਡੈਂਟ ਅਤੇ 33 ਇੰਸਪੈਕਟਰ ਪੂਰੀ ਫੋਰਸ ਦੇ ਨਾਲ *ਵੀਰਵਾਰ* ਨੂੰ ਪੂਰੇ ਸੁਰੱਖਿਆ ਘੇਰੇ ਦੀ ਨਿਗਰਾਨੀ ਕਰਨਗੇ ਅਤੇ ਉਹ ਗਿਣਤੀ ਕੇਂਦਰਾਂ ਦੇ ਸੁਰੱਖਿਆ ਕਾਰਜਾਂ ‘ਤੇ ਤਿੱਖੀ ਨਜ਼ਰ ਰੱਖਣਗੇ।

ਐਸ ਐਸ ਪੀ ਨੇ ਦੱਸਿਆ ਕਿ ਗਿਣਤੀ ਕੇਂਦਰ ਵਿੱਚ ਆਉਣ ਵਾਲੇ ਉਮੀਦਵਾਰਾਂ, ਏਜੰਟਾਂ ਅਤੇ ਮੀਡੀਆ ਕਰਮੀਆਂ ਨੂੰ ਆਪਣੇ ਵਾਹਨ ਨਿਰਧਾਰਤ ਪਾਰਕਿੰਗ ਯਾਰਡਾਂ ਵਿੱਚ ਹੀ ਪਾਰਕ ਕਰਨੇ ਹੋਣਗੇ ਅਤੇ ਕਿਸੇ ਕਿਸਮ ਦੀ ਭੀੜ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਣਅਧਿਕਾਰਤ ਵਾਹਨਾਂ ਅਤੇ ਵਿਅਕਤੀਆਂ ਨੂੰ ਇਨ੍ਹਾਂ ਭਾਰੀ ਸੁਰੱਖਿਆ ਵਾਲੇ ਕੇਂਦਰਾਂ ਤੋਂ ਦੂਰ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਉਮੀਦਵਾਰਾਂ, ਏਜੰਟਾਂ ਜਾਂ ਅਧਿਕਾਰੀਆਂ ਸਮੇਤ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਵਿੱਚ ਮੋਬਾਈਲ ਜਾਂ ਇਲੈਕਟ੍ਰਾਨਿਕ ਯੰਤਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਸ਼੍ਰੀਮਤੀ ਕੌਰ ਨੇ ਕਿਹਾ ਕਿ ਜਿਹੜੇ ਲੋਕ ਜ਼ਿਲ੍ਹਾ ਚੋਣ ਅਫ਼ਸਰ (ਜ਼ਿਲ੍ਹਾ ਕੁਲੈਕਟਰ)/ਰਿਟਰਨਿੰਗ ਅਫ਼ਸਰ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਸ਼ਨਾਖਤੀ ਕਾਰਡ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ ਹੀ ਗਿਣਤੀ ਕੇਂਦਰ ਤੱਕ ਜਾਣ ਦੀ ਇਜਾਜ਼ਤ ਹੋਵੇਗੀ। ਐਸਐਸਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਰੇਕ ਗਿਣਤੀ ਕੇਂਦਰ ਦੇ ਅੰਦਰ ਅਤੇ ਬਾਹਰ ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ।
ਸ਼੍ਰੀਮਤੀ ਕੌਰ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸਵੇਰੇ 8 ਵਜੇ ਪੋਸਟਲ ਬੈਲਟ ਦੀ ਗਿਣਤੀ ਸ਼ੁਰੂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਈ.ਵੀ.ਐਮਜ਼ ਦੀ ਗਿਣਤੀ ਸ਼ੁਰੂ ਹੋਵੇਗੀ।