ਗੜ੍ਹਦੀਵਾਲਾ 1 ਜਨਵਰੀ( ਚੌਧਰੀ ) : ਸਾਲ ਦੇ ਅਖੀਰਲੇ ਦਿਨ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ ਸੀ ਸੀ ਟੀ ਯੂ) ਖਾਲਸਾ ਕਾਲਜ ਗੜ੍ਹਦੀਵਾਲਾ ਦੇ ਮੈਂਬਰਾਂ ਨੇ ਪੀ ਫੈਕਟੋ ਦੇ ਸੱਦੇ ਤੇ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਅਤੇ ਯੂਨੀਵਰਸਿਟੀ ਅਧਿਆਪਕਾਂ ਲਈ ਸੱਤਵਾਂ ਪੇ ਕਮਿਸਨ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਖਿਲਾਫ ਧਰਨਾ ਲਗਾਇਆ ।ਪੀ ਸੀ ਸੀ ਟੀ ਯੂ ਦੇ ਕਾਰਜਕਾਰਨੀ ਮੈਂਬਰ ਜਗਦੀਸ ਕੁਮਾਰ ਗੜ੍ਹਦੀਵਾਲਾ ਨੇ ਕਿਹਾ ਕਿ ਸਾਡੇ ਰਾਜਾਂ ਵਿੱਚ 7ਵਾਂ ਪੇ ਕਮਿਸਨ ਲਾਗੂ ਹੋ ਚੁੱਕਾ ਹੈ ਪਰ ਪੰਜਾਬ ਸਰਕਾਰ ਦੁਆਰਾ ਅਜੇ ਤੱਕ ਇਸ ਨੂੰ ਲਾਗੂ ਨਾ ਕਰਨ ਤੇ ਸਰਕਾਰ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਹਨਾਂ ਇਸ ਮੌਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਵੀ ਕੀਤੀ ਉਨ੍ਹਾਂ ਸਰਕਾਰ ਤੋਂ ਜਲਦ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰੋਫੈਸਰ ਮਲਕੀਤ ਸਿੰਘ, ਪ੍ਰੋਫੈਸਰ ਦਲਵਾਰਾ ਸਿੰਘ, ਪ੍ਰੋਫੈਸਰ ਦਵਿੰਦਰ ਸੰਦਲ, ਪ੍ਰੋਫੈਸਰ ਗੁਰਪ੍ਰੀਤ ਸਿੰਘ, ਪ੍ਰੋਫੈਸਰ ਸਤਵੰਤ ਕੌਰ,ਪ੍ਰੋਫੈਸਰ ਹਰਪ੍ਰੀਤ ਕੌਰ ਹਾਜਰ ਸਨ।
7 ਵੇਂ ਪੇ-ਕਮਿਸਨ ਨੂੰ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਖਿਲਾਫ ਲਗਾਇਆ ਧਰਨਾ
- Post published:January 1, 2022