Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 7 ਮਹੀਨੇ ਤੋਂ ਲਾਪਤਾ ਵੀਰ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ

7 ਮਹੀਨੇ ਤੋਂ ਲਾਪਤਾ ਵੀਰ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 14 ਦਸੰਬਰ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ 7 ਮਹੀਨੇ ਤੋਂ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਸੁਸਾਇਟੀ ਦੇ ਮੁੱਖੀ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਕੁਝ ਦਿਨ ਪਹਿਲਾਂ ਮਿਆਣੀ ਦੇ ਲਾਗੇ ਤੋਂ ਮਿਲਿਆ ਸੀ ਤੇ ਭਾਈ ਦਵਿੰਦਰ ਸਿੰਘ ਮੂਨਕ ਵਲੋਂ ਇਸ ਵੀਰ ਨੂੰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚਾਇਆ ਗਿਆ ਸੀ। ਜਿਥੇ ਇਸ ਵੀਰ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਵੀਰ ਨੇ ਆਪਣਾ ਨਾਂ ਧਰਮ ਸਿੰਘ ਵਾਸੀ ਦਿੱਲੀ ਦੱਸਿਆ। ਦਵਿੰਦਰ ਸਿੰਘ ਨੇ ਆਪਣੇ ਯਤਨਾਂ ਸਦਕਾ ਇਸ ਵੀਰ ਦੇ ਪਰਿਵਾਰ ਨੂੰ ਲੱਭ ਲਿਆ ਜੋ ਕਿ ਇਸ ਵੀਰ ਦੀ ਭਾਲ ਕਰ ਰਿਹਾ ਸੀ। ਹੁਣ ਇਸ ਵੀਰ ਦਾ ਜੀਜਾ ਸ਼ਰੇਸ਼ ਤੇ ਭੈਣਾ ਸ਼ੀਤਲ ਤੇ ਸੰਗੀਤਾ ਇਸ ਵੀਰ ਨੂੰ ਲੈਣ ਲਈ ਦਿੱਲੀ ਤੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ ਤੇ ਇਸ ਵੀਰ ਨੂੰ ਸਹੀ ਸਲਾਮਤ ਇਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖੀ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਭਾਈ ਦਵਿੰਦਰ ਸਿੰਘ ਮੂਨਕ ਸਰਬੱਤ ਦਾ ਭਲਾ ਸੁਸਾਇਟੀ ਮੂਨਕ, ਗੁਰਚਰਨ ਟਾਂਡਾ, ਸਰਪੰਚ ਚੈਂਚਲ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ ਹੋਰ ਸੁਸਾਇਟੀ ਮੈਂਬਰ ਹਾਜਰ ਸਨ।